ਹਾਲੇ ਜੇਲ੍ਹ 'ਚ ਰਹਿਣਗੇ ਕੇਜਰੀਵਾਲ, ਸੁਪਰੀਮ ਕੋਰਟ 'ਚ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ | Arvind Kejriwal bail plea in cbi case postponed till 6th September supreme court delhi liquor policy know full detail in punjabi Punjabi news - TV9 Punjabi

ਹਾਲੇ ਜੇਲ੍ਹ ‘ਚ ਰਹਿਣਗੇ ਕੇਜਰੀਵਾਲ, ਸੁਪਰੀਮ ਕੋਰਟ ‘ਚ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

Updated On: 

23 Aug 2024 11:44 AM

Arvind Kejriwal: ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਟਾਲ ਦਿੱਤੀ ਗਈ ਹੈ। ਸੁਪਰੀਮ ਕੋਰਟ ਹੁਣ 6 ਸਤੰਬਰ ਨੂੰ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰੇਗੀ।

ਹਾਲੇ ਜੇਲ੍ਹ ਚ ਰਹਿਣਗੇ ਕੇਜਰੀਵਾਲ, ਸੁਪਰੀਮ ਕੋਰਟ ਚ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਮੁਲਤਵੀ

ਅਰਵਿੰਦ ਕੇਜਰੀਵਾਲ

Follow Us On

ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਟਾਲ ਦਿੱਤੀ ਗਈ ਹੈ। ਸੁਪਰੀਮ ਕੋਰਟ ਹੁਣ 6 ਸਤੰਬਰ ਨੂੰ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਦਰਅਸਲ, ਸੁਣਵਾਈ ਤੋਂ ਪਹਿਲਾਂ ਸੀਬੀਆਈ ਨੇ ਜ਼ਮਾਨਤ ਪਟੀਸ਼ਨ ਦੇ ਖਿਲਾਫ ਆਪਣਾ ਜਵਾਬ ਦਾਇਰ ਕੀਤਾ।

ਸੀਬੀਆਈ ਨੇ ਗ੍ਰਿਫ਼ਤਾਰੀ ਖ਼ਿਲਾਫ਼ ਹਲਫ਼ਨਾਮਾ ਦਾਖ਼ਲ ਕਰਨ ਲਈ ਸਮਾਂ ਮੰਗਿਆ, ਜਿਸ ਕਾਰਨ ਸੁਣਵਾਈ ਟਾਲ ਦਿੱਤੀ ਗਈ। ਜਿਸ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣੀ ਸੀ, ਇਹ ਕੇਸ ਸੀਬੀਆਈ ਨਾਲ ਜੁੜਿਆ ਹੋਇਆ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਸੀਬੀਆਈ ਦੇ ਗ੍ਰਿਫ਼ਤਾਰੀ ਅਤੇ ਰਿਮਾਂਡ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਕੇਜਰੀਵਾਲ ਨੂੰ ਈਡੀ ਮਾਮਲੇ ਵਿੱਚ 12 ਜੁਲਾਈ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ।

ਈਡੀ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ, ਸੀਬੀਆਈ ਨੇ ਉਨ੍ਹਾਂ (ਅਰਵਿੰਦ ਕੇਜਰੀਵਾਲ) ਨੂੰ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। 12 ਅਗਸਤ ਨੂੰ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਨੂੰ ਬਰਕਰਾਰ ਰੱਖਣ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।

ਸੀਬੀਆਈ ਨੇ ਸੁਪਰੀਮ ਕੋਰਟ ਵਿੱਚ ਦਾਇਰ ਕੀਤਾ ਹਲਫ਼ਨਾਮਾ

ਸੁਣਵਾਈ ਤੋਂ ਪਹਿਲਾਂ ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਜਵਾਬੀ ਹਲਫ਼ਨਾਮਾ ਦਾਇਰ ਕੀਤਾ। ਸੀਬੀਆਈ ਨੇ ਜ਼ਮਾਨਤ ਅਰਜ਼ੀ ਵਿੱਚ ਦਿੱਤੀਆਂ ਦਲੀਲਾਂ ਦਾ ਵਿਰੋਧ ਕੀਤਾ ਹੈ। ਕੇਂਦਰੀ ਏਜੰਸੀ ਨੇ ਸੁਪਰੀਮ ਕੋਰਟ ਨੂੰ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਰੱਦ ਕਰਨ ਦੀ ਬੇਨਤੀ ਕੀਤੀ ਹੈ।

ਰਾਉਜ਼ ਐਵੇਨਿਊ ਕੋਰਟ ਨੇ ਵਧਾਈ ਨਿਆਂਇਕ ਹਿਰਾਸਤ

ਦਿੱਲੀ ਦੀ ਰਾਉਜ਼ ਐਵੇਨਿਊ ਕੋਰਟ ਨੇ ਸ਼ਰਾਬ ਘੁਟਾਲੇ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 27 ਅਗਸਤ ਤੱਕ ਵਧਾ ਦਿੱਤੀ ਸੀ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ ‘ਤੇ ਇਹ ਫੈਸਲਾ ਸੁਣਾਇਆ ਸੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦੇ ਕਥਿਤ ਮਾਮਲੇ ‘ਚ ਪੁੱਛਗਿੱਛ ਤੋਂ ਬਾਅਦ 21 ਮਾਰਚ ਨੂੰ ਈਡੀ ਨੇ ਗ੍ਰਿਫਤਾਰ ਕੀਤਾ ਸੀ।

ਹਾਲਾਂਕਿ ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਸੀ। ਅਰਵਿੰਦ ਕੇਜਰੀਵਾਲ ਨੂੰ 10 ਮਈ ਤੋਂ 1 ਜੂਨ ਤੱਕ ਅਦਾਲਤ ਤੋਂ ਅੰਤਰਿਮ ਜ਼ਮਾਨਤ ਮਿਲੀ ਸੀ। ਸਮਾਂ ਪੂਰਾ ਹੋਣ ਤੋਂ ਬਾਅਦ, ਅਰਵਿੰਦ ਕੇਜਰੀਵਾਲ ਨੇ 2 ਜੂਨ ਨੂੰ ਆਤਮ ਸਮਰਪਣ ਕਰ ਦਿੱਤਾ ਅਤੇ ਫਿਲਹਾਲ ਉਹ ਤਿਹਾੜ ਜੇਲ੍ਹ ਵਿੱਚ ਬੰਦ ਹਨ।

Exit mobile version