AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਲਾਲ ਕਿਲ੍ਹੇ ਤੋਂ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੁਜ਼ਗਾਰ ਯੋਜਨਾ ਦਾ ਐਲਾਨ, ਪੀਐਮ ਮੋਦੀ ਨੇ ਕਿਹਾ – ਨੌਜਵਾਨਾਂ ਨੂੰ ਮਿਲਣਗੇ 15 ਹਜ਼ਾਰ

Pradhan Mantri Viksit Bharat Rozgar Yojana: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਦਿਵਸ 'ਤੇ "ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੁਜ਼ਗਾਰ ਯੋਜਨਾ" ਦੀ ਸ਼ੁਰੂਆਤ ਕੀਤੀ। ਇਸ ਯੋਜਨਾ ਦੇ ਤਹਿਤ, ਨਿੱਜੀ ਖੇਤਰ 'ਚ ਪਹਿਲੀ ਨੌਕਰੀ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ 15,000 ਰੁਪਏ ਦਾ ਪ੍ਰੋਤਸਾਹਨ ਮਿਲੇਗਾ। ਇਸ ਯੋਜਨਾ ਦਾ ਉਦੇਸ਼ ਅਗਲੇ 3.5 ਸਾਲਾਂ 'ਚ 3.5 ਕਰੋੜ ਤੋਂ ਵੱਧ ਨੌਕਰੀਆਂ ਪੈਦਾ ਕਰਨਾ ਹੈ।

ਲਾਲ ਕਿਲ੍ਹੇ ਤੋਂ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੁਜ਼ਗਾਰ ਯੋਜਨਾ ਦਾ ਐਲਾਨ, ਪੀਐਮ ਮੋਦੀ ਨੇ ਕਿਹਾ - ਨੌਜਵਾਨਾਂ ਨੂੰ ਮਿਲਣਗੇ 15 ਹਜ਼ਾਰ
ਪ੍ਰਧਾਨ ਮੰਤਰੀ ਨਰੇਂਦਰ ਮੋਦੀ
tv9-punjabi
| Updated On: 15 Aug 2025 10:30 AM IST
Share

ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਪੀਐਮ ਮੋਦੀ ਨੇ ਲਾਲ ਕਿਲ੍ਹੇ ਦੀ ਫ਼ਸੀਲ ‘ਤੇ ਝੰਡਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਨੇ ਦੇਸ਼ ਨੂੰ ਵੀ ਸੰਬੋਧਨ ਕੀਤਾ। ਪੀਐਮ ਮੋਦੀ ਨੇ ਇਸ ਦੌਰਾਨ ਕਈ ਐਲਾਨ ਵੀ ਕੀਤੇ ਹਨ। ਜੀਐਸਟੀ ਦੀ ਸਮੀਖਿਆ ਦੇ ਨਾਲ, ਪੀਐਮ ਮੋਦੀ ਨੇ ਪੀਐਮ ਵਿਕਸਿਤ ਭਾਰਤ ਰੁਜ਼ਗਾਰ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਸ ਯੋਜਨਾ ਤਹਿਤ ਨੌਜਵਾਨਾਂ ਨੂੰ ਪਹਿਲੀ ਨੌਕਰੀ ਮਿਲਣ ‘ਤੇ 15 ਹਜ਼ਾਰ ਰੁਪਏ ਦਾ ਪ੍ਰੋਤਸਾਹਨ ਦਿੱਤਾ ਜਾਵੇਗਾ।

ਪ੍ਰਧਾਨ ਮੰਤਰੀ ਵਿਕਸਿਚ ਭਾਰਤ ਰੁਜ਼ਗਾਰ ਯੋਜਨਾ ਦਾ ਐਲਾਨ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਲਈ ਵੱਡੀ ਖ਼ਬਰ ਹੈ। ਅੱਜ 15 ਅਗਸਤ ਨੂੰ, ਮੈਂ ਆਪਣੇ ਦੇਸ਼ ਦੇ ਨੌਜਵਾਨਾਂ ਲਈ 1 ਲੱਖ ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕਰ ਰਿਹਾ ਹਾਂ।

ਉਨ੍ਹਾਂ ਨੇ ਕਿਹਾ ਕਿ ਅੱਜ ਤੋਂ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੁਜ਼ਗਾਰ ਯੋਜਨਾ ਲਾਗੂ ਕੀਤੀ ਗਈ ਹੈ। ਨਿੱਜੀ ਖੇਤਰ ‘ਚ ਪਹਿਲੀ ਨੌਕਰੀ ਪ੍ਰਾਪਤ ਕਰਨ ਵਾਲੇ ਮੁੰਡਿਆਂ ਤੇ ਕੁੜੀਆਂ ਨੂੰ ਸਰਕਾਰ ਵੱਲੋਂ 15,000 ਰੁਪਏ ਦਿੱਤੇ ਜਾਣਗੇ। ਇਸ ਯੋਜਨਾ ਤਹਿਤ ਅਗਲੇ 2 ਸਾਲਾਂ ‘ਚ 3.5 ਕਰੋੜ ਤੋਂ ਵੱਧ ਨੌਕਰੀਆਂ ਪੈਦਾ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਇਨ੍ਹਾਂ ਸ਼ਰਤਾਂ ‘ਤੇ ਹੀ ਰਕਮ ਮਿਲੇਗੀ

ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਨਵੀਂ ਯੋਜਨਾ ‘ਚ ਨਿਰਮਾਣ (ਮੈਨਯੂਫੈਕਚਰਿੰਗ) ਖੇਤਰ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਇਹ ਯੋਜਨਾ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ। ਇਸ ਯੋਜਨਾ ਦੇ ਤਹਿਤ, ਜਿਵੇਂ ਹੀ ਨੌਜਵਾਨ ਕਿਸੇ ਕੰਪਨੀ ‘ਚ ਕੰਮ ਕਰਦੇ ਹਨ ਜਾਂ ਪਹਿਲੀ ਵਾਰ ਨੌਕਰੀ ਪ੍ਰਾਪਤ ਕਰਦੇ ਹਨ, ਉਨ੍ਹਾਂ ਨੂੰ ਇਹ ਰਕਮ ਦਿੱਤੀ ਜਾਵੇਗੀ। ਹਾਲਾਂਕਿ, ਇਸ ‘ਚ ਕਈ ਸ਼ਰਤਾਂ ਵੀ ਲਗਾਈਆਂ ਗਈਆਂ ਹਨ। ਇਸ ਦੇ ਤਹਿਤ, ਨੌਕਰੀ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਘੱਟੋ-ਘੱਟ 6 ਮਹੀਨੇ ਉਸ ਕੰਪਨੀ ‘ਚ ਕੰਮ ਕਰਨਾ ਪਵੇਗਾ। ਇਸ ਦੇ ਨਾਲ, ਕੰਪਨੀ ਦਾ EPFO ਨਾਲ ਰਜਿਸਟਰ ਹੋਣਾ ਜ਼ਰੂਰੀ ਹੈ। ਜੇਕਰ ਇਹ ਸਾਰੀਆਂ ਸ਼ਰਤਾਂ ਪੂਰੀਆਂ ਹੁੰਦੀਆਂ ਹਨ ਤਾਂ ਨੌਜਵਾਨਾਂ ਨੂੰ ਪ੍ਰੋਤਸਾਹਨ ਦਿੱਤਾ ਜਾਵੇਗਾ।

ਇਸ ਯੋਜਨਾ ਲਈ ਅਰਜ਼ੀ ਕਿਵੇਂ ਦੇਣੀ ਹੈ?

ਤੁਹਾਨੂੰ ਪ੍ਰਧਾਨ ਮੰਤਰੀ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਲਈ ਅਰਜ਼ੀ ਦੇਣ ਦੀ ਜ਼ਰੂਰਤ ਨਹੀਂ ਹੈ। ਜਿਵੇਂ ਹੀ ਤੁਸੀਂ ਕਿਸੇ ਕੰਪਨੀ ‘ਚ ਕੰਮ ਕਰਦੇ ਹੋ ਜਾਂ ਤੁਹਾਡਾ PF ਖਾਤਾ ਖੁੱਲ੍ਹਦਾ ਹੈ, ਤੁਸੀਂ ਇਸ ਯੋਜਨਾ ਲਈ ਯੋਗ ਹੋ ਜਾਓਗੇ। ਇਸ ਯੋਜਨਾ ਦੀ ਪਹਿਲੀ ਕਿਸ਼ਤ ਜਾਂ ਰਕਮ ਤੁਹਾਨੂੰ ਨੌਕਰੀ ਮਿਲਣ ਤੋਂ 6 ਮਹੀਨੇ ਬਾਅਦ ਦਿੱਤੀ ਜਾਵੇਗੀ। ਜੋ ਸਿੱਧੇ ਤੁਹਾਡੇ ਖਾਤੇ ‘ਚ ਆਵੇਗੀ।

Follow Us
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ...
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ...
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ...
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ...
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ...