ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ‘ਤੇ ਜਾਰੀ ਰਹੇਗੀ ਰੋਕ

Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਨਹੀਂ ਦਿੱਤੀ ਹੈ। ਫਿਲਹਾਲ ਉਨ੍ਹਾਂ ਦੀ ਜ਼ਮਾਨਤ 'ਤੇ ਰੋਕ ਜਾਰੀ ਰਹੇਗੀ।

ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ‘ਤੇ ਜਾਰੀ ਰਹੇਗੀ ਰੋਕ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
Follow Us
jitendra-bhati
| Updated On: 25 Jun 2024 15:11 PM

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਨਹੀਂ ਦਿੱਤੀ ਹੈ। ਫਿਲਹਾਲ ਉਨ੍ਹਾਂ ਦੀ ਜ਼ਮਾਨਤ ‘ਤੇ ਰੋਕ ਜਾਰੀ ਰਹੇਗੀ। ਦਿੱਲੀ ਹਾਈਕੋਰਟ ਨੇ ਜ਼ਮਾਨਤ ‘ਤੇ ਰੋਕ ਬਰਕਰਾਰ ਰੱਖੀ ਹੈ। ਹੁਣ ਸੁਪਰੀਮ ਕੋਰਟ ਦੇ ਅੰਤਿਮ ਫੈਸਲੇ ਤੱਕ ਕੇਜਰੀਵਾਲ ਜੇਲ ‘ਚ ਹੀ ਰਹਿਣਗੇ। ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਭਲਕੇ ਸੁਣਵਾਈ ਹੈ।

ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਹੇਠਲੀ ਅਦਾਲਤ ਨੇ ਈਡੀ ਦੇ ਦਸਤਾਵੇਜ਼ਾਂ ‘ਤੇ ਗੌਰ ਨਹੀਂ ਕੀਤਾ। ਹੇਠਲੀ ਅਦਾਲਤ ਨੇ ਈਡੀ ਨੂੰ ਬਹਿਸ ਕਰਨ ਦਾ ਮੌਕਾ ਨਹੀਂ ਦਿੱਤਾ। ਇਲਜ਼ਾਮਾਂ ‘ਤੇ ਧਿਆਨ ਦੇਣ ਦੀ ਲੋੜ ਹੈ। ਹੇਠਲੀ ਅਦਾਲਤ ਨੇ ਪੀਐਮਐਲਏ ਦੀ ਧਾਰਾ 70 ਵੱਲ ਧਿਆਨ ਨਹੀਂ ਦਿੱਤਾ। ਹੇਠਲੀ ਅਦਾਲਤ ਨੇ ਰਿਕਾਰਡ ਵੱਲ ਧਿਆਨ ਨਹੀਂ ਦਿੱਤਾ। ਇਲਜ਼ਾਮਾਂ ‘ਤੇ ਧਿਆਨ ਦੇਣ ਦੀ ਲੋੜ ਹੈ।

ਈਡੀ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਦਿੱਤੀ ਹੈ ਚੁਣੌਤੀ

ਇਸ ਪਟੀਸ਼ਨ ‘ਚ ਦਿੱਲੀ ਰਾਉਜ਼ ਐਵੇਨਿਊ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ। 20 ਜੂਨ ਨੂੰ ਰਾਉਜ਼ ਐਵੇਨਿਊ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਸੀ। ਅਗਲੇ ਹੀ ਦਿਨ ਈਡੀ ਨੇ ਇਸ ਫ਼ੈਸਲੇ ਦਾ ਵਿਰੋਧ ਕਰਦਿਆਂ ਹਾਈ ਕੋਰਟ ਵਿੱਚ ਫ਼ੈਸਲੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਮਾਮਲੇ ਦੀ ਸੁਣਵਾਈ ਹੋਈ। ਇਸ ਤੋਂ ਬਾਅਦ ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ‘ਤੇ ਰੋਕ ਲਗਾ ਦਿੱਤੀ। ਹਾਈ ਕੋਰਟ ਨੇ ਕਿਹਾ ਸੀ ਕਿ ਮਾਮਲੇ ਦੀ ਸੁਣਵਾਈ ਤੱਕ ਹੇਠਲੀ ਅਦਾਲਤ ਦੇ ਜ਼ਮਾਨਤ ਦੇ ਹੁਕਮਾਂ ‘ਤੇ ਅੰਤ੍ਰਿਮ ਰੋਕ ਰਹੇਗੀ।

21 ਜੂਨ ਨੂੰ ਹਾਈ ਕੋਰਟ ਨੇ ਸੁਰੱਖਿਅਤ ਰੱਖ ਲਿਆ ਸੀ ਫੈਸਲਾ

ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 21 ਜੂਨ ਨੂੰ ਦਿੱਲੀ ਹਾਈ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹਾਈਕੋਰਟ ਨੇ ਕਿਹਾ ਸੀ ਕਿ ਅਸੀਂ 2/3 ਦਿਨਾਂ ਲਈ ਹੁਕਮ ਰਾਖਵਾਂ ਰੱਖ ਰਹੇ ਹਾਂ। ਹੇਠਲੀ ਅਦਾਲਤ ਦੇ ਹੁਕਮਾਂ ‘ਤੇ ਹੁਕਮ ਸੁਣਾਏ ਜਾਣ ਤੱਕ ਅੰਤਰਿਮ ਰੋਕ ਲਗਾਈ ਜਾਂਦੀ ਹੈ। ਇਸ ਤੋਂ ਬਾਅਦ ਕੇਜਰੀਵਾਲ ਨੇ ਜ਼ਮਾਨਤ ‘ਤੇ ਰੋਕ ਦੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਸਿਖਰਲੀ ਅਦਾਲਤ ਨੇ ਹਾਈ ਕੋਰਟ ਦੇ ਫੈਸਲੇ ਦੀ ਉਡੀਕ ਕਰਨ ਲਈ ਕਿਹਾ ਸੀ। ਅਸੀਂ ਇਸ ਮਾਮਲੇ ਦੀ ਸੁਣਵਾਈ 26 ਜੂਨ ਨੂੰ ਕਰਾਂਗੇ।

ਈਡੀ ਨੇ ਜ਼ਮਾਨਤ ਪਟੀਸ਼ਨ ਦਾ ਕੀਤਾ ਵਿਰੋਧ

ਹਾਲਾਂਕਿ ਈਡੀ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਹੈ। ਈਡੀ ਨੇ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਨੂੰ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਸੀ। ਈਡੀ ਨੇ ਕਿਹਾ ਕਿ ਹੇਠਲੀ ਅਦਾਲਤ ਵੱਲੋਂ ਕੇਜਰੀਵਾਲ ਨੂੰ ਦਿੱਤੀ ਗਈ ਜ਼ਮਾਨਤ ਗੈਰ-ਕਾਨੂੰਨੀ ਹੈ। ਹਾਈ ਕੋਰਟ ‘ਚ ਦਾਇਰ ਆਪਣੇ ਜਵਾਬ ‘ਚ ਈਡੀ ਨੇ ਹਵਾਲਾ ਆਪਰੇਟਰਾਂ ਅਤੇ ਗੋਆ ਦੇ ‘ਆਪ’ ਵਰਕਰਾਂ ਦੇ 13 ਬਿਆਨ ਸਬੂਤ ਵਜੋਂ ਦਿੱਤੇ ਹਨ। ਈਡੀ ਨੇ ਕਿਹਾ ਕਿ ਹੇਠਲੀ ਅਦਾਲਤ ਨੇ ਅਦਾਲਤ ਦੇ ਸਾਹਮਣੇ ਰੱਖੇ ਸਬੂਤਾਂ ਅਤੇ ਤੱਥਾਂ ਨੂੰ ਨਜ਼ਰਅੰਦਾਜ਼ ਕਰਦਿਆਂ ਆਪਣਾ ਫੈਸਲਾ ਦਿੱਤਾ। ਪੀਐਮਐਲਏ ਦੀ ਧਾਰਾ 45 ਅਨੁਸਾਰ ਈਡੀ ਨੂੰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਨਾ ਮਿਲਣਾ ਗੈਰ-ਕਾਨੂੰਨੀ ਹੈ।

ਕੇਜਰੀਵਾਲ ਵੱਲੋਂ ਦਾਖ਼ਲ ਕੀਤਾ ਗਿਆ ਜਵਾਬ

ਉੱਧਰ, ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਵਿੱਚ ਜਵਾਬ ਦਾਖਲ ਕੀਤਾ ਹੈ। ਈਡੀ ਦੇ ਆਰੋਪਾਂ ‘ਤੇ ਜਵਾਬ ਦਾਖ਼ਲ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਈਡੀ ਕੋਲ ਗੋਆ ਚੋਣਾਂ ‘ਚ ਪੈਸਾ ਖਰਚ ਕਰਨ ਦਾ ਇੱਕ ਵੀ ਸਬੂਤ ਨਹੀਂ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਕੋਲ ਸੀਐਮ ਕੇਜਰੀਵਾਲ ਦੇ ਖਿਲਾਫ ਇੱਕ ਵੀ ਸਬੂਤ ਨਹੀਂ ਹੈ। ਜ਼ਮਾਨਤ ਦਾ ਲਾਲੀਪਾਪ ਦੇ ਕੇ ਕੇਜਰੀਵਾਲ ਖਿਲਾਫ ਸਾਜ਼ਿਸ਼ ਤਹਿਤ ਗਵਾਹਾਂ ਤੋਂ ਬਿਆਨ ਲਏ ਗਏ।

ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ
ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ...
ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ 'ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ
ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ 'ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ...
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ...
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!...
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ...
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ...
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ...
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?...
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ...
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?...
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ...
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?...
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?...