AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Jantar Mantar AAP Rally: ਅੱਜ ਤੋਂ ਦੇਸ਼ ‘ਚ ਬਦਲਾਅ ਦੀ ਉਲਟੀ ਗਿਣਤੀ ਸ਼ੁਰੂ, ਭਾਜਪਾ ਖ਼ਿਲਾਫ਼ ਜੰਤਰ-ਮੰਤਰ ‘ਤੇ ਗਰਜੇ ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕੀਤਾ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਦੇਸ਼ ਦੇ 140 ਕਰੋੜ ਲੋਕ ਹੁਣ ਇਕਜੁੱਟ ਹੋ ਕੇ ਇਸ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨਗੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸਿਰਫ਼ ਸੱਤਾ ਦੀ ਰਾਜਨੀਤੀ ਕਰ ਰਹੀ ਹੈ

Jantar Mantar AAP Rally: ਅੱਜ ਤੋਂ ਦੇਸ਼ 'ਚ ਬਦਲਾਅ ਦੀ ਉਲਟੀ ਗਿਣਤੀ ਸ਼ੁਰੂ, ਭਾਜਪਾ ਖ਼ਿਲਾਫ਼ ਜੰਤਰ-ਮੰਤਰ 'ਤੇ ਗਰਜੇ ਅਰਵਿੰਦ ਕੇਜਰੀਵਾਲ
ਦੇਸ਼ ‘ਚ ਬਦਲਾਅ ਦੀ ਉਲਟੀ ਗਿਣਤੀ ਸ਼ੁਰੂ, ਜੰਤਰ-ਮੰਤਰ ‘ਤੇ ਗਰਜੇ ਕੇਜਰੀਵਾਲ
tv9-punjabi
| Published: 01 Mar 2026 19:32 PM IST

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕੀਤਾ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਦੇਸ਼ ਦੇ 140 ਕਰੋੜ ਲੋਕ ਹੁਣ ਇਕਜੁੱਟ ਹੋ ਕੇ ਇਸ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨਗੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸਿਰਫ਼ ਸੱਤਾ ਦੀ ਰਾਜਨੀਤੀ ਕਰ ਰਹੀ ਹੈ, ਜਦਕਿ ‘ਆਪ’ ਜਨਤਾ ਦੇ ਹਿੱਤਾਂ ਲਈ ਕੰਮ ਕਰੇਗੀ। ਉਨ੍ਹਾਂ ਐਲਾਨ ਕੀਤਾ ਕਿ ਅੱਜ ਤੋਂ ਹੀ ਦੇਸ਼ ਵਿੱਚ ਬਦਲਾਅ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ।

ਰੈਲੀ ਦੌਰਾਨ ਦਿੱਲੀ, ਪੰਜਾਬ, ਗੁਜਰਾਤ ਅਤੇ ਗੋਆ ਸਮੇਤ ਵੱਖ-ਵੱਖ ਰਾਜਾਂ ਤੋਂ ਆਏ ਹਜ਼ਾਰਾਂ ਕਾਰਕਰਤਾਵਾਂ ਨੇ “ਪੜ੍ਹਿਆ-ਲਿਖਿਆ ਦਮਦਾਰ ਹੈ, ਮੇਰਾ ਕੇਜਰੀਵਾਲ ਕੱਟੜ ਇਮਾਨਦਾਰ ਹੈ” ਦੇ ਨਾਅਰਿਆਂ ਨਾਲ ਅਸਮਾਨ ਗੂੰਜਣ ਲਾ ਦਿੱਤਾ। ਕੇਜਰੀਵਾਲ ਨੇ ਕਿਹਾ ਕਿ ਅਦਾਲਤ ਨੇ ਵੀ ਇਹ ਸਾਫ਼ ਕਰ ਦਿੱਤਾ ਹੈ ਕਿ ਉਹ ਪਹਿਲਾਂ ਵੀ ਇਮਾਨਦਾਰ ਸਨ ਅਤੇ ਹਮੇਸ਼ਾ ਰਹਿਣਗੇ।

ਸਾਜ਼ਿਸ਼ ਰਚ ਕੇ ਦਿੱਲੀ ਵਾਸੀਆਂ ਨੂੰ ਕੀਤਾ ਪ੍ਰੇਸ਼ਾਨ

ਅਰਵਿੰਦ ਕੇਜਰੀਵਾਲ ਨੇ ਭਾਜਪਾ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਉਨ੍ਹਾਂ ਨੂੰ ਅਤੇ ਦਿੱਲੀ ਦੇ ਲੋਕਾਂ ਨੂੰ ਸਾਜ਼ਿਸ਼ਾਂ ਰਾਹੀਂ ਬਹੁਤ ਦੁਖੀ ਕੀਤਾ ਗਿਆ। ਉਨ੍ਹਾਂ ‘ਤੇ ਸ਼ਰਾਬ ਘੁਟਾਲੇ ਅਤੇ 100 ਕਰੋੜ ਰੁਪਏ ਖਾਣ ਦੇ ਝੂਠੇ ਇਲਜ਼ਾਮ ਲਗਾਏ ਗਏ, ਪਰ ਅਦਾਲਤ ਦੇ ਫੈਸਲੇ ਨੇ ਸਭ ਕੁਝ ਸਪੱਸ਼ਟ ਕਰ ਦਿੱਤਾ ਹੈ ਕਿ ਸਾਰਾ ਕੇਸ ਫਰਜ਼ੀ ਸੀ ਅਤੇ ਉਨ੍ਹਾਂ ਵਿਰੁੱਧ ਕੋਈ ਸਬੂਤ ਨਹੀਂ ਮਿਲਿਆ।

 Jantar Mantar Rally Arvind Kejriwal (2)

ਦੇਸ਼ ਪ੍ਰੇਮ ਕਾਰਨ ਅਮਰੀਕਾ ਦੀ ਨੌਕਰੀ ਛੱਡੀ

ਆਪਣੇ ਵਿਦਿਆਰਥੀ ਜੀਵਨ ਨੂੰ ਯਾਦ ਕਰਦਿਆਂ ਕੇਜਰੀਵਾਲ ਨੇ ਦੱਸਿਆ ਕਿ ਆਈ.ਆਈ.ਟੀ. (IIT) ਵਿੱਚ ਪੜ੍ਹਦਿਆਂ ਉਹ ਚਾਹੁੰਦੇ ਤਾਂ ਚੰਗੀ ਨੌਕਰੀ ਲਈ ਅਮਰੀਕਾ ਜਾ ਸਕਦੇ ਸਨ, ਜਿਵੇਂ ਉਨ੍ਹਾਂ ਦੇ ਕਈ ਦੋਸਤ ਗਏ। ਪਰ ਦੇਸ਼ ਦੀ ਮਾੜੀ ਹਾਲਤ ਦੇਖ ਕੇ ਉਨ੍ਹਾਂ ਦੇ ਮਨ ਵਿੱਚ ਖਿਆਲ ਆਇਆ ਕਿ ਜੇਕਰ ਪੜ੍ਹੇ-ਲਿਖੇ ਲੋਕ ਵਿਦੇਸ਼ ਚਲੇ ਜਾਣਗੇ ਤਾਂ ਦੇਸ਼ ਨੂੰ ਕੌਣ ਸੰਭਾਲੇਗਾ? ਇਸੇ ਕਾਰਨ ਉਨ੍ਹਾਂ ਨੇ ਭਾਰਤ ਵਿੱਚ ਰਹਿ ਕੇ ਇਨਕਮ ਟੈਕਸ ਵਿਭਾਗ ਵਿੱਚ ਅਸਿਸਟੈਂਟ ਕਮਿਸ਼ਨਰ ਵਜੋਂ ਸੇਵਾ ਨਿਭਾਈ। ਉਨ੍ਹਾਂ ਇੱਕ ਕਿੱਸਾ ਸਾਂਝਾ ਕਰਦਿਆਂ ਦੱਸਿਆ ਕਿ ਵਿਭਾਗ ਵਿੱਚ ਵੀ ਸਾਰੇ ਲੋਕ ਉਨ੍ਹਾਂ ਦੀ ਇਮਾਨਦਾਰੀ ਦੀਆਂ ਕਸਮਾਂ ਖਾਂਦੇ ਸਨ ਕਿਉਂਕਿ ਉਹ ਰਿਸ਼ਵਤ ਦੇ ਸਖ਼ਤ ਖ਼ਿਲਾਫ਼ ਸਨ।

ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਤੇ ਦਿੱਤੀ ਚੁਣੌਤੀ

ਕੇਜਰੀਵਾਲ ਨੇ ਕਿਹਾ ਕਿ ਉਹ 10 ਸਾਲਾਂ ਤੋਂ ਦਿੱਲੀ ਦੇ ਮੁੱਖ ਮੰਤਰੀ ਹਨ, ਪਰ ਅੱਜ ਤੱਕ ਇੱਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਸਾਬਤ ਨਹੀਂ ਹੋਇਆ। ਉਨ੍ਹਾਂ ਚੁਣੌਤੀ ਦਿੱਤੀ ਕਿ ਜੇਕਰ ਕੋਈ ਇੱਕ ਵੀ ਠੇਕੇਦਾਰ ਇਹ ਕਹਿ ਦੇਵੇ ਕਿ ਕੇਜਰੀਵਾਲ ਨੇ ਪੈਸੇ ਮੰਗੇ ਸਨ, ਤਾਂ ਉਹ ਰਾਜਨੀਤੀ ਛੱਡ ਦੇਣਗੇ।ਵਿਕਾਸ ਦੇ ਮੁੱਦੇ ‘ਤੇ ਗੱਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਜਿੱਥੇ ਦੁਬਈ, ਅਮਰੀਕਾ ਅਤੇ ਜਰਮਨੀ ਵਰਗੇ ਦੇਸ਼ਾਂ ਦੀਆਂ ਸੜਕਾਂ ਸ਼ਾਨਦਾਰ ਹਨ, ਉੱਥੇ ਹੀ ਗੁਜਰਾਤ ਵਿੱਚ ਸੜਕਾਂ ‘ਤੇ ਟੋਏ ਹੀ ਟੋਏ ਹਨ।

 Jantar Mantar Rally Arvind Kejriwal (1)

ਰਾਜਕੋਟ ਤੋਂ ਜੂਨਾਗੜ੍ਹ ਦਾ 104 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਵਿੱਚ 4 ਘੰਟੇ ਲੱਗ ਜਾਂਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਗੁਜਰਾਤ ਵਿੱਚ ਫੜੀ ਗਈ ਕਰੋੜਾਂ ਦੀ ਕੋਕੀਨ-ਹੈਰੋਇਨ ਅਤੇ ਨਕਲੀ ਸ਼ਰਾਬ ਦੇ ਕਾਰੋਬਾਰ ‘ਤੇ ਸਵਾਲ ਚੁੱਕਦਿਆਂ ਸਰਕਾਰ ਨੂੰ ਐਕਸ਼ਨ ਲੈਣ ਦੀ ਹਿੰਮਤ ਦਿਖਾਉਣ ਲਈ ਕਿਹਾ।

‘ਆਪ’ ਨੇ ਦੇਸ਼ ਨੂੰ ਦਿੱਤੀ ਨਵੀਂ ਉਮੀਦ

ਅੰਤ ਵਿੱਚ ਕੇਜਰੀਵਾਲ ਨੇ ਕਿਹਾ ਕਿ ਜਦੋਂ ਲੋਕਾਂ ਦੀਆਂ ਉਮੀਦਾਂ ਖ਼ਤਮ ਹੋ ਰਹੀਆਂ ਸਨ, ਉਦੋਂ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਸਕੂਲ, ਹਸਪਤਾਲ, ਬਿਜਲੀ ਅਤੇ ਪਾਣੀ ਦੀਆਂ ਸਹੂਲਤਾਂ ਠੀਕ ਕਰਕੇ ਇੱਕ ਨਵੀਂ ਕਿਰਨ ਦਿਖਾਈ। ਉਨ੍ਹਾਂ ਕਿਹਾ ਕਿ ‘ਆਪ’ ਨੇ 140 ਕਰੋੜ ਲੋਕਾਂ ਵਿੱਚ ਇਹ ਵਿਸ਼ਵਾਸ ਜਗਾਇਆ ਹੈ ਕਿ ਦੇਸ਼ ਸੱਚਮੁੱਚ ਸੁਧਰ ਸਕਦਾ ਹੈ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...