Gangster Deport: ਖਾਲਿਸਤਾਨੀ ਅੱਤਵਾਦੀ ਅਰਸ਼ ਡੱਲਾ ਦੇ ਗੁਰਗੇ ਅੰਮ੍ਰਿਤਪਾਲ ਹੇਅਰ ਨੂੰ ਲਿਆਂਦਾ ਭਾਰਤ, NIA ਵੱਲੋਂ ਗ੍ਰਿਫ਼ਤਾਰ
ਫਿਲੀਪੀਨਜ਼ 'ਚ ਬੈਠ ਕੇ ਭਾਰਤ ਖਿਲਾਫ ਸਾਜ਼ਿਸ਼ ਰਚਣ ਵਾਲੇ ਅੰਮ੍ਰਿਤਪਾਲ ਹੇਅਰ ਨੂੰ ਭਾਰਤ ਲਿਆਂਦਾ ਗਿਆ ਹੈ। ਵੀਰਵਾਰ ਦੇਰ ਰਾਤ ਦਿੱਲੀ ਹਵਾਈ ਅੱਡੇ 'ਤੇ ਪਹੁੰਚਿਆ। ਐਨਆਈਏ ਦੇ ਅਧਿਕਾਰੀ ਇੱਥੇ ਪਹਿਲਾਂ ਹੀ ਮੌਜੂਦ ਸਨ। ਐਨਆਈਏ ਨੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ।
ਮੋਗਾ ਦੇ ਰਹਿਣ ਵਾਲੇ ਹਨ ਦੋਵੇਂ ਖਾਲਿਸਤਾਨੀ
ਅੰਮ੍ਰਿਤਪਾਲ ਸਿੰਘ ਹੇਅਰ ਪੰਜਾਬ ਦੇ ਮੋਗਾ ਦਾ ਰਹਿਣ ਵਾਲਾ ਹੈ। ਦੱਸਦਈਏ ਕਿ ਅਰਸ਼ ਡੱਲਾ ਵੀ ਮੋਗਾ ਹੀ ਰਹਿੰਦਾ ਸੀ। ਪਰ ਉਹ ਲੰਬੇ ਸਮੇਂ ਤੋਂ ਫਿਲੀਪੀਨਜ਼ ਵਿੱਚ ਮੌਜੂਦ ਸੀ। ਉਸ ਦੇ ਇਸ਼ਾਰੇ ‘ਤੇ ਪੰਜਾਬ ‘ਚ ਵੀ ਕਈ ਖੂਨੀ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ। ਇੰਟਰਪੋਲ ਅਤੇ ਕੇਂਦਰੀ ਏਜੰਸੀ ਅਤੇ ਅੰਤਰਰਾਸ਼ਟਰੀ ਏਜੰਸੀ ਦੀ ਮਦਦ ਨਾਲ ਭਾਰਤ ਨੂੰ ਵੱਡੀ ਸਫਲਤਾ ਮਿਲੀ ਹੈ। ਵਿਦੇਸ਼ਾਂ ਵਿੱਚ ਬੈਠ ਕੇ ਇਹ ਲੋਕ ਭਾਰਤ ਵਿਰੁੱਧ ਸਾਜ਼ਿਸ਼ਾਂ ਰਚਦੇ ਹਨ। ਇਹ ਗੱਲ ਉਨ੍ਹਾਂ ਦੇ ਦਿਮਾਗ ਵਿੱਚ ਬੈਠੀ ਹੋਈ ਹੈ ਕਿ ਇੱਥੇ ਉਨ੍ਹਾਂ ਨੂੰ ਕੁਝ ਨਹੀਂ ਹੋਵੇਗਾ। ਭਾਰਤ ਵਿੱਚ ਖਾਲਿਸਤਾਨੀ ਦਹਿਸ਼ਤ ਦੀਆਂ ਜੜ੍ਹਾਂ ਕਈ ਦੇਸ਼ਾਂ ਨਾਲ ਜੁੜੀਆਂ ਹੋਈਆਂ ਹਨ।ਪਹਿਲਾ ਗੈਂਗਸਟਰ ਸੀ ਅਰਸ਼ ਡੱਲਾ
ਅੰਮ੍ਰਿਤਪਾਲ ਸਿੰਘ ਹੇਅਰ ਦਾ ਉਸਤਾਦ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ (Arsh Dalla) ਪਹਿਲਾਂ ਗੈਂਗਸਟਰ ਸੀ। ਪਰ ਉਸ ਦੇ ਹੌਸਲੇ ਵਧਦੇ ਰਹੇ। ਪੰਜਾਬ ਵਿੱਚ ਇਸ ਖ਼ਿਲਾਫ਼ ਕਈ ਕੇਸ ਦਰਜ ਹਨ। ਪੁਲਿਸ ਨੇ ਇਸ ਨੂੰ ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਅਰਸ਼ ਡੱਲਾ ‘ਤੇ ਕਤਲ, ਅਗਵਾ, ਲੁੱਟ ਸਮੇਤ ਕਈ ਮਾਮਲੇ ਦਰਜ ਹਨ। ਅਰਸ਼ ਡੱਲਾ ਦਾ ਗੁਰਗਾ ਅੰਮ੍ਰਿਤਪਾਲ ਸਿੰਘ ਹੇਅਰ ਸੀ ਜਿਸ ਨੂੰ ਫਿਲੀਪੀਨਜ਼ ਤੋਂ ਭਾਰਤ ਲਿਆਂਦਾ ਗਿਆ ਹੈ। NIA ਹੁਣ ਇਸ ਦੀ ਜਾਂਚ ਕਰੇਗੀ।
Follow Us
