ਖਾਈ ‘ਚ ਡਿੱਗੀ ਫੌਜ ਦੀ ਗੱਡੀ, 9 ਜਵਾਨਾਂ ਦੀ ਮੌਤ ਇੱਕ ਜ਼ਖਮੀ, ਲੱਦਾਖ ‘ਚ ਵਾਪਰਿਆ ਭਿਆਨਕ ਸੜਕੀ ਹਾਦਸਾ

Updated On: 

20 Aug 2023 10:33 AM

ਲੱਦਾਖ 'ਚ ਫੌਜ ਦੀ ਗੱਡੀ ਖਾਈ 'ਚ ਡਿੱਗ ਗਈ। ਇਸ ਹਾਦਸੇ 'ਚ ਫੌਜ ਦੇ 9 ਜਵਾਨਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਇਹ ਘਟਨਾ ਲੇਹ ਨੇੜੇ ਇੱਕ ਪਿੰਡ ਵਿੱਚ ਵਾਪਰੀ।

ਖਾਈ ਚ ਡਿੱਗੀ ਫੌਜ ਦੀ ਗੱਡੀ, 9 ਜਵਾਨਾਂ ਦੀ ਮੌਤ ਇੱਕ ਜ਼ਖਮੀ, ਲੱਦਾਖ ਚ ਵਾਪਰਿਆ ਭਿਆਨਕ ਸੜਕੀ ਹਾਦਸਾ
Follow Us On

ਲੱਦਾਖ। ਕੇਂਦਰੀ ਸ਼ਾਸਤ ਪ੍ਰਦੇਸ਼ ਲੱਦਾਖ ‘ਚ ਸ਼ਨੀਵਾਰ ਸ਼ਾਮ ਭਾਰਤੀ ਫੌਜ (Indian Army) ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਰਾਜਧਾਨੀ ਲੇਹ ਨੇੜੇ ਕਿਆਰੀ ਪਿੰਡ ਵਿੱਚ ਫੌਜ ਦਾ ਇੱਕ ਵਾਹਨ ਖਾਈ ਵਿੱਚ ਡਿੱਗ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ‘ਚ ਫੌਜ ਦੇ 9 ਜਵਾਨਾਂ ਦੀ ਮੌਤ ਹੋ ਗਈ ਹੈ।ਫੌਜ ਨੇ TV9 Bharatvarsh ਨਾਲ ਗੱਲਬਾਤ ‘ਚ ਪੁਸ਼ਟੀ ਕੀਤੀ ਹੈ ਕਿ ਲੇਹ ‘ਚ ਹੋਏ ਇਸ ਹਾਦਸੇ ‘ਚ 9 ਜਵਾਨਾਂ ਦੀ ਮੌਤ ਹੋ ਗਈ, ਜਦਕਿ 1 ਜਵਾਨ ਜ਼ਖਮੀ ਹੋ ਗਿਆ ਮਰਨ ਵਾਲਿਆਂ ‘ਚ 9 ਦੱਸੀ ਜਾ ਰਹੀ ਹੈ। ਮਰਨ ਵਾਲਿਆਂ ਵਿੱਚ ਇੱਕ ਜੇਸੀਓ ਵੀ ਸ਼ਾਮਲਿ ਹੈ।

ਨਿਊਜ਼ ਏਜੰਸੀ (News agency) ਨਾਲ ਗੱਲਬਾਤ ਕਰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਕਿਆਰੀ ਪਿੰਡ ਤੋਂ 7 ਕਿਲੋਮੀਟਰ ਪਹਿਲਾਂ ਫੌਜ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਖਾਈ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਸੱਤ ਜਵਾਨ ਅਤੇ ਇੱਕ ਜੇਸੀਓ ਦੀ ਮੌਤ ਹੋ ਗਈ ਹੈ। ਹਾਦਸੇ ‘ਚ ਦੋ ਜਵਾਨ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਤਬਦੀਲ ਕਰ ਦਿੱਤਾ ਗਿਆ ਹੈ।ਫੌਜ ਦਾ ਇਹ ਗਸ਼ਤੀ ਦਲ ਕਰੂ ਤੋਂ ਕਿਆਰੀ ਵੱਲ ਜਾ ਰਿਹਾ ਸੀ, ਜਦੋਂ ਇਹ ਹਾਦਸਾਗ੍ਰਸਤ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਮੌਕੇ ‘ਤੇ ਬਚਾਅ ਕਾਰਜ ਜਾਰੀ ਹੈ।

ਮੀਡੀਆ ਰਿਪੋਰਟਾਂ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਾਰਤੀ ਫੌਜ ਦੇ ਦਸਤੇ ਵਿੱਚ ਤਿੰਨ ਵਾਹਨ ਸ਼ਾਮਲ ਸਨ। ਇਸ ਵਿੱਚੋਂ ਫੌਜ ਦਾ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਇਸ ਦਸਤੇ ਵਿੱਚ ਤਿੰਨ ਅਧਿਕਾਰੀ, ਦੋ ਜੇਸੀਓ ਅਤੇ 34 ਜਵਾਨ ਸ਼ਾਮਲ ਸਨ। ਤਿੰਨ ਵਾਹਨਾਂ ਦੇ ਇਸ ਦਸਤੇ ਵਿੱਚ ਇੱਕ ਜਿਪਸੀ, ਇੱਕ ਟਰੱਕ ਅਤੇ ਇੱਕ ਐਂਬੂਲੈਂਸ ਸੀ। ਲੱਦਾਖ ਦਾ ਉਹ ਇਲਾਕਾ ਜਿੱਥੇ ਇਹ ਹਾਦਸਾ ਹੋਇਆ ਹੈ, ਉਹ ਦੂਰ-ਦੁਰਾਡੇ ਦਾ ਇਲਾਕਾ ਹੈ। ਇਹ ਪਿੰਡ ਭਾਰਤ-ਚੀਨ ਸਰਹੱਦ ‘ਤੇ ਅਸਲ ਕੰਟਰੋਲ ਰੇਖਾ (LAC) ਦੇ ਨਾਲ ਲੱਗਦਾ ਹੈ। ਇਸ ਖੇਤਰ ਵਿੱਚ ਬਹੁਤ ਸਾਰੀਆਂ ਖਾਈਵਾਂ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਦੁੱਖਦਾ ਪ੍ਰਗਟਾਵਾ ਕੀਤਾ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਲਦਾਖ ਵਿੱਚ ਵਾਪਰੇ ਸੜਕ ਹਾਦਸੇ ‘ਤੇ ਟਵੀਟ ਕਰ ਦੁੱਖ ਦਾ ਪ੍ਰਗਟਾਵਾ ਕੀਤਾ।

ਰੱਖਿਆ ਮੰਤਰੀ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੱਦਾਖ ‘ਚ ਹੋਏ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਲੇਹ ਨੇੜੇ ਹੋਏ ਹਾਦਸੇ ‘ਚ ਫੌਜ ਦੇ ਜਵਾਨਾਂ ਦੀ ਮੌਤ ਦਾ ਮੈਨੂੰ ਦੁੱਖ ਹੈ। ਅਸੀਂ ਆਪਣੇ ਦੇਸ਼ ਪ੍ਰਤੀ ਉਨ੍ਹਾਂ ਦੀ ਮਿਸਾਲੀ ਸੇਵਾ ਨੂੰ ਕਦੇ ਨਹੀਂ ਭੁੱਲਾਂਗੇ। ਮੇਰੀ ਸੰਵੇਦਨਾ ਦੁਖੀ ਪਰਿਵਾਰਾਂ ਨਾਲ ਹੈ। ਜ਼ਖਮੀ ਜਵਾਨਾਂ ਨੂੰ ਫੀਲਡ ਹਸਪਤਾਲ ਲਿਜਾਇਆ ਗਿਆ ਹੈ। ਮੈਂ ਉਸ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।

ਦੇਸ਼ ਦੁਖੀ ਪਰਿਵਾਰਾਂ ਨਾਲ ਖੜ੍ਹਾ ਹੈ: ਅਮਿਤ ਸ਼ਾਹ

ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਉਹ ਲੱਦਾਖ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ਤੋਂ ਬਹੁਤ ਦੁਖੀ ਹਨ। ਇਸ ਹਾਦਸੇ ਵਿੱਚ ਸਾਡੇ ਬਹਾਦਰ ਸੈਨਿਕਾਂ ਨੇ ਆਪਣੀ ਜਾਨ ਗਵਾਈ ਹੈ। ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਦੁਖੀ ਪਰਿਵਾਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਮੈਂ ਉਨ੍ਹਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਸ਼ਹੀਦਾਂ ਨੂੰ ਨਿਮਰ ਸ਼ਰਧਾਂਜਲੀ: ਰਾਹੁਲ

ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਲੱਦਾਖ ‘ਚ ਫੌਜ ਦੇ ਵਾਹਨ ਦੇ ਹਾਦਸੇ ‘ਚ ਸਾਡੇ ਕਈ ਜਵਾਨਾਂ ਦੇ ਸ਼ਹੀਦ ਹੋਣ ਦੀ ਖਬਰ ਬਹੁਤ ਦੁਖਦ ਹੈ। ਮੈਂ ਸਾਰੇ ਸ਼ਹੀਦਾਂ ਨੂੰ ਨਿਮਰ ਸ਼ਰਧਾਂਜਲੀ ਭੇਟ ਕਰਦਾ ਹਾਂ। ਜਵਾਨਾਂ ਦੇ ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਉਮੀਦ ਕਰਦਾ ਹਾਂ।

ਦੱਸ ਦਈਏ ਕਿ ਲੱਦਾਖ ਦੀ ਗਲਵਾਨ ਘਾਟੀ ‘ਚ ਜੂਨ 2020 ‘ਚ ਭਾਰਤ ਅਤੇ ਚੀਨ ਦੇ ਸੈਨਿਕਾਂ ਵਿਚਾਲੇ ਹੋਈ ਝੜਪ ਤੋਂ ਬਾਅਦ ਤੋਂ ਹੀ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਬਣਿਆ ਹੋਇਆ ਹੈ। ਚੀਨ ਵੱਲ ਸਰਹੱਦ ‘ਤੇ ਫੌਜਾਂ ਦੀ ਤਾਇਨਾਤੀ ਵੀ ਵਧਾ ਦਿੱਤੀ ਗਈ ਹੈ। ਇਸ ਦੇ ਜਵਾਬ ‘ਚ ਭਾਰਤ ਨੇ ਨਾ ਸਿਰਫ ਸਰਹੱਦ ‘ਤੇ ਫੌਜ ਦੀ ਗਿਣਤੀ ਵਧਾ ਦਿੱਤੀ ਹੈ, ਸਗੋਂ ਇੱਥੇ ਵੱਡੇ ਹਥਿਆਰ ਵੀ ਤਾਇਨਾਤ ਕਰ ਦਿੱਤੇ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version