ਜੰਮੂ-ਕਸ਼ਮੀਰ: ਕੁਲਗਾਮ ‘ਚ ਅੱਤਵਾਦੀਆਂ ਨਾਲ ਮੁਕਾਬਲਾ, ਇੱਕ ਜਵਾਨ ਸ਼ਹੀਦ, ਆਪਰੇਸ਼ਨ ਜਾਰੀ
Jammu Kashmir Kulgam Encounter: ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਇਲਾਕੇ 'ਚ ਆਪਰੇਸ਼ਨ ਅਜੇ ਵੀ ਜਾਰੀ ਹੈ। ਇਲਾਕੇ 'ਚ ਤਿੰਨ ਤੋਂ ਚਾਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਹੈ।
ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਕੁਲਗਾਮ ਦੇ ਮੁਦਰਗਾਮ ਇਲਾਕੇ ‘ਚ ਚੱਲ ਰਹੇ ਮੁਕਾਬਲੇ ‘ਚ ਉਹ ਪਹਿਲਾਂ ਜ਼ਖਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇਲਾਕੇ ‘ਚ ਆਪਰੇਸ਼ਨ ਅਜੇ ਵੀ ਜਾਰੀ ਹੈ। ਇਲਾਕੇ ‘ਚ ਤਿੰਨ ਤੋਂ ਚਾਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਹੈ। ਭਾਰਤੀ ਫੌਜ ਦੇ ਜਵਾਨ ਲਗਾਤਾਰ ਅੱਤਵਾਦੀਆਂ ਦੀ ਭਾਲ ‘ਚ ਲੱਗੇ ਹੋਏ ਹਨ।
ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਘੇਰ ਲਿਆ ਗਿਆ ਹੈ। ਖੁਫੀਆ ਸੂਚਨਾ ਦੇ ਆਧਾਰ ‘ਤੇ ਫੌਜ ਅਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੰਮੂ-ਕਸ਼ਮੀਰ ‘ਚ ਅੱਤਵਾਦੀ ਆਪਣੀਆਂ ਨਾਪਾਕ ਗਤੀਵਿਧੀਆਂ ਤੋਂ ਬਿਲਕੁਲ ਵੀ ਗੁਰੇਜ਼ ਨਹੀਂ ਕਰ ਰਹੇ ਹਨ। ਭਾਰਤੀ ਫੌਜ ਲਗਾਤਾਰ ਆਪਰੇਸ਼ਨ ਚਲਾ ਰਹੀ ਹੈ। ਪਿਛਲੇ ਕੁਝ ਦਿਨਾਂ ਵਿੱਚ ਭਾਰਤੀ ਜਵਾਨਾਂ ਨੇ ਕਈ ਆਪਰੇਸ਼ਨਾਂ ਨੂੰ ਅੰਜਾਮ ਦਿੱਤਾ ਹੈ। ਮੁਕਾਬਲੇ ‘ਚ ਕਈ ਅੱਤਵਾਦੀ ਮਾਰੇ ਗਏ ਹਨ।
#WATCH | Kulgam, Jammu and Kashmir: Encounter started at Modergam Village of Kulgam District. Police and Security Forces are on the job: Kashmir Zone Police
(Visuals deferred by unspecified time) pic.twitter.com/1MC0d2xJhi
— ANI (@ANI) July 6, 2024
ਇਹ ਵੀ ਪੜ੍ਹੋ
ਜੰਮੂ-ਕਸ਼ਮੀਰ ਪਿਛਲੇ ਕਈ ਦਹਾਕਿਆਂ ਤੋਂ ਅੱਤਵਾਦ ਦੀ ਮਾਰ ਝੱਲ ਰਿਹਾ ਹੈ। ਕੇਂਦਰ ਸ਼ਾਸਤ ਪ੍ਰਦੇਸ਼ ‘ਚ ਅੱਤਵਾਦ ਨੂੰ ਖਤਮ ਕਰਨ ਲਈ ਲਗਾਤਾਰ ਕਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਪਿਛਲੇ ਮਹੀਨੇ ਵੀ ਕਈ ਆਪਰੇਸ਼ਨ ਕੀਤੇ ਗਏ ਸਨ। ਕਰੀਬ 10 ਦਿਨ ਪਹਿਲਾਂ ਡੋਡਾ ‘ਚ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਮਾਰੇ ਗਏ ਤਿੰਨੋਂ ਅੱਤਵਾਦੀ ਪਾਕਿਸਤਾਨੀ ਨਾਗਰਿਕ ਸਨ। ਉਸ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।
ਮਾਰੇ ਗਏ ਅੱਤਵਾਦੀਆਂ ਕੋਲੋਂ ਦੋ ਐਮ4 ਅਤੇ ਇੱਕ ਏਕੇ 47 ਰਾਈਫਲਾਂ ਬਰਾਮਦ ਹੋਈਆਂ ਹਨ। 11 ਜੂਨ ਨੂੰ ਡੋਡਾ ਦੇ ਛੱਤਰਗਲਾ ‘ਚ ਅੱਤਵਾਦੀਆਂ ਨੇ ਇਕ ਪੁਲਿਸ ਚੌਕੀ ‘ਤੇ ਹਮਲਾ ਕੀਤਾ ਸੀ, ਜਿਸ ‘ਚ 6 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ ਸਨ। ਇਸ ਤੋਂ ਪਹਿਲਾਂ ਬਾਂਦੀਪੋਰਾ ਵਿੱਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਸੀ।
ਪਿਛਲੇ ਮਹੀਨੇ ਜੰਮੂ-ਕਸ਼ਮੀਰ ‘ਚ ਵੱਡੇ ਅੱਤਵਾਦੀ ਹਮਲੇ ਹੋਏ
ਜੰਮੂ-ਕਸ਼ਮੀਰ ‘ਚ ਪਿਛਲੇ ਮਹੀਨੇ ਕਈ ਵੱਡੇ ਅੱਤਵਾਦੀ ਹਮਲੇ ਹੋਏ। ਰਿਆਸੀ, ਕਠੂਆ ਅਤੇ ਡੋਡਾ ਵਿੱਚ ਹੋਏ ਅੱਤਵਾਦੀ ਹਮਲਿਆਂ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਸੀ। 9 ਜੂਨ ਨੂੰ ਰਿਆਸੀ ਹਮਲੇ ‘ਚ 9 ਸ਼ਰਧਾਲੂ ਮਾਰੇ ਗਏ ਸਨ, ਜਦਕਿ 7 ਸੁਰੱਖਿਆ ਕਰਮਚਾਰੀ ਵੀ ਜ਼ਖਮੀ ਹੋ ਗਏ ਸਨ। ਇਸ ਹਮਲੇ ਵਿੱਚ ਸੀਆਰਪੀਐਫ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ ਸੀ। ਇਸ ਦੇ ਨਾਲ ਹੀ ਕਠੂਆ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ।
ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਚ ਜਨਮਤ ਸੰਗ੍ਰਹਿ ਦੀ ਮੰਗ ਕਰਨਾ ਅਪਰਾਧ, UAPA ਟ੍ਰਿਬਿਊਨਲ ਦਾ ਫੈਸਲਾ
ਅਮਿਤ ਸ਼ਾਹ ਨੇ ਪਿਛਲੇ ਮਹੀਨੇ ਸਮੀਖਿਆ ਬੈਠਕ ਕੀਤੀ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਿਛਲੇ ਮਹੀਨੇ ਜੰਮੂ-ਕਸ਼ਮੀਰ ‘ਚ ਅੱਤਵਾਦ ਨੂੰ ਲੈ ਕੇ ਸਮੀਖਿਆ ਬੈਠਕ ਕੀਤੀ ਸੀ। ਬੈਠਕ ‘ਚ ਗ੍ਰਹਿ ਮੰਤਰੀ ਨੇ ਕਿਹਾ ਸੀ ਕਿ ਜੰਮੂ-ਕਸ਼ਮੀਰ ‘ਚ ਅੱਤਵਾਦ ਨੂੰ ਕੁਚਲਿਆ ਜਾਣਾ ਚਾਹੀਦਾ ਹੈ ਅਤੇ ਵਧਣ-ਫੁੱਲਣ ਨਹੀਂ ਦੇਣਾ ਚਾਹੀਦਾ। ਇਸ ਦੇ ਨਾਲ ਹੀ ਉਨ੍ਹਾਂ ਸਮਰਥਕਾਂ ਖ਼ਿਲਾਫ਼ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ ਸਨ। ਇਸ ਬੈਠਕ ‘ਚ ਜੰਮੂ-ਕਸ਼ਮੀਰ ਦੇ ਰਾਜਪਾਲ ਮਨੋਜ ਸਿਨਹਾ, ਐੱਨਐੱਸਏ ਅਜੀਤ ਡੋਭਾਲ, ਸੈਨਾ ਮੁਖੀ ਮਨੋਜ ਪਾਂਡੇ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ।