Jammu and Kashmir: ਪੁੰਛ ‘ਚ ਨੈਸ਼ਨਲ ਹਾਈਵੇ ‘ਤੇ ਫੌਜ ਦੀ ਗੱਡੀ ਨੂੰ ਲੱਗੀ ਅੱਗ, 4 ਜਵਾਨਾਂ ਦੀ ਮੌਤ
ਜੰਮੂ-ਕਸ਼ਮੀਰ ਦੇ ਪੁੰਛ 'ਚ ਫੌਜ ਦੀ ਗੱਡੀ ਨੂੰ ਅੱਗ ਲੱਗ ਗਈ। ਇਸ ਘਟਨਾ 'ਚ 4 ਜਵਾਨਾਂ ਦੇ ਮਾਰੇ ਜਾਣ ਦੀ ਖਬਰ ਹੈ। ਇਹ ਹਾਦਸਾ ਪੁੰਛ 'ਚ ਨੈਸ਼ਨਲ ਹਾਈਵੇ 'ਤੇ ਵਾਪਰਿਆ।
ਜੰਮੂ-ਕਸ਼ਮੀਰ ਨਿਊਜ਼। ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਫੌਜ ਦੇ ਇੱਕ ਵਾਹਨ ਨੂੰ ਅੱਗ ਲੱਗ ਗਈ, ਜਿਸ ਵਿੱਚ 4 ਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਭੱਟਾ ਦੁਰਿਆ ਇਲਾਕੇ ਵਿੱਚ ਵਾਪਰਿਆ। ਜਾਣਕਾਰੀ ਮੁਤਾਬਕ ਬਿਜਲੀ ਡਿੱਗਣ ਕਾਰਨ ਗੱਡੀ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਕੁਝ ਜਵਾਨਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ (Fire Brigade) ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ।
ਅੱਗ ਇੰਨੀ ਭਿਆਨਕ ਸੀ ਕਿ ਨੇੜਲੇ ਇਲਾਕਿਆਂ ‘ਚ ਅੱਗ (Fire) ਦੂਰ ਦੂਰ ਤੱਕ ਦਿਖਾਈ ਦਿੱਤੀ। ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਫੌਜ ਨੇ ਵੀ ਆਪਣੇ ਪੱਧਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਖਬਰ ਅਪਡੇਟ ਹੋ ਰਹੀ ਹੈ… ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓCasualties feared as an Indian Army truck catches fire in Poonch district of Jammu & Kashmir
Details awaited. pic.twitter.com/QgVwYQIZQ4 — ANI (@ANI) April 20, 2023ਇਹ ਵੀ ਪੜ੍ਹੋ


