ਪੰਜਾਬ ਆਉਣਗੇ ਅੰਮ੍ਰਿਤਪਾਲ ਦੇ ਸਾਥੀ, NSA ਨਹੀਂ ਵਧਾਏਗੀ ਪੰਜਾਬ ਸਰਕਾਰ

Updated On: 

16 Mar 2025 13:52 PM

Amritpal Singh's Associates Returning to Punjab: NSA Not Extended: ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਜਲਦ ਹੀ ਪੰਜਾਬ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਨੇ ਇਨ੍ਹਾਂ 'ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਲਾਗੂ ਰੱਖਣ ਤੋਂ ਇਨਕਾਰ ਕੀਤਾ ਹੈ। ਅੰਮ੍ਰਿਤਪਾਲ ਸਿੰਘ ਅਤੇ ਪੱਪਲਪ੍ਰੀਤ ਸਿੰਘ 22 ਮਾਰਚ ਦੀ NSA ਸੁਣਵਾਈ ਤੱਕ ਡਿਬਰੂਗੜ੍ਹ ਵਿੱਚ ਹੀ ਰਹਿਣਗੇ।

ਪੰਜਾਬ ਆਉਣਗੇ ਅੰਮ੍ਰਿਤਪਾਲ ਦੇ ਸਾਥੀ, NSA ਨਹੀਂ ਵਧਾਏਗੀ ਪੰਜਾਬ ਸਰਕਾਰ
Follow Us On

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਖਾਲਿਸਤਾਨੀ ਸੰਗਠਨ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਜਲਦੀ ਹੀ ਪੰਜਾਬ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਨੇ ਇਨ੍ਹਾਂ ਸਾਰਿਆਂ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਜਾਰੀ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਪੱਪਲਪ੍ਰੀਤ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹਿਣਗੇ ਕਿਉਂਕਿ ਉਨ੍ਹਾਂ ਦੀ ਅਗਲੀ ਸੁਣਵਾਈ 22 ਮਾਰਚ ਨੂੰ ਹੋਣੀ ਹੈ। ਉਹਨਾਂ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਚੱਲ ਰਿਹਾ ਹੈ, ਜਿਸ ਤੋਂ ਬਾਅਦ ਸਰਕਾਰ ਅਗਲਾ ਫੈਸਲਾ ਲਵੇਗੀ।

ਸੂਬਾ ਪੁਲਿਸ ਬਾਕੀ ਸਾਰੇ 7 ਨੂੰ ਡਿਬਰੂਗੜ੍ਹ ਜੇਲ੍ਹ ਤੋਂ ਗ੍ਰਿਫ਼ਤਾਰ ਕਰਕੇ ਪੰਜਾਬ ਲਿਆਏਗੀ ਅਤੇ ਪੰਜਾਬ ਦੇ ਪੁਲਿਸ ਥਾਣਿਆਂ ਵਿੱਚ ਦਰਜ ਸਾਰੇ ਮਾਮਲਿਆਂ ਵਿੱਚ ਕਾਰਵਾਈ ਕਰੇਗੀ। ਇਹ ਸਾਰੇ ਦੋਸ਼ੀ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅਤੇ ਹੁਣ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ।

ਇਹ ਹਨ ਅੰਮ੍ਰਿਤਪਾਲ ਦੇ ਸਾਥੀ

ਅੰਮ੍ਰਿਤਪਾਲ ਸਿੰਘ ਤੋਂ ਪਹਿਲਾਂ, ਉਹਨਾਂ ਦੇ ਅੱਠ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਗਿਆ ਸੀ। ਅੰਮ੍ਰਿਤਪਾਲ ਸਿੰਘ ਦੇ 8 ਸਾਥੀ, ਜਿਨ੍ਹਾਂ ‘ਤੇ NSA ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਉਹਨਾਂ ਵਿੱਚ ਪੱਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਮੁੱਖ ਸਹਾਇਕ ਦੱਸਿਆ ਜਾਂਦਾ ਹੈ।

ਇਸ ਤੋਂ ਇਲਾਵਾ ਭਗਵੰਤ ਸਿੰਘ ਉਰਫ਼ ‘ਪ੍ਰਧਾਨ ਮੰਤਰੀ’ ਬਾਜੇਕੇ, ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ, ਜੀਤ ਸਿੰਘ, ਹਰਜੀਤ ਸਿੰਘ (ਅੰਮ੍ਰਿਤਪਾਲ ਸਿੰਘ ਦਾ ਚਾਚਾ) ਅਤੇ ਵਿਕਰਮਜੀਤ ਸਿੰਘ ਦਾ ਨਾਮ ਸ਼ਾਮਿਲ ਹੈ।