ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਹਾਈਕੋਰਟ ਤੋਂ ਰਾਹਤ, ਈਡੀ ਨੂੰ ਨੋਟਿਸ, 3 ਨੂੰ ਅਗਲੀ ਸੁਣਵਾਈ
Arvind Kejriwal Hearing in HC: ਦੱਸ ਦਈਏ ਕਿ ਦਿੱਲੀ 'ਚ ਕਥਿਤ ਆਬਕਾਰੀ ਨੀਤੀ ਮਾਮਲੇ 'ਚ ਮਨੀ ਲਾਂਡਰਿੰਗ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਈਡੀ ਨੇ ਲਗਾਤਾਰ 9 ਸੰਮਨ ਭੇਜਣ ਤੋਂ ਬਾਅਦ 21 ਮਾਰਚ ਨੂੰ ਕੇਜਰੀਵਾਲ ਨੂੰ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਸੀ। 21 ਮਾਰਚ ਦੀ ਸ਼ਾਮ ਨੂੰ ਈਡੀ ਦੀ ਟੀਮ 10ਵੇਂ ਸੰਮਨ ਲੈ ਕੇ ਕੇਜਰੀਵਾਲ ਦੇ ਘਰ ਪਹੁੰਚੀ। ਘਰ ਦੀ ਤਲਾਸ਼ੀ ਲੈਣ ਤੋਂ ਬਾਅਦ ਟੀਮ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਨੂੰ ਈਡੀ ਦੇ ਹੈੱਡ ਕੁਆਰਟਰ ਲੈ ਗਈ।

ਕੋਰਟ ਨੇ 15 ਅਪ੍ਰੈਲ ਤੱਕ ਕੇਜਰੀਵਾਲ ਨੂੰ ਜੇਲ੍ਹ ਭੇਜਿਆ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਕੇਜਰੀਵਾਲ ਨੂੰ ਈਡੀ ਦੀ ਗ੍ਰਿਫ਼ਤਾਰੀ ਤੋਂ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਈਡੀ ਨੂੰ ਕੇਜਰੀਵਾਲ ਦੀ ਪਟੀਸ਼ਨ ‘ਤੇ 2 ਅਪ੍ਰੈਲ ਤੱਕ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 3 ਅਪ੍ਰੈਲ ਨੂੰ ਹੋਵੇਗੀ।
ਦੱਸ ਦੇਈਏ ਕਿ ਸੀਐਮ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਦਿੱਲੀ ਦੇ ਮੁੱਖ ਮੰਤਰੀ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਈਡੀ ਦੀ ਹਿਰਾਸਤ ਤੋਂ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਸੀ। ਜਸਟਿਸ ਸਵਰਨਕਾਂਤਾ ਸ਼ਰਮਾ ਦੀ ਬੈਂਚ ਨੇ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਅਦਾਲਤ ਨੇ ਅਰਵਿੰਦ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਤੇ ਈਡੀ ਦੇ ਵਕੀਲ ਐਡੀਸ਼ਨਲ ਸਾਲਿਸਟਰ ਜਨਰਲ ਐਸਵੀ ਰਾਜੂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬੁੱਧਵਾਰ ਦੁਪਹਿਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ।