Kejriwal and Bhagwant Mann: ਅੱਜ ਉਧਵ ਠਾਕਰੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਕਰਨਗੇ ਮੁਲਾਕਾਤ
Kejriwal and Bhagwant Mann in Mumbai: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੀਐੱਸ ਭਗਵੰਤ ਸਿੰਘ ਮਾਨ ਅੱਜ ਮੁੰਬਈ ਵਿਖੇ ਉਧਵ ਠਾਕਰੇ ਨਾਲ ਮੁਲਾਕਾਤ ਕਰਨਗੇ। ਕੇਂਦਰ ਦੇ ਆਰਡੀਨੈਂਸ ਖਿਲਾਫ ਦੋਵੇ ਆਗੂ ਸਮਰਥਨ ਜੁਟਾ ਰਹੇ ਹਨ।
ਆਮ ਆਦਮੀ ਪਾਰਟੀ ਕੇਂਦਰ ਦੇ ਆਰਡੀਨੈਂਸ ਖਿਲਾਫ ਸਮਰਥਨ ਜੁਟਾ ਰਹੀ ਹੈ। ਜਿਸ ਦੇ ਚੱਲਦਿਆਂ ਕੱਲ੍ਹ ਦੇਰ ਰਾਤ ਦਿੱਲੀ ਦੇ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਪੰਜਾਬ ਦੇ ਸੀਐੱਮ ਭਵਗੰਤ ਸਿੰਘ ਮਾਨ ਮੁੰਬਈ ਪੂੱਜੇ। ਦੋਵੇਂ ਆਗੂ ਇੱਥੇ ਸ਼ਿਵਸੈਨਾ ਪ੍ਰਧਾਨ ਊਧਵ ਠਾਕਰੇ ਅਤੇ ਰਾਸ਼ਟਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਨਾਲ ਮੁਲਾਕਾਤ ਕਰਨਗੇ। ਬੀਤੇ ਦਿਨੀਂ ਦੋਵਾਂ ਆਗੂਆਂ ਨੇ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ ਸੀ।
ਬੁੱਧਵਾਰ ਦੁਪਹਿਰ ਨੂੰ ਕੇਜਰੀਵਾਲ, ਭਗਵੰਤ ਮਾਨ ਤੇ ਆਪ ਦੇ ਹੋਰ ਆਗੂ ਠਾਕਰੇ ਨਾਲ ਉਨ੍ਹਾਂ ਦੀ ਰਿਹਾਇਸ ‘ਤੇ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਕੇਜਰੀਵਾਲ ਤੇ ਭਗਵੰਤ ਮਾਨ ਦਿੱਲੀ ਵਿਚ ਸੇਵਾਵਾਂ ਦੇ ਕੰਟਰੋਲ ‘ਤੇ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਲੈਣ ਲਈ ਦੇਸ਼ ਪੱਧਰੀ ਦੌਰੇ ਤਹਿਤ ਕੋਲਕਾਤਾ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ।
ਕੇਜਰੀਵਾਲ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
ਬੀਤੇ ਦਿਨੀਂ ਅਰਵਿੰਦਰ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ( Mamata Banerjee) ਨਾਲ ਕੋਲਕਾਤਾ ਵਿਖੇ ਮੁਲਾਕਾਤ ਕੀਤੀ ਸੀ। ਕੇਂਦਰ ਦੇ ਆਰਡੀਨੈਂਸ ਖਿਲਾਫ ਦੋਵੇ ਆਗੂ ਸਮਰਥਨ ਜੁਟਾ ਰਹੇ ਹਨ। ਮਮਤਾ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਆਰਡੀਨੈਂਸ ਦਾ ਵਿਰੋਧ ਕਰੇਗੀ
CM ਮਾਨ ਨੇ ਬੀਜੇਪੀ ‘ਤੇ ਸਾਧੇ ਨਿਸ਼ਾਨੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਕੇਂਦਰ ‘ਤੇ ਨਿਸ਼ਾਨ ਸਾਧਿਆ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਸਿਰਫ਼ ਤਿੰਨ ਲੋਕ ਚਲਾ ਰਹੇ ਹਨ। ਜੇਕਰ ਰਾਜਪਾਲ ਤੋਂ ਲੈ ਕੇ ਦੇਸ਼ ਚਲਾਇਆ ਜਾਵੇ ਤਾਂ ਫੇਰ ਗਣਰਾਜ ਦੀ ਕੀ ਲੋੜ ਹੈ। ਦੇਸ਼ ਨੂੰ ਬਚਾਉਣ ਅਤੇ ਲੋਕਤੰਤਰ ਨੂੰ ਬਚਾਉਣ ਦਾ ਸਵਾਲ ਖੜ੍ਹਾ ਹੋ ਗਿਆ ਹੈ। ਦੇਸ਼ ਦੇ ਸੰਵਿਧਾਨ ਨੂੰ ਖ਼ਤਰਾ ਪੈਦਾ ਕਰ ਦਿੱਤਾ ਗਿਆ ਹੈ। ਸੀਐੱਮ ਮਾਨ ਨੇ ਕਿਹਾ ਕਿ ਉਹ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੰਕਾਰ ਹਮੇਸ਼ਾ ਹਾਰ ਦਾ ਹੈ। ਰੱਬ ਵੀ ਹੰਕਾਰੀ ਦੀ ਮਦਦ ਨਹੀਂ ਕਰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੁਨੀਆਂ ਵਿੱਚ ਨੰਬਰ ਇੱਕ ਬਣੇਗਾ।