AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Anurag on Rahul: ‘ਵਿਵਾਦਾਂ ਦਾ ਤੂਫਾਨ ਹਨ ਰਾਹੁਲ, ਭਾਰਤ ਨੂੰ ਬਦਨਾਮ ਕਰਨ ਦਾ ਠੇਕਾ ਹੈ ਉਨ੍ਹਾਂ ਕੋਲ’

Rahul Speech Contro: ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਵਿਦੇਸ਼ 'ਚ ਦਿੱਤੇ ਇੰਟਰਵਿਊ 'ਤੇ ਹੁਣ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪਲਟਵਾਰ ਕੀਤਾ ਹੈ। ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਰਾਹੁਲ ਵਿਵਾਦਾਂ ਦਾ ਤੂਫ਼ਾਨ ਬਣ ਗਏ ਹਨ।

Anurag on Rahul: 'ਵਿਵਾਦਾਂ ਦਾ ਤੂਫਾਨ ਹਨ ਰਾਹੁਲ, ਭਾਰਤ ਨੂੰ ਬਦਨਾਮ ਕਰਨ ਦਾ ਠੇਕਾ ਹੈ ਉਨ੍ਹਾਂ ਕੋਲ'
kusum-chopra
| Updated On: 06 Mar 2023 12:51 PM IST
Share
ਕੇਂਦਰੀ ਮੰਤਰੀ ਅਨੁਰਾਗ ਠਾਕੁਰ (Anurag Thakur) ਨੇ ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ‘ਤੇ ਪਲਟਵਾਰ ਕੀਤਾ ਹੈ। ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਵਿਵਾਦਾਂ ਦਾ ਤੂਫ਼ਾਨ ਬਣ ਗਏ ਹਨ। ਕਿਸੇ ਵੀ ਵਿਦੇਸ਼ੀ ਮਿੱਤਰ, ਵਿਦੇਸ਼ੀ ਏਜੰਸੀ ਜਾਂ ਵਿਦੇਸ਼ੀ ਚੈਨਲ ਦੀ ਦੁਰਵਰਤੋਂ ਕਰਕੇ ਉਹ ਭਾਰਤ ਨੂੰ ਬਦਨਾਮ ਕਰਨ ਦਾ ਕੋਈ ਮੌਕਾ ਨਹੀਂ ਛੱਡ ਰਹੇ ਹਨ। ਉਨ੍ਹਾਂ ਨੇ ਭਾਰਤ ਨੂੰ ਬਦਨਾਮ ਕਰਨ ਦਾ ਠੇਕਾ ਲਿਆ ਹੋਇਆ ਹੈ।

ਰਾਹੁਲ ਗਾਂਧੀ ‘ਤੇ ਹਮਲਾਵਰ ਭਾਜਪਾ

ਠਾਕੁਰ ਨੇ ਕਿਹਾ, ‘ਰਾਹੁਲ ਗਾਂਧੀ ਵਿਵਾਦਾਂ ਦਾ ਤੂਫ਼ਾਨ ਬਣ ਗਏ ਹਨ, ਉਹ ਕਿਸੇ ਵੀ ਵਿਦੇਸ਼ੀ ਮਿੱਤਰ, ਵਿਦੇਸ਼ੀ ਏਜੰਸੀ ਜਾਂ ਵਿਦੇਸ਼ੀ ਚੈਨਲ ਦੀ ਦੁਰਵਰਤੋਂ ਕਰਕੇ ਭਾਰਤ ਨੂੰ ਬਦਨਾਮ ਕਰਨ ਦਾ ਕੋਈ ਮੌਕਾ ਨਹੀਂ ਛੱਡ ਰਹੇ ਹਨ। ਆਪਣੀ ਨਾਕਾਮੀ ਨੂੰ ਛੁਪਾਉਣ ਲਈ ਰਾਹੁਲ ਜੀ ਨੇ ਵਿਦੇਸ਼ ਤੋਂ ਭਾਰਤ ਨੂੰ ਬਦਨਾਮ ਕਰਨ ਦਾ ਠੇਕਾ ਲਿਆ ਹੈ।

ਬ੍ਰਿਟੇਨ ਦੀ ਲੰਬੀ ਯਾਤਰਾ ‘ਤੇ ਹਨ ਰਾਹਲੁ ਗਾਂਧੀ

ਦਰਅਸਲ ਰਾਹੁਲ ਗਾਂਧੀ ਬ੍ਰਿਟੇਨ ਦੀ ਲੰਬੀ ਯਾਤਰਾ ‘ਤੇ ਹਨ, ਉਹ ਐਤਵਾਰ ਨੂੰ ਲੰਡਨ ‘ਚ ਸਨ। ਜਿੱਥੇ ਉਨ੍ਹਾਂ ਨੇ ਇੰਡੀਅਨ ਓਵਰਸੀਸ ਕਾਂਗਰਸ ਦੇ ਪ੍ਰੋਗਰਾਮ ਦੌਰਾਨ ਗੱਲਬਾਤ ਦੌਰਾਨ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਉਹ ਆਪਣੀਆਂ ਆਲੋਚਨਾਵਾਂ ਤੋਂ ਡਰਦੇ ਨਹੀਂ ਹਨ ਅਤੇ ਇਹ ਹਿੰਮਤ ਅਤੇ ਕਾਇਰਤਾ ਅਤੇ ਪਿਆਰ ਅਤੇ ਨਫ਼ਰਤ ਵਿਚਾਲੇ ਦੀ ਲੜਾਈ ਹੈ।

ਵਿਦੇਸ਼ ਵਿੱਚ ਭਾਜਪਾ ਤੇ ਰਾਹੁਲ ਨੇ ਕੀਤੇ ਭਾਜਪਾ ਤੇ ਹਮਲੇ

ਕਾਂਗਰਸ ਨੇਤਾ ਨੇ ਅੱਗੇ ਕਿਹਾ, ਜਿੰਨਾ ਜ਼ਿਆਦਾ ਉਹ ਮੇਰੇ ‘ਤੇ ਹਮਲਾ ਕਰਨਗੇ, ਓਨਾ ਹੀ ਮੇਰੇ ਲਈ ਚੰਗਾ ਹੋਵੇਗਾ, ਕਿਉਂਕਿ ਮੈਂ (ਉਨ੍ਹਾਂ ਨੂੰ) ਜਿੰਨਾ ਬਿਹਤਰ ਸਮਝ ਸਕਾਂਗਾ… ਇਹ ਦਲੇਰੀ ਅਤੇ ਕਾਇਰਤਾ ਦੇ ਵਿਚਕਾਰ ਦੀ ਲੜਾਈ ਹੈ, । ਇਹ ਲੜਾਈ ਇੱਜਤ ਅਤੇ ਬੇਇੱਜ਼ਤੀ ਦੇ ਵਿਚਕਾਰ ਦੀ ਹੈ। ਇਹ ਲੜਾਈ ਪਿਆਰ ਅਤੇ ਨਫ਼ਰਤ ਦੇ ਵਿਚਕਾਰ ਦੀ ਹੈ। ਜਿਵੇਂ ਕਿ ਮੈਂ ਫੇਰੀ ਦੌਰਾਨ ਕਿਹਾ ਸੀ, ਨਫ਼ਰਤ ਦੇ ਬਾਜ਼ਾਰ ਵਿੱਚ, ਅਸੀਂ ਪਿਆਰ ਦੀ ਦੁਕਾਨ ਖੋਲ੍ਹਣ ਆਏ ਹਾਂ।

ਮਾਹੌਲ ਨੂੰ ਖਰਾਬ ਕਰ ਦਿੱਤਾ ਗਿਆ ਹੈ – ਰਾਹੁਲ ਗਾਂਧੀ

ਰਾਹੁਲ ਗਾਂਧੀ ਨੇ ਕਿਹਾ, ‘ਇਹ ਸ਼ਰਮਨਾਕ ਹੈ, ਪਰ ਸੱਚ ਹੈ ਅਤੇ ਇਹ ਉਹ ਭਾਰਤ ਨਹੀਂ ਹੈ ਜਿਸ ਦੀ ਸਾਨੂੰ ਸਾਰਿਆਂ ਨੂੰ ਆਦਤ ਹੈ। ਸਾਡਾ ਦੇਸ਼ ਇੱਕ ਆਜ਼ਾਦ ਦੇਸ਼ ਹੈ, ਇੱਕ ਅਜਿਹਾ ਦੇਸ਼ ਹੈ ਜਿੱਥੇ ਅਸੀਂ ਆਪਣੀ ਅਕਲ ‘ਤੇ ਮਾਣ ਕਰਦੇ ਹਾਂ, ਇੱਕ ਦੂਜੇ ਦੇ ਵਿਚਾਰਾਂ ਦਾ ਸਤਿਕਾਰ ਕਰਦੇ ਹਾਂ, ਇੱਕ ਦੂਜੇ ਦੀ ਗੱਲ ਸੁਣਦੇ ਹਾਂ, ਪਰ ਇਸ ਮਾਹੌਲ ਨੂੰ ਖਰਾਬ ਕਰ ਦਿੱਤਾ ਗਿਆ ਹੈ। ਭਾਜਪਾ ਨੇ ਰਾਹੁਲ ‘ਤੇ ਵਿਦੇਸ਼ਾਂ ਵਿੱਚ ਭਾਰਤ ਦਾ ਅਕਸ ਖਰਾਬ ਕਰਨ ਅਤੇ ਚੀਨ ਦੀ ਤਾਰੀਫ ਕਰਨ ਦਾ ਦੋਸ਼ ਲਗਾਇਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...