'CBI ਨੂੰ ਪਿੰਜਰੇ 'ਚ ਬੰਦ ਤੋਤੇ ਦੇ ਅਕਸ ਤੋਂ ਮੁਕਤ ਹੋਣਾ ਚਾਹੀਦਾ ਹੈ', ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹੋਏ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ | Arvind Kejriwal bail justice-ujjal-bhuiya-says-comments-over-cbi-role-on-delhi-cm-kejriwal-verdict-excise-policy-case in punjabi Punjabi news - TV9 Punjabi

‘CBI ਨੂੰ ਪਿੰਜਰੇ ‘ਚ ਬੰਦ ਤੋਤੇ ਦੇ ਅਕਸ ਤੋਂ ਮੁਕਤ ਹੋਣਾ ਚਾਹੀਦਾ ਹੈ’, ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹੋਏ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ

Updated On: 

13 Sep 2024 11:57 AM

Supreme Court Comment on CBI: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹੋਏ ਜਸਟਿਸ ਭੂਈਆ ਨੇ ਸੀਬੀਆਈ ਨੂੰ ਲੈ ਕੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਨੂੰ ਪਿੰਜਰੇ ਵਿੱਚ ਬੰਦ ਤੋਤੇ ਦੇ ਅਕਸ ਤੋਂ ਮੁਕਤ ਹੋਣਾ ਚਾਹੀਦਾ ਹੈ।

CBI ਨੂੰ ਪਿੰਜਰੇ ਚ ਬੰਦ ਤੋਤੇ ਦੇ ਅਕਸ ਤੋਂ ਮੁਕਤ ਹੋਣਾ ਚਾਹੀਦਾ ਹੈ, ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹੋਏ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ

ਅਰਵਿੰਦ ਕੇਜਰੀਵਾਲ

Follow Us On

ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਨੂੰ ਜ਼ਮਾਨਤ ਦੇ ਦਿੱਤੀ ਹੈ। ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹੋਏ ਜਸਟਿਸ ਭੂਈਆ ਨੇ ਸੀਬੀਆਈ ਬਾਰੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਨੂੰ ਪਿੰਜਰੇ ਵਿੱਚ ਬੰਦ ਤੋਤੇ ਦੇ ਅਕਸ ਤੋਂ ਮੁਕਤ ਹੋਣਾ ਚਾਹੀਦਾ ਹੈ। ਭੂਈਆ ਨੇ ਕਿਹਾ ਕਿ ਸੀਬੀਆਈ ਨੂੰ ਦਿਖਾਉਣਾ ਹੋਵੇਗਾ ਕਿ ਇਹ ਪਿੰਜਰੇ ਵਿੱਚ ਬੰਦ ਤੋਤਾ ਨਹੀਂ ਹੈ। ਉਹ ਇਸ ਤੋਂ ਮੁਕਤ ਹੈ।

ਜਸਟਿਸ ਭੂਈਆ ਨੇ ਇਹ ਵੀ ਕਿਹਾ ਕਿ ਨਿਰਪੱਖ ਜਾਂਚ ਨਾ ਹੋਣ ਦੀ ਧਾਰਨਾ ਨੂੰ ਬਦਲਿਆ ਜਾਣਾ ਚਾਹੀਦਾ ਹੈ। ਜਸਟਿਸ ਭੂਈਆ ਨੇ ਜ਼ਮਾਨਤ ‘ਤੇ ਸਹਿਮਤੀ ਜਤਾਈ ਪਰ ਸੀਬੀਆਈ ਦੀ ਗ੍ਰਿਫਤਾਰੀ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਨੇ ਇਹ ਸਵਾਲ ਗ੍ਰਿਫਤਾਰੀ ਦੇ ਸਮੇਂ ‘ਤੇ ਉਠਾਇਆ ਹੈ। ਜਸਟਿਸ ਭੂਈਆ ਨੇ ਕਿਹਾ ਕਿ ਸੀਬੀਆਈ ਮੁੱਢਲੀ ਜਾਂਚ ਏਜੰਸੀ ਹੈ। ਅਜਿਹਾ ਕੋਈ ਸੰਕੇਤ ਨਹੀਂ ਹੋਣਾ ਚਾਹੀਦਾ ਹੈ ਕਿ ਜਾਂਚ ਸਹੀ ਢੰਗ ਨਾਲ ਨਹੀਂ ਹੋਈ ਸੀ। ਸੀਬੀਆਈ ਪਿੰਜਰੇ ਵਿੱਚ ਬੰਦ ਤੋਤੇ ਵਾਲਾ ਅਕਸ ਬਦਲੇ।

ਸੁਪਰੀਮ ਕੋਰਟ ਨੇ ਸ਼ਰਤਾਂ ਦੇ ਨਾਲ ਦਿੱਤੀ ਜ਼ਮਾਨਤ

  • ਕੇਜਰੀਵਾਲ ਨੂੰ 10 ਲੱਖ ਰੁਪਏ ਦਾ ਬਾਂਡ ਭਰਨਾ ਹੋਵੇਗਾ
  • ਮਾਮਲੇ ਸਬੰਧੀ ਕੋਈ ਜਨਤਕ ਟਿੱਪਣੀ ਨਹੀਂ ਕਰਨਗੇ
  • ਕੇਜਰੀਵਾਲ CM ਦਫਤਰ ਨਹੀਂ ਜਾ ਸਕਣਗੇ
  • ਸਰਕਾਰੀ ਫਾਈਲਾਂ ‘ਤੇ ਦਸਤਖਤ ਨਹੀਂ ਕਰਨਗੇ
  • ਕੋਜਰੀਵਾਲ ਨੂੰ ਹੇਠਲੀ ਅਦਾਲਤ ‘ਚ ਪੇਸ਼ ਹੋਣਾ ਪਵੇਗਾ

156 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ ਕੇਜਰੀਵਾਲ

ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਭਾਰੀ ਉਤਸ਼ਾਹ ਹੈ। ਕੇਜਰੀਵਾਲ 156 ਦਿਨਾਂ ਬਾਅਦ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਬਾਹਰ ਆਉਣਗੇ। ਦੱਸਿਆ ਜਾ ਰਿਹਾ ਹੈ ਕਿ ਕੇਜਰੀਵਾਲ ਦੇ ਵਕੀਲਾਂ ਨੂੰ ਕਰੀਬ ਇਕ ਘੰਟੇ ਬਾਅਦ ਸੁਪਰੀਮ ਕੋਰਟ ਦਾ ਹੁਕਮ ਮਿਲੇਗਾ। ਇਸ ਤੋਂ ਬਾਅਦ ਕੇਜਰੀਵਾਲ ਦੇ ਵਕੀਲ ਹੁਕਮ ਲੈ ਕੇ ਹੇਠਲੀ ਅਦਾਲਤ ‘ਚ ਜਾਣਗੇ, ਜਿੱਥੇ ਹੇਠਲੀ ਅਦਾਲਤ ਜ਼ਮਾਨਤ ਦੀਆਂ ਸ਼ਰਤਾਂ ਤੈਅ ਕਰੇਗੀ ਅਤੇ ਉਸ ਤੋਂ ਬਾਅਦ ਰਿਹਾਈ ਦਾ ਹੁਕਮ ਤਿਹਾੜ ਪਹੁੰਚੇਗਾ। ਇਸ ਪੂਰੀ ਪ੍ਰਕਿਰਿਆ ਵਿਚ ਲਗਭਗ ਦੋ ਤੋਂ ਢਾਈ ਘੰਟੇ ਲੱਗ ਸਕਦੇ ਹਨ। ਕੇਜਰੀਵਾਲ ਨੂੰ 10 ਲੱਖ ਦੇ ਮੁਚੱਲਕੇ ‘ਤੇ ਜ਼ਮਾਨਤ ਮਿਲੀ ਹੈ।

ਈਡੀ ਮਾਮਲੇ ਵਿੱਚ ਪਹਿਲਾਂ ਹੀ ਮਿਲ ਚੁੱਕੀ ਸੀ ਜ਼ਮਾਨਤ

ਕੇਜਰੀਵਾਲ ਨੂੰ ਸੀਬੀਆਈ ਕੇਸ ਵਿੱਚ ਸ਼ੁੱਕਰਵਾਰ ਨੂੰ ਜ਼ਮਾਨਤ ਮਿਲੀ ਹੈ। ਉਨ੍ਹਾਂ ਨੂੰ ਈਡੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਕੇਜਰੀਵਾਲ ਨੂੰ ਈਡੀ ਮਾਮਲੇ ਵਿੱਚ 12 ਜੁਲਾਈ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਹੁਣ ਉਨ੍ਹਾਂ ਨੂੰ ਸੀਬੀਆਈ ਕੇਸ ਵਿੱਚ ਜ਼ਮਾਨਤ ਮਿਲ ਗਈ ਹੈ। ਈਡੀ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ।

Exit mobile version