AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Amritpal Singh: ਮਾਨ ਨੇ ਕਿਹਾ- ਬਖਸ਼ਾਂਗੇ ਨਹੀਂ, ਕੇਜਰੀਵਾਲ ਨੇ ਕਿਹਾ- ਸਾਡੀ ਕਿਸੇ ਨਾਲ ਸੈਟਿੰਗ ਨਹੀਂ

Punjab Police ਦੀ ਕਾਰਵਾਈ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉੱਥੇ ਹੀ ਕੇਜਰੀਵਾਲ ਨੇ ਕਿਹਾ ਹੈ ਕਿ ਸਾਡੀ ਕਿਸੇ ਗੈਂਗਸਟਰ ਨਾਲ ਕੋਈ ਸੈਟਿੰਗ ਨਹੀਂ ਹੈ।

Amritpal Singh: ਮਾਨ ਨੇ ਕਿਹਾ- ਬਖਸ਼ਾਂਗੇ ਨਹੀਂ, ਕੇਜਰੀਵਾਲ ਨੇ ਕਿਹਾ- ਸਾਡੀ ਕਿਸੇ ਨਾਲ ਸੈਟਿੰਗ ਨਹੀਂ
ਪੁਰਾਣੀ ਤਸਵੀਰ
tv9-punjabi
| Updated On: 21 Mar 2023 17:14 PM IST
Share
Bhagwant Mann and Arvind Kejriwal on Amritpal Singh:ਵਾਰਿਸ ਪੰਜਾਬ ਦੇ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਨੇ ਪੰਜਾਬ ਪੁਲਿਸ ਨੂੰ ਮੁਸੀਬਤ ਵਿੱਚ ਪਾ ਰੱਖਿਆ ਹੈ। ਬਾਰਡਰ ਸੀਲ, ਹਰ ਪਾਸੇ ਪੁਲਿਸ ਪਹਿਰਾ। ਇਸ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਅਜੇ ਤੱਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਅੰਮਿ੍ਤਪਾਲ ਸਿੰਘ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਪ੍ਰੈੱਸ ਕਾਨਫਰੰਸ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਅਸ਼ਾਂਤੀ ਪੈਦਾ ਕਰਨ ਵਾਲਿਆਂ ਨੂੰ ਸਰਕਾਰ ਬਖਸ਼ੇਗੀ ਨਹੀਂ। ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਸਾਡੀ ਕਿਸੇ ਅਪਰਾਧੀ ਜਾਂ ਗੈਂਗਸਟਰ ਨਾਲ ਕੋਈ ਸੈਟਿੰਗ ਨਹੀਂ ਹੈ।

ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਵਾਲੇ ਬਰਦਾਸ਼ਤ ਨਹੀਂ – ਮਾਨ

ਅੰਮ੍ਰਿਤਪਾਲ ਸਿੰਘ ਨਾਲ ਜੁੜੇ ਲੋਕਾਂ ‘ਤੇ ਪੁਲਿਸ ਦੀ ਕਾਰਵਾਈ ‘ਤੇ ਪਹਿਲੀ ਵਾਰ ਸੀਐਮ ਮਾਨ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਬਣੀ ਰਹੇ ਪਰ ਇਸ ਨੂੰ ਭੰਗ ਕਰਨ ਵਾਲਿਆਂ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਕਰੇਗੀ। ਦੇਸ਼ ਦੀ ਸ਼ਾਂਤੀ, ਸਦਭਾਵਨਾ ਅਤੇ ਤਰੱਕੀ ਸਾਡੀ ਸਭ ਤੋਂ ਵੱਡੀ ਤਰਜੀਹ ਹੈ।

ਅਸੀਂ ਦੇਸ਼ ਭਗਤ ਲੋਕ ਹਾਂ – ਕੇਜਰੀਵਾਲ

ਉੱਥੇ ਹੀ ਸੀਐਮ ਕੇਜਰੀਵਾਲ ਨੇ ਕਿਹਾ ਕਿ ਅਸੀਂ ਦੇਸ਼ ਭਗਤ ਲੋਕ ਹਾਂ ਅਤੇ ਭਾਰਤ ਮਾਤਾ ਨੂੰ ਪਿਆਰ ਕਰਦੇ ਹਾਂ ਅਤੇ ਜੇਕਰ ਕੋਈ ਭਾਰਤ ਮਾਤਾ ਦੇ ਖਿਲਾਫ ਕਿਸੇ ਵੀ ਤਰ੍ਹਾਂ ਦੀ ਨਾਪਾਕ ਹਰਕਤ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਸੀਐਮ ਮਾਨ ਨੇ ਬੜੇ ਸੰਜਮ ਨਾਲ ਫੈਸਲੇ ਲਏ ਹਨ। ਇੱਕ ਸਾਲ ਵਿੱਚ ਆਪ ਸਰਕਾਰ ਨੇ ਸਾਫ਼ ਕਰ ਦਿੱਤਾ ਹੈ ਕਿ ਜੇਕਰ ਨੀਅਤ ਸਾਫ਼ ਹੋਵੇ, ਸਰਕਾਰ ਇਮਾਨਦਾਰ ਹੋਵੇ ਤਾਂ ਕਾਨੂੰਨੀ ਵਿਵਸਥਾ ਨੂੰ ਦਰੁਸਤ ਕੀਤਾ ਜਾ ਸਕਦਾ ਹੈ।

ਗੈਂਗਸਟਰਾਂ ਨਾਲ AAPਸੈਟਿੰਗ ਨਹੀਂ – ਕੇਜਰੀਵਾਲ

ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬੇ ਵਿੱਚ ਪਹਿਲਾਂ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਪਨਾਹ ਦਿੱਤੀ ਜਾਂਦੀ ਸੀ, ਪਰ ਆਪ ਦੀ ਸਰਕਾਰ ਬਣਨ ਤੋਂ ਬਾਅਦ ਸਾਰਿਆਂ ਨੂੰ ਫੜਣ ਦਾ ਕੰਮ ਸ਼ੁਰੂ ਹੋ ਗਿਆ। ਗੈਂਗਸਟਰਾਂ ਅਤੇ ਅਪਰਾਧੀਆਂ ਨਾਲ ਸਾਡੀ ਸੈਟਿੰਗ ਨਹੀਂ ਹੈ। ਕੇਜਰੀਵਾਲ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਦੀ ਕਾਰਵਾਈ ਨੇ ਦਿਖਾਇਆ ਹੈ ਕਿ ਸਾਡੀ ਸਰਕਾਰ ਸਖ਼ਤ ਕਦਮ ਚੁੱਕਣ ਲਈ ਤਿਆਰ ਹੈ। ਮੈਂ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਪੰਜਾਬ ਅਤੇ ਸਾਰੇ ਦੇਸ਼ ਵਿੱਚ ਬਹੁਤ ਸ਼ਾਂਤੀ ਅਤੇ ਤਰੱਕੀ ਹੋਵੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...