ਦਿੱਲੀ ਚੋਣ ਦੀ ਤਿਆਰੀ! ਜੰਤਰ-ਮੰਤਰ ‘ਤੇ ਲੋਕ ਅਦਾਲਤ ਲਗਾਉਣਗੇ ਕੇਜਰੀਵਾਲ

Updated On: 

20 Sep 2024 14:27 PM

Arvind Kejriwal: ਅਰਵਿੰਦ ਕੇਜਰੀਵਾਲ ਜੰਤਰ ਮੰਤਰ ਵਿਖੇ ਜਨਤਾ ਦੀ ਅਦਾਲਤ ਨੂੰ ਸੰਬੋਧਿਤ ਕਰਨਗੇ। ਇਸ ਨੂੰ ਆਮ ਆਦਮੀ ਪਾਰਟੀ ਦੀ ਚੋਣ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ। ਆਪਣੇ ਅਹੁਦੇ ਤੋਂ ਅਸਤੀਫਾ ਦਿੰਦੇ ਹੋਏ ਕੇਜਰੀਵਾਲ ਨੇ ਕਿਹਾ ਸੀ ਕਿ ਉਹ ਲੋਕਾਂ ਦੀ ਕਚਹਿਰੀ 'ਚ ਜਾਣਗੇ ਅਤੇ ਉਦੋਂ ਤੱਕ ਮੁੱਖ ਮੰਤਰੀ ਦੀ ਕੁਰਸੀ 'ਤੇ ਨਹੀਂ ਬੈਠਣਗੇ ਜਦੋਂ ਤੱਕ ਲੋਕ ਉਨ੍ਹਾਂ ਨੂੰ ਦੁਬਾਰਾ ਨਹੀਂ ਚੁਣਦੇ।

ਦਿੱਲੀ ਚੋਣ ਦੀ ਤਿਆਰੀ! ਜੰਤਰ-ਮੰਤਰ ਤੇ ਲੋਕ ਅਦਾਲਤ ਲਗਾਉਣਗੇ ਕੇਜਰੀਵਾਲ

ਅਰਵਿੰਦ ਕੇਜਰੀਵਾਲ

Follow Us On

ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੋਣ ਮੋਡ ਵਿੱਚ ਆ ਗਏ ਹਨ। 22 ਸਤੰਬਰ ਨੂੰ ਸਵੇਰੇ 11 ਵਜੇ ਆਮ ਆਦਮੀ ਪਾਰਟੀ ਦਿੱਲੀ ਦੇ ਜੰਤਰ ਮੰਤਰ ਵਿਖੇ ਜਨਤਾ ਕੀ ਅਦਾਲਤ ਦਾ ਆਯੋਜਨ ਕਰੇਗੀ। ਇਸ ਪ੍ਰੋਗਰਾਮ ‘ਚ ਅਰਵਿੰਦ ਕੇਜਰੀਵਾਲ ਆਪਣੇ ਵਿਚਾਰ ਪੇਸ਼ ਕਰਨਗੇ। ਪਾਰਟੀ ਆਗੂ ਗੋਪਾਲ ਰਾਏ ਨੇ ਇਹ ਜਾਣਕਾਰੀ ਦਿੱਤੀ ਹੈ। ਪਾਰਟੀ ਨੇ ਸਾਰੇ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਜੰਤਰ-ਮੰਤਰ ‘ਤੇ ਮੌਜੂਦ ਰਹਿਣ ਲਈ ਕਿਹਾ ਹੈ।

ਇਸ ਨੂੰ ਆਮ ਆਦਮੀ ਪਾਰਟੀ ਦੀ ਚੋਣ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ। ਜਿਸ ਦਿਨ ਕੇਜਰੀਵਾਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ, ਉਸੇ ਦਿਨ ਉਨ੍ਹਾਂ ਨੇ ਕਿਹਾ ਸੀ ਕਿ ਉਹ ਲੋਕਾਂ ਦੀ ਕਚਹਿਰੀ ‘ਚ ਜਾਣਗੇ ਅਤੇ ਉਦੋਂ ਤੱਕ ਮੁੱਖ ਮੰਤਰੀ ਦੇ ਅਹੁਦੇ ‘ਤੇ ਨਹੀਂ ਬੈਠਣਗੇ, ਜਦੋਂ ਤੱਕ ਲੋਕ ਉਨ੍ਹਾਂ ਨੂੰ ਦੁਬਾਰਾ ਨਹੀਂ ਚੁਣਦੇ। ਉਦੋਂ ਤੋਂ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਅਰਵਿੰਦ ਕੇਜਰੀਵਾਲ ਪਾਰਟੀ ਦੇ ਪ੍ਰਚਾਰ ਲਈ ਸਰਗਰਮ ਹੋਣਗੇ।

ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਕੇਜਰੀਵਾਲ ਪਹਿਲੀ ਵਾਰ ਜੰਤਰ-ਮੰਤਰ ਤੋਂ ਭਾਜਪਾ ਖਿਲਾਫ ਮੋਰਚਾ ਖੋਲ੍ਹਣਗੇ। ਦੱਸ ਦੇਈਏ ਕਿ ਅਗਲੇ ਸਾਲ ਫਰਵਰੀ ਵਿੱਚ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ। ਅਜਿਹੇ ‘ਚ ਕੇਜਰੀਵਾਲ ਆਉਣ ਵਾਲੀਆਂ ਚੋਣਾਂ ‘ਚ ਆਪਣੀ ਜਿੱਤ ਯਕੀਨੀ ਬਣਾਉਣ ਲਈ ਰਣਨੀਤੀ ਬਣਾਉਣ ‘ਚ ਲੱਗੇ ਹੋਏ ਹਨ।

ਕੱਲ੍ਹ ਸਹੁੰ ਚੁੱਕਣਗੇ ਆਤਿਸ਼ੀ

ਕੱਲ ਯਾਨੀ 21 ਸਤੰਬਰ ਨੂੰ ਦਿੱਲੀ ਦੇ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਹੋਵੇਗਾ। ਆਤਿਸ਼ੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ, ਉਨ੍ਹਾਂ ਦੇ ਨਾਲ ਉਨ੍ਹਾਂ ਦੇ 5 ਵਿਧਾਇਕ ਵੀ ਮੰਤਰੀ ਵਜੋਂ ਸਹੁੰ ਚੁੱਕਣਗੇ, ਜਿਨ੍ਹਾਂ ਵਿੱਚ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਦਵਾਜ, ਇਮਰਾਨ ਹੁਸੈਨ ਅਤੇ ਮੁਕੇਸ਼ ਅਹਲਾਵਤ ਸ਼ਾਮਲ ਹਨ।

ਅਰਵਿੰਦ ਕੇਜਰੀਵਾਲ ਅੱਜ ਤੋਂ ਹਰਿਆਣਾ ਚੋਣ ਪ੍ਰਚਾਰ ਦੀ ਸ਼ੁਰੂਆਤ ਕਰ ਰਹੇ ਹਨ। ਕੇਜਰੀਵਾਲ ਅੱਜ ਰੋਡ ਸ਼ੋਅ ‘ਚ ਹਿੱਸਾ ਲੈਣਗੇ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਸੰਦੀਪ ਪਾਠਕ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ‘ਚ ਕੇਜਰੀਵਾਲ ਸੂਬੇ ਦੇ 11 ਜ਼ਿਲਿਆਂ ‘ਚ 13 ਪ੍ਰੋਗਰਾਮਾਂ ‘ਚ ਵੀ ਸ਼ਿਰਕਤ ਕਰਨਗੇ, ਜਿਨ੍ਹਾਂ ‘ਚ ਰਾਣੀਆ, ਭਿਵਾਨੀ, ਮਹਿਮ, ਸੰਧਵਾਂ ਅਤੇ ਬੱਲਭਗੜ੍ਹ ਸਮੇਤ ਹੋਰ ਹਲਕਿਆਂ ਨੂੰ ਸ਼ਾਮਲ ਹੋਣਗੇ।

Exit mobile version