ਦਿੱਲੀ ਦੇ CM ਕੇਜਰੀਵਾਲ ਨੂੰ ਹਾਈਕੋਰਟ ਤੋਂ ਝਟਕਾ, ਨਹੀਂ ਮਿਲੀ ਜ਼ਮਾਨਤ | arvind-kejriwal-bail-plea-rejected by delhi-high-court-aam-aadmi-party-excise-policy-case full detail in punjabi Punjabi news - TV9 Punjabi

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ਤੋਂ ਝਟਕਾ, ਨਹੀਂ ਮਿਲੀ ਜ਼ਮਾਨਤ

Updated On: 

05 Aug 2024 14:59 PM

Arvind Kejriwal: ਦਿੱਲੀ ਦੀ ਆਬਕਾਰੀ ਨੀਤੀ ਵਿੱਚ ਸੀਬੀਆਈ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ਤੋਂ ਇਲਾਵਾ ਕੇਸਾਂ ਵਿੱਚ ਨਿਯਮਤ ਜ਼ਮਾਨਤ ਪਟੀਸ਼ਨਾਂ ਵੀ ਦਾਇਰ ਕੀਤੀਆਂ ਗਈਆਂ ਸਨ।

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ਤੋਂ ਝਟਕਾ, ਨਹੀਂ ਮਿਲੀ ਜ਼ਮਾਨਤ

ਅਰਵਿੰਦ ਕੇਜਰੀਵਾਲ

Follow Us On

ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਜ਼ਮਾਨਤ ਪਟੀਸ਼ਨ ਤੇ ਆਪਣਾ ਫ਼ੈਸਲਾ ਸੁਣਾਇਆ ਹੈ। ਸੀਐਮ ਕੇਜਰੀਵਾਲ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਉਸ ਨੇ ਦੋਵੇਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਨ੍ਹਾਂ ਪਟੀਸ਼ਨਾਂ ਨੂੰ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਅਦਾਲਤ ਨੇ ਰੱਦ ਕਰ ਦਿੱਤਾ ਹੈ। ਦਿੱਲੀ ਹਾਈ ਕੋਰਟ ਨੇ 17 ਜੁਲਾਈ ਨੂੰ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਅਤੇ 29 ਜੁਲਾਈ ਨੂੰ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਦਿੱਲੀ ਦੀ ਆਬਕਾਰੀ ਨੀਤੀ ਵਿੱਚ ਸੀਬੀਆਈ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ਤੋਂ ਇਲਾਵਾ ਕੇਸਾਂ ਵਿੱਚ ਨਿਯਮਤ ਜ਼ਮਾਨਤ ਪਟੀਸ਼ਨਾਂ ਵੀ ਦਾਇਰ ਕੀਤੀਆਂ ਗਈਆਂ ਸਨ।

ਈਡੀ ਨੇ 21 ਮਾਰਚ ਨੂੰ ਕੀਤਾ ਸੀ ਗ੍ਰਿਫਤਾਰ

ਅਦਾਲਤ ਨੇ ਦੋਵਾਂ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਪਹਿਲਾਂ 21 ਮਾਰਚ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਅਰਵਿੰਦ ਕੇਜਰੀਵਾਲ ਨੂੰ ਈਡੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲੀ ਹੋਈ ਹੈ। ਜੇਕਰ ਅੱਜ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਕੇਸ ਵਿੱਚ ਵੀ ਦਿੱਲੀ ਹਾਈਕੋਰਟ ਤੋਂ ਰਾਹਤ ਮਿਲ ਜਾਂਦੀ ਤਾਂ ਉਹ ਜੇਲ੍ਹ ਤੋਂ ਬਾਹਰ ਆ ਜਾਂਦੇ।

Exit mobile version