ਸਤੇਂਦਰ ਜੈਨ ਖਿਲਾਫ਼ ਮਾਮਲਾ ਚਲਾਉਣ ਦੀ ਮਿਲੀ ਮੰਜੂਰੀ, AAP ਨੇ ਦੱਸਿਆ ਸਿਆਸੀ ਬਦਲਾਖੋਰੀ
ਦਿੱਲੀ ਦੇ ਸਾਬਕਾ ਸਿਹਤ ਮੰਤਰੀ ਜੈਨ ਵਿਰੁੱਧ ਬੀਐਨਐਸ ਦੀ ਧਾਰਾ 218 ਤਹਿਤ ਮਾਮਲਾ ਦਰਜ ਕੀਤਾ ਜਾਵੇਗਾ। ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ, ਇਨਫੋਰਸਮੈਂਟ ਡਾਇਰੈਕਟੋਰੇਟ (ED) ਹੁਣ ਜਲਦੀ ਹੀ ਜੈਨ ਨੂੰ ਗ੍ਰਿਫ਼ਤਾਰ ਕਰ ਸਕਦਾ ਹੈ।

Satyendra Jain : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮੰਗਲਵਾਰ ਨੂੰ ਜ਼ਮੀਨ ਸੌਦੇ ਦੇ ਘੁਟਾਲੇ ਵਿੱਚ ਮਨੀ ਲਾਂਡਰਿੰਗ ਦੇ ਇਲਜ਼ਾਮ ਵਿੱਚ ‘ਆਪ’ ਨੇਤਾ ਸਤੇਂਦਰ ਜੈਨ ‘ਤੇ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ। 14 ਫਰਵਰੀ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਮਾਮਲੇ ਵਿੱਚ ਰਾਸ਼ਟਰਪਤੀ ਤੋਂ ਪ੍ਰਵਾਨਗੀ ਮੰਗੀ ਸੀ। ਜਦਕਿ ਆਪ ਨੇ ਕਿਹਾ ਹੈ ਕਿ ਭ੍ਰਿਸ਼ਟਾਚਾਰ ਨਹੀਂ ਸਗੋਂ ਰਾਜਨੀਤਿਕ ਬਦਲਾਖੋਰੀ ਹੈ।
ਦਿੱਲੀ ਦੇ ਸਾਬਕਾ ਸਿਹਤ ਮੰਤਰੀ ਜੈਨ ਵਿਰੁੱਧ ਬੀਐਨਐਸ ਦੀ ਧਾਰਾ 218 ਤਹਿਤ ਮਾਮਲਾ ਦਰਜ ਕੀਤਾ ਜਾਵੇਗਾ। ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ, ਇਨਫੋਰਸਮੈਂਟ ਡਾਇਰੈਕਟੋਰੇਟ (ED) ਹੁਣ ਜਲਦੀ ਹੀ ਜੈਨ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ।
ਗ੍ਰਹਿ ਮੰਤਰਾਲੇ ਨੇ ਈਡੀ ਦੀ ਜਾਂਚ ਅਤੇ ਪੁਖਤਾ ਸਬੂਤਾਂ ਦੇ ਆਧਾਰ ‘ਤੇ ਰਾਸ਼ਟਰਪਤੀ ਨੂੰ ਇਹ ਬੇਨਤੀ ਕੀਤੀ ਸੀ। ਦਰਅਸਲ, ਜਿਸ ਸਮੇਂ ਸਤੇਂਦਰ ਜੈਨ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਸੀ, ਉਸ ਸਮੇਂ ਉਹ ਵਿਧਾਇਕ ਸਨ। ਇਸ ਲਈ, ਬੀਐਨਐਸ ਦੀ ਧਾਰਾ 218 ਦੇ ਤਹਿਤ ਉਸ ‘ਤੇ ਮੁਕੱਦਮਾ ਚਲਾਉਣ ਲਈ ਰਾਸ਼ਟਰਪਤੀ ਦੀ ਪ੍ਰਵਾਨਗੀ ਜ਼ਰੂਰੀ ਸੀ।
ਆਪ ਨੇ ਦੱਸਿਆ ਸਿਆਸੀ ਬਦਲਾਖੋਰੀ
‘ਆਪ’ ਦੇ ਬੁਲਾਰੇ ਅਤੇ ਵਕੀਲ ਸਰਵੇਸ਼ ਮਿਸ਼ਰਾ ਨੇ ਕਿਹਾ, ‘ਇਹ ਕਾਨੂੰਨ ਹੈ ਕਿ ਗ੍ਰਹਿ ਮੰਤਰਾਲੇ ਨੂੰ ਕਿਸੇ ਵਿਧਾਇਕ ਜਾਂ ਮੰਤਰੀ ਵਿਰੁੱਧ ਕੇਸ ਦਰਜ ਕਰਨ ਲਈ ਰਾਸ਼ਟਰਪਤੀ ਤੋਂ ਇਜਾਜ਼ਤ ਲੈਣੀ ਪੈਂਦੀ ਹੈ, ਪਰ ਕਈ ਮਾਮਲੇ ਅਜਿਹੇ ਹਨ ਜਿਨ੍ਹਾਂ ਵਿੱਚ ਸੀਬੀਆਈ ਅਤੇ ਈਡੀ ਨੇ ਬਿਨਾਂ ਇਜਾਜ਼ਤ ਦੇ ਕੇਸ ਦਰਜ ਕੀਤਾ, ਗ੍ਰਿਫ਼ਤਾਰੀਆਂ ਕੀਤੀਆਂ ਅਤੇ ਬਾਅਦ ਵਿੱਚ ਇਜਾਜ਼ਤ ਲਈ।’
ਜੈਨ ਦੀ ਜ਼ਮਾਨਤ ਦੀ ਸੁਣਵਾਈ ਦੌਰਾਨ, ਈਡੀ ਨੇ ਉਨ੍ਹਾਂ ਦੀ ਰਿਹਾਈ ਦਾ ਵਿਰੋਧ ਕੀਤਾ ਸੀ ਅਤੇ ਇਹ ਦਲੀਲ ਦਿੱਤੀ ਸੀ ਕਿ ਜੇਕਰ ਰਿਹਾਅ ਹੋਣ ਦੀ ਇਜਾਜ਼ਤ ਦਿੰਦੇ ਹਨ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਹਾਲਾਂਕਿ, AAP ਆਗੂਆਂ ਨੇ ਅਦਾਲਤ ਦੇ ਜ਼ਮਾਨਤ ਦੇ ਫੈਸਲੇ ਦਾ ਸਵਾਗਤ ਕੀਤਾ, ਇਸ ਨੂੰ ਸੱਚਾਈ ਦੀ ਜਿੱਤ ਅਤੇ ਭਾਜਪਾ ਦੀ ਸਾਜ਼ਿਸ਼ ਦੀ ਹਾਰ ਕਿਹਾ ਸੀ।
ਇਹ ਵੀ ਪੜ੍ਹੋ
ਇਸ ਤੋਂ ਪਹਿਲਾਂ, 26 ਮਈ, 2023 ਨੂੰ, ਜੈਨ ਨੂੰ ਰੀੜ੍ਹ ਦੀ ਹੱਡੀ ਦੀ ਸਰਜਰੀ ਤੋਂ ਬਾਅਦ ਡਾਕਟਰੀ ਆਧਾਰ ‘ਤੇ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ।
ਰਾਸ਼ਟਰਪਤੀ ਵੱਲੋਂ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਨਾਲ, ਸਤੇਂਦਰ ਜੈਨ ਵਿਰੁੱਧ ਮਾਮਲਾ ਹੁਣ ਅਦਾਲਤ ਵਿੱਚ ਚੱਲੇਗਾ। ਇਹ ਮਾਮਲਾ ‘ਆਪ’ ਅਤੇ ਭਾਜਪਾ ਵਿਚਕਾਰ ਦਿੱਲੀ ਦੇ ਚੱਲ ਰਹੇ ਟਕਰਾਅ ਵਿੱਚ ਇੱਕ ਵੱਡਾ ਰਾਜਨੀਤਿਕ ਫਲੈਸ਼ਪੁਆਇੰਟ ਬਣਿਆ ਹੋਇਆ ਹੈ, ਦੋਵੇਂ ਧਿਰਾਂ ਭ੍ਰਿਸ਼ਟਾਚਾਰ ਅਤੇ ਰਾਜਨੀਤਿਕ ਬਦਲਾਖੋਰੀ ਦੇ ਇਲਜ਼ਾਮ ਲਗਾ ਰਹੀਆਂ ਹਨ।