AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Liquor Scam: ਮੇਰੇ ਗਲੇ ਤੱਕ ਪਹੁੰਚਣ ਲਈ ਸਿਸੋਦੀਆ ਨੂੰ ਕੀਤਾ ਗ੍ਰਿਫਤਾਰ, ਅਸੀਂ ਬੇਈਮਾਨ ਹਾਂ ਤਾਂ ਦੁਨੀਆ ‘ਚ ਕੋਈ ਵੀ ਇਮਾਨਦਾਰ ਨਹੀਂ-ਕੇਜਰੀਵਾਲ

Delhi CM Arvind Kejriwal: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਘੁਟਾਲੇ ਮਾਮਲੇ 'ਚ ਸੀਬੀਆਈ ਤੋਂ ਸੰਮਨ ਮਿਲਣ ਤੋਂ ਬਾਅਦ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ 100 ਕਰੋੜ ਰੁਪਏ ਦਾ ਲੈਣ-ਦੇਣ ਹੋਇਆ ਹੈ ਤਾਂ ਇਹ ਪੈਸਾ ਕਿੱਥੇ ਹੈ?

Liquor Scam: ਮੇਰੇ ਗਲੇ ਤੱਕ ਪਹੁੰਚਣ ਲਈ ਸਿਸੋਦੀਆ ਨੂੰ ਕੀਤਾ ਗ੍ਰਿਫਤਾਰ, ਅਸੀਂ ਬੇਈਮਾਨ ਹਾਂ ਤਾਂ ਦੁਨੀਆ 'ਚ ਕੋਈ ਵੀ ਇਮਾਨਦਾਰ ਨਹੀਂ-ਕੇਜਰੀਵਾਲ
ਮੇਰੇ ਗਲੇ ਤੱਕ ਪਹੁੰਚਣ ਲਈ ਸਿਸੋਦੀਆ ਨੂੰ ਕੀਤਾ ਗ੍ਰਿਫਤਾਰ, ਅਸੀਂ ਬੇਈਮਾਨ ਹਾਂ ਤਾਂ ਦੁਨੀਆ ‘ਚ ਕੋਈ ਵੀ ਇਮਾਨਦਾਰ ਨਹੀਂ-ਕੇਜਰੀਵਾਲ।
tv9-punjabi
| Published: 15 Apr 2023 16:06 PM IST
Share
Delhi CM Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਐਕਸਾਈਜ਼ ਘੁਟਾਲੇ ਵਿੱਚ ਸੀਬੀਆਈ ਦੇ ਸੰਮਨ ਨੂੰ ਲੈ ਕੇ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਸੀਬੀਆਈ ਨੇ ਉਨ੍ਹਾਂ ਨੂੰ ਐਤਵਾਰ ਨੂੰ ਬੁਲਾਇਆ ਹੈ ਅਤੇ ਉਹ ਜ਼ਰੂਰ ਜਾਣਗੇ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਇਹ ਕਹਿਣਾ ਚਾਹੁੰਦੇ ਹਨ ਕਿ ਕੇਜਰੀਵਾਲ ਭ੍ਰਿਸ਼ਟ ਹੈ। ਇਸ ਦੁਨੀਆਂ ਵਿੱਚ ਅਜਿਹਾ ਕੋਈ ਨਹੀਂ ਹੋ ਸਕਦਾ ਜੋ ਭ੍ਰਿਸ਼ਟਾਚਾਰ ਵਿੱਚ ਨਾ ਫਸਿਆ ਹੋਵੇ। ਕੇਜਰੀਵਾਲ ਨੇ ਕਿਹਾ ਕਿ 75 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਪਾਰਟੀ ਨੂੰ ਇਸ ਤਰ੍ਹਾਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨੰਬਰ ਤਿੰਨ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਗਿਆ, ਫਿਰ ਨੰਬਰ ਦੋ ਨੂੰ ਗ੍ਰਿਫਤਾਰ ਕੀਤਾ ਗਿਆ।

‘ਆਪ’ ਨੂੰ ਪਰੇਸ਼ਾਨ ਕਰ ਰਹੀ ਕੇਂਦਰ ਸਰਕਾਰ

ਇਹ ਸਭ ਇਸ ਲਈ ਕੀਤਾ ਕਿਉਂਕਿ ਪੀਐਮ ਮੋਦੀ ਈਡੀ ਅਤੇ ਸੀਬੀਆਈ (CBI) ਰਾਹੀਂ ਆਮ ਆਦਮੀ ਪਾਰਟੀ ਨੂੰ ਪਰੇਸ਼ਾਨ ਕਰਨਾ ਚਾਹੁੰਦੇ ਹਨ। ਇਹ ਸਭ ਕੁਝ ਇਸ ਤਰ੍ਹਾਂ ਨਹੀਂ ਹੋ ਰਿਹਾ। ਇਸ ਪਿੱਛੇ ਇੱਕ ਵੱਡਾ ਕਾਰਨ ਹੈ। ਅਸੀਂ ਦੇਸ਼ ਦੇ ਲੋਕਾਂ ਨੂੰ ਇੱਕ ਉਮੀਦ ਦਿੱਤੀ ਹੈ। ਇਸੇ ਉਮੀਦ ਨੂੰ ਕੁਚਲਣ ਲਈ ਇਹ ਲੋਕ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਕੁਚਲਣਾ ਚਾਹੁੰਦੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਗੁਜਰਾਤ ਵਿੱਚ ਪਿਛਲੇ 30 ਸਾਲਾਂ ਤੋਂ ਸਰਕਾਰ ਚਲਾ ਰਹੇ ਹਨ, ਪਰ ਇਸਦੇ ਬਾਵਜੂਦ ਵੀ ਗੁਜਰਾਤ ਵਿੱਚ ਇੱਕ ਵੀ ਸਕੂਲ ਨਹੀਂ ਸਹੀ ਤਰੀਕੇ ਨਾਲ ਬਣਾ ਪਾਏ।

‘ਅਸੀਂ ਦਿੱਲੀ ਦੇ ਸਕੂਲਾਂ ਨੂੰ ਕੀਤਾ ਮੁੜ ਸੁਰਜੀਤ’

ਫਿਲਹਾਲ ਪੀਐਮ ਮੋਦੀ (PM Modi) ਨੇ ਇੱਕ ਸਕੂਲ ਵਿੱਚ ਫੋਟੋ ਖਿਚਵਾਉਣੀ ਸੀ, ਇਸ ਲਈ ਟੈਂਟ ਵਿੱਚ ਪੂਰੇ ਪ੍ਰਬੰਧ ਕੀਤੇ ਗਏ ਸਨ। ਇੱਥੇ, ਅਸੀਂ ਦਿੱਲੀ ਦੇ ਸਾਰੇ ਸਕੂਲਾਂ ਨੂੰ ਮੁੜ ਸੁਰਜੀਤ ਕੀਤਾ ਹੈ। ਪੂਰੇ ਦੇਸ਼ ਨੇ ਇਹ ਦੇਖਿਆ ਹੈ ਅਤੇ ਹੁਣ ਦੇਸ਼ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਉਮੀਦਾਂ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਅਤੇ ਸੀਬੀਆਈ ‘ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਇੱਕ ਤੋਂ ਬਾਅਦ ਇੱਕ ਵਿਅਕਤੀ ਫੜੇ ਜਾਂਦੇ ਹਨ ਅਤੇ ਕੁੱਟਮਾਰ ਕਰਨ ਤੋਂ ਬਾਅਦ ਦਿੱਲੀ ਦੇ ਸਿਆਸਤਦਾਨ ਦਾ ਨਾਂ ਲੈਣ ਲਈ ਦਬਾਅ ਬਣਾਇਆ ਜਾਂਦਾ ਹੈ।

ਦਬਾਅ ਪਾ ਕੇ ਕਰਵਾਏ ਜਾਂਦੇ ਹਨ ਦਸਖਤ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਰ ਰੋਜ਼ ਇਕ ਜਾਂ ਦੂਜੇ ਵਿਅਕਤੀ ਨੂੰ ਆਬਕਾਰੀ ਘੁਟਾਲੇ ਵਿਚ ਫਸਾਉਣ ਲਈ ਫੜਿਆ ਜਾਂਦਾ ਹੈ, ਕੁੱਟਿਆ ਜਾਂਦਾ ਹੈ ਅਤੇ ਬਿਆਨਾਂ ‘ਲੈ ਕੇ ਉਸਦੇ ਬਿਆਨਾਂ ਤੇ ਦਸਖਤ ਕਰਵਾਏ ਜਾਂਦੇ ਹਨ। ਉਨ੍ਹਾਂ ਨੇ ਅਜਿਹੇ ਪੰਜ ਵਿਅਕਤੀਆਂ ਦੇ ਨਾਂਅ ਦਿੱਤੇ ਹਨ। ਕੇਜਰੀਵਾਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਪਤਾ ਨਹੀਂ ਕਿਨੇ ਕੂ ਲੋਕ ਹਨ। ਜਿਨ੍ਹਾਂ ਨਾਲ ਈਡੀ ਅਤੇ ਸੀਬੀਆਈ ਨੇ ਅਜਿਹਾ ਕੀਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੁੱਛਿਆ ਕਿ ਇਹ ਕੀ ਚੱਲ ਰਿਹਾ ਹੈ? ਕੇਜਰੀਵਾਲ ਨੇ ਕਿਹਾ ਕਿ ਹੁਣ ਮੈਨੂੰ ਵੀ ਸੀਬੀਆਈ ਦੇ ਸੰਮਨ ਮਿਲ ਚੁੱਕੇ ਹਨ, ਕੱਲ੍ਹ ਸੀਬੀਆਈ ਦਫ਼ਤਰ ਜਾਵਾਂਗਾ ਅਤੇ ਆਪਣਾ ਬਿਆਨ ਵੀ ਦੇਵਾਂਗਾ।

‘ਇੱਕ ਸਾਲ ਚੱਲ ਰਹੀ ਹੈ ਜਾਂਚ ਪਰ ਕੁੱਝ ਨਹੀਂ ਮਿਲਿਆ’

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇੱਕ ਸਾਲ ਤੋਂ ਜਾਂਚ ਚੱਲ ਰਹੀ ਹੈ। ਹੁਣ ਉਹ ਦੋਸ਼ ਲਗਾ ਰਹੇ ਹਨ ਕਿ 100 ਕਰੋੜ ਦੀ ਰਿਸ਼ਵਤ ਲਈ ਗਈ ਸੀ। ਈਡੀ ਅਤੇ ਸੀਬੀਆਈ ਨੇ 400 ਤੋਂ ਵੱਧ ਛਾਪੇ ਮਾਰੇ। ਇੱਥੋਂ ਤੱਕ ਕਿ ਮਨੀਸ਼ ਸਿਸੋਦੀਆ ਦੇ ਘਰ ਦਾ ਗੱਦਾ ਵੀ ਪਾੜ ਦਿੱਤਾ ਗਿਆ, ਪਰ ਫੇਰ ਵੀ ਕੁੱਝ ਨਹੀਂ ਮਿਲਿਆ। ਅਜਿਹੇ ‘ਚ ਪੀਐੱਮ ਮੋਦੀ ਨੂੰ ਦੱਸਣਾ ਚਾਹੀਦਾ ਹੈ ਕਿ ਜੇਕਰ ਭ੍ਰਿਸ਼ਟਾਚਾਰ ਹੋਇਆ ਹੈ ਤਾਂ ਉਹ 100 ਕਰੋੜ ਰੁਪਏ ਕਿੱਥੇ ਗਏ? ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਕਿਹਾ ਸੀ ਕਿ ਇਹ ਰੁਪਏ ਗੋਆ ਦੀਆਂ ਚੋਣਾਂ ਵਿੱਚ ਵਰਤੇ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਇਕ-ਇਕ ਵਿਕਰੇਤਾ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਪਰ ਉਥੋਂ ਵੀ ਉਹ ਖਾਲੀ ਹੱਥ ਹੀ ਰਹੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...