ਅੱਜ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਪਹਿਲੀ ਵਾਰ ਪੈਰੋਲ 'ਤੇ ਜੇਲ੍ਹ ਤੋਂ ਆਉਣਗੇ ਬਾਹਰ | Amritpal Singh take oath as Member of Parliament today know full in punjabi Punjabi news - TV9 Punjabi

ਅੱਜ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਪਹਿਲੀ ਵਾਰ ਪੈਰੋਲ ‘ਤੇ ਜੇਲ੍ਹ ਤੋਂ ਆਉਣਗੇ ਬਾਹਰ

Published: 

05 Jul 2024 07:25 AM

ਅੱਜ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਲੋਕ ਸਭਾ ਦੇ ਅਧਿਕਾਰਤ ਰੂਪ ਵਿੱਚ ਮੈਂਬਰ ਬਣ ਜਾਣਗੇ। ਇਸ ਲਈ ਉਹਨਾਂ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕਣੀ ਹੋਵੇਗੀ। ਅੰਮ੍ਰਿਤਸਰ ਤੋਂ ਕਰੀਬ 40 ਕਿਲੋਮੀਟਰ ਦੂਰ ਪਿੰਡ ਜੱਲੂਪੁਰ ਖੇੜਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਨਾਮ ਦੀ ਸੰਸਥਾ ਦੇ ਮੁਖੀ ਹਨ। ਉਹ ਖਡੂਰ ਸਾਹਿਬ ਸੀਟ ਤੋਂ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ ਹਰਾ ਕੇ ਸੰਸਦ ਮੈਂਬਰ ਬਣੇ ਸਨ।

ਅੱਜ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਪਹਿਲੀ ਵਾਰ ਪੈਰੋਲ ਤੇ ਜੇਲ੍ਹ ਤੋਂ ਆਉਣਗੇ ਬਾਹਰ

ਅੰਮ੍ਰਿਤਪਾਲ ਸਿੰਘ. Image Credit source: Getty Images

Follow Us On

ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਕੇ ਸਾਂਸਦ ਬਣਨ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਨੂੰ 4 ਦਿਨਾਂ ਦੀ ਪੈਰੋਲ ਮਿਲ ਗਈ ਹੈ ਪਰ ਪੁਲਸ ਪ੍ਰਸ਼ਾਸਨ ਉਹਨਾਂ ਨੂੰ ਸਹੁੰ ਚੁੱਕਣ ਲਈ ਹੀ ਅਸਾਮ ਦੀ ਡਿਬਰੂਗੜ੍ਹ ਜੇਲ ਤੋਂ ਬਾਹਰ ਲਿਆਵੇਗਾ। ਪੈਰੋਲ ਦੀਆਂ ਸ਼ਰਤਾਂ ਦੇ ਹਿੱਸੇ ਵਜੋਂ, ਉਹਨਾਂ ਨੂੰ ਦਿੱਲੀ ਵਿੱਚ ਆਪਣੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਉਹਨਾਂ ਨੂੰ ਅਜੇ ਤੱਕ ਪ੍ਰੋਗਰਾਮ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਹਾਲਾਂਕਿ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਦਿੱਲੀ ਪਹੁੰਚ ਗਿਆ ਹੈ।

ਅੰਮ੍ਰਿਤਪਾਲ ਸਿੰਘ 1 ਸਾਲ 2 ਮਹੀਨੇ 12 ਦਿਨਾਂ ਬਾਅਦ ਸਹੁੰ ਚੁੱਕਣ ਲਈ ਡਿਬਰੂਗੜ੍ਹ ਜੇਲ ਤੋਂ ਬਾਹਰ ਆ ਰਹੇ ਹਨ ਅਤੇ ਇਕ ਦਿਨ ਬਾਹਰ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਜਾਵੇਗਾ। ਦਰਅਸਲ ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਗਈ ਪੈਰੋਲ ਵਿੱਚ 4 ਦਿਨਾਂ ਦਾ ਜ਼ਿਕਰ ਕੀਤਾ ਗਿਆ ਹੈ। ਇਸ ਵਿੱਚ 10 ਸ਼ਰਤਾਂ ਵੀ ਲਗਾਈਆਂ ਗਈਆਂ ਹਨ। ਸੁਰੱਖਿਆ, ਉਹਨਾਂ ਨੂੰ ਲਿਆਉਣ, ਰਹਿਣ ਅਤੇ ਵਾਪਸ ਲੈ ਕੇ ਜਾਣ ਦੀ ਜ਼ਿੰਮੇਵਾਰੀ ਅੰਮ੍ਰਿਤਸਰ ਦਿਹਾਤੀ ਦੇ SSP ਸਤਿੰਦਰ ਸਿੰਘ ਨੂੰ ਸੌਂਪੀ ਗਈ ਹੈ।

ਪੈਰੋਲ ਸਬੰਧੀ ਇਹ 10 ਸ਼ਰਤਾਂ…

ਅੰਮ੍ਰਿਤਸਰ (ਦਿਹਾਤੀ) ਦੇ ਐੱਸਐੱਸਪੀ ਸਤਿੰਦਰ ਸਿੰਘ ਅੰਮ੍ਰਿਤਪਾਲ ਦੇ ਜੇਲ੍ਹ ਤੋਂ ਬਾਹਰ ਆਉਣ ਅਤੇ ਵਾਪਸ ਆਉਣ ਤੱਕ ਉਸ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣਗੇ।

ਜਦੋਂ ਅੰਮ੍ਰਿਤਪਾਲ ਸਿੰਘ ਸੰਸਦ ਕੰਪਲੈਕਸ ਵਿੱਚ ਮੌਜੂਦ ਹੋਣਗੇ, ਤਾਂ ਉਹਨਾਂ ਦੇ ਨਾਲ ਓਨੇ ਹੀ ਪੁਲਿਸ ਵਾਲੇ ਜਾਂ ਹੋਰ ਸੁਰੱਖਿਆ ਕਰਮਚਾਰੀ ਹੋਣਗੇ, ਜਿੰਨੀ ਕਿ ਲੋਕ ਸਭਾ ਦੇ ਸਕੱਤਰ ਜਨਰਲ ਵੱਲੋਂ ਇਜਾਜ਼ਤ ਦਿੱਤੀ ਗਈ ਹੈ।

ਅਸਥਾਈ ਰਿਹਾਈ ਦੇ ਸਮੇਂ ਦੌਰਾਨ ਉਹ ਨਵੀਂ ਦਿੱਲੀ ਤੋਂ ਇਲਾਵਾ ਕਿਸੇ ਇਲਾਕੇ ਵਿੱਚ ਦਾਖਿਲ ਨਹੀਂ ਹੋ ਸਕਣਗੇ।

ਅਸਥਾਈ ਰਿਹਾਈ ਦੀ ਮਿਆਦ ਵਿੱਚ ਕੇਂਦਰੀ ਜੇਲ੍ਹ ਡਿਬਰੂਗੜ੍ਹ ਤੋਂ ਨਵੀਂ ਦਿੱਲੀ ਅਤੇ ਵਾਪਸ ਯਾਤਰਾ ਵਿੱਚ ਬਿਤਾਇਆ ਸਮਾਂ ਸ਼ਾਮਲ ਹੋਵੇਗਾ ਮਤਲਬ 4 ਦਿਨਾਂ ਦੇ ਅੰਦਰ ਅੰਦਰ ਜੇਲ੍ਹ ਤੋਂ ਬਾਹਰ ਆਕੇ ਵਾਪਿਸ ਜਾਣਾ ਪਵੇਗਾ ।

ਉਸ ਸਮੇਂ ਲਈ ਜਦੋਂ ਅੰਮ੍ਰਿਤਪਾਲ ਨੂੰ ਪਾਰਲੀਮੈਂਟ ਕੰਪਲੈਕਸ ਵਿੱਚ ਰਹਿਣ ਦੀ ਲੋੜ ਨਹੀਂ ਹੈ। ਐਸਐਸਪੀ ਉਸ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਨਵੀਂ ਦਿੱਲੀ ਵਿੱਚ ਕਿਸੇ ਢੁਕਵੀਂ ਥਾਂ ਤੇ ਰੱਖ ਸਕਦੇ ਹਨ।

ਅੰਮ੍ਰਿਤਪਾਲ ਨੂੰ ਇਸ ਸਮੇਂ ਦੌਰਾਨ ਦਿੱਲੀ ਵਿੱਚ ਰਿਸ਼ਤੇਦਾਰਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ ਉਹਨਾਂ ਇਹ ਰਿਆਇਤ ਪੰਜਾਬ ਗ੍ਰਿਫਤਾਰੀ (ਨਿਗਰਾਨੀ ਦੀਆਂ ਸ਼ਰਤਾਂ) ਆਰਡਰ, 1981 ਦੀ ਧਾਰਾ 2(ਸੀ) ਤਹਿਤ ਪਰਿਭਾਸ਼ਿਤ ਕੀਤੇ ਅਨੁਸਾਰ ਦਿੱਤੀ ਗਈ ਹੈ।

ਪੈਰੋਲ ਦੀ ਸ਼ਰਤਾਂ ਵਿੱਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਰਾਸ਼ਟਰੀ ਸੁਰੱਖਿਆ ਨੂੰ ਨੁਕਸਾਨ ਪਹੁੰਚਾਉਣ ਵਾਲੀ ਕੋਈ ਵੀ ਕਾਰਵਾਈ ਜਾਂ ਬਿਆਨ ਨਹੀਂ ਦੇਵੇਗਾ।

ਅੰਮ੍ਰਿਤਪਾਲ ਸਿੰਘ ਜਾਂ ਉਸਦੇ ਕਿਸੇ ਵੀ ਰਿਸ਼ਤੇਦਾਰ ਨੂੰ ਉਸਦੇ ਬਿਆਨ ਦੀ ਵੀਡੀਓ ਟੇਪ ਕਰਨ ਅਤੇ ਇਸਨੂੰ ਇਲੈਕਟ੍ਰਾਨਿਕ ਤਰੀਕੇ ਨਾਲ ਪ੍ਰਸਾਰਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਹ ਮੀਡੀਆ ਨੂੰ ਵੀ ਨਹੀਂ ਮਿਲ ਸਕਣਗੇ।

ਅੰਮ੍ਰਿਤਪਾਲ ਦੇ ਆਉਣ ਜਾਣ ਦਾ ਖਰਚਾ ਪੰਜਾਬ ਪੁਲਿਸ ਦੇ ਵਿਭਾਗੀ ਬਜਟ ਵਿੱਚੋਂ ਹੋਵੇਗਾ।

ਅੰਮ੍ਰਿਤਪਾਲ ਦੀ ਆਰਜ਼ੀ ਰਿਹਾਈ ਦੀਆਂ ਉਪਰੋਕਤ ਸ਼ਰਤਾਂ ਦੀ ਸੁਚੱਜੀ ਪਾਲਣਾ ਲਈ SSP ਜਨਰਲ ਸਕੱਤਰ ਲੋਕ ਸਭਾ ਨਾਲ ਤਾਲਮੇਲ ਕਰਨਗੇ।

ਸਪੀਕਰ ਦੇ ਕਮਰੇ ‘ਚ ਚੁੱਕਣਗੇ ਸਹੁੰ

ਜਾਣਕਾਰੀ ਮੁਤਾਬਕ ਸੰਸਦ ਦਾ ਸੈਸ਼ਨ ਖਤਮ ਹੋ ਗਿਆ ਹੈ। ਅਜਿਹੇ ‘ਚ ਅੰਮ੍ਰਿਤਪਾਲ ਸਪੀਕਰ ਦੇ ਕਮਰੇ ‘ਚ ਸਹੁੰ ਚੁੱਕਣਗੇ।

ਖਡੂਰ ਸਾਹਿਬ ਸੀਟ ਤੋਂ ਜਿੱਤੇ ਸੀ ਚੋਣ

ਅੰਮ੍ਰਿਤਸਰ ਤੋਂ ਕਰੀਬ 40 ਕਿਲੋਮੀਟਰ ਦੂਰ ਪਿੰਡ ਜੱਲੂਪੁਰ ਖੇੜਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਨਾਮ ਦੀ ਸੰਸਥਾ ਦੇ ਮੁਖੀ ਹਨ। ਉਹ ਖਡੂਰ ਸਾਹਿਬ ਸੀਟ ਤੋਂ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ ਹਰਾ ਕੇ ਸੰਸਦ ਮੈਂਬਰ ਬਣੇ ਸਨ।

ਇਲਜ਼ਾਮ ਹੈ 23 ਫਰਵਰੀ 2023 ਨੂੰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਹਜ਼ਾਰਾਂ ਲੋਕਾਂ ਦੀ ਭੀੜ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਦਾਖਲ ਹੋਈ। ਇਸ ਤੋਂ ਬਾਅਦ ਉਸ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। 18 ਮਾਰਚ ਨੂੰ ਅੰਮ੍ਰਿਤਪਾਲ ਘਰੋਂ ਫਰਾਰ ਹੋ ਗਿਆ ਸੀ। ਪੁਲਿਸ ਨੇ ਜਾਂਚ ਏਜੰਸੀਆਂ ਦੇ ਨਾਲ ਮਿਲ ਕੇ ਇੱਕ ਮਹੀਨੇ ਤੱਕ ਉਸਦੀ ਭਾਲ ਜਾਰੀ ਰੱਖੀ। 23 ਅਪ੍ਰੈਲ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਸੀ।

Exit mobile version