ਕੇਜਰੀਵਾਲ ਦੀ ਨਿਆਇਕ ਹਿਰਾਸਤ 2 ਸਤੰਬਰ ਤੱਕ ਵਧੀ, 20 ਨੂੰ SC 'ਚ ਬੇਲ 'ਤੇ ਸੁਣਵਾਈ | Arvind Kejriwal jc extended till 2 September hearing on bail in supreme court on 20th august delhi liquor policy aap full detail in punjabi Punjabi news - TV9 Punjabi

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ 2 ਸਤੰਬਰ ਤੱਕ ਵਧੀ, ਸੁਪਰੀਮ ਕੋਰਟ 20 ਨੂੰ ਕਰੇਗਾ ਜ਼ਮਾਨਤ ਤੇ ਸੁਣਵਾਈ

Updated On: 

13 Aug 2024 14:03 PM

Arvind Kejriwal: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ 9 ਅਗਸਤ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਸੀ। ਉਹ ਪਿਛਲੇ 17 ਮਹੀਨਿਆਂ ਤੋਂ ਜੇਲ੍ਹ ਵਿੱਚ ਸਨ, ਜਿਨ੍ਹਾਂ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਸੁਪਰੀਮ ਕੋਰਟ ਸੀਐਮ ਕੇਜਰੀਵਾਲ ਦੀ ਜ਼ਮਾਨਤ ਮਾਮਲੇ ਦੀ ਸੁਣਵਾਈ ਲਈ ਤਿਆਰ ਹੋ ਗਿਆ ਹੈ। ਜਿਸ ਕਾਰਨ ਸਵਾਲ ਉੱਠਿਆ ਹੈ ਕਿ ਕੀ ਸੀਐਮ ਕੇਜਰੀਵਾਲ ਜੇਲ੍ਹ ਤੋਂ ਬਾਹਰ ਆਉਣਗੇ?

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ 2 ਸਤੰਬਰ ਤੱਕ ਵਧੀ,  ਸੁਪਰੀਮ ਕੋਰਟ 20 ਨੂੰ ਕਰੇਗਾ ਜ਼ਮਾਨਤ ਤੇ ਸੁਣਵਾਈ

ਅਰਵਿੰਦ ਕੇਜਰੀਵਾਲ

Follow Us On

ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਰਾਉਜ਼ ਐਵੇਨਿਊ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਬੀਆਰਐਸ ਆਗੂ ਕੇ ਕਵਿਤਾ ਦੀ ਨਿਆਂਇਕ ਹਿਰਾਸਤ 2 ਸਤੰਬਰ ਤੱਕ ਵਧਾ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਹੁਣ ਰਾਉਜ਼ ਐਵੇਨਿਊ ਕੋਰਟ ਮੁੱਖ ਮਾਮਲੇ ਦੀ ਸੁਣਵਾਈ 2 ਸਤੰਬਰ ਨੂੰ ਕਰੇਗਾ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ, ਜਿਸ ਕਾਰਨ ਸੀਐਮ ਕੇਜਰੀਵਾਲ ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ, ਜਿਸ ਤੋਂ ਬਾਅਦ ਹੁਣ ਸੁਪਰੀਮ ਕੋਰਟ ਨੇ ਕੇਜਰੀਵਾਲ ਦੇ ਕੇਸ ਦੀ ਜਲਦੀ ਸੁਣਵਾਈ ਕਰਨ ਲਈ ਹਾਮੀ ਭਰ ਦਿੱਤੀ ਹੈ। ਸੁਪਰੀਮ ਕੋਰਟ ਕੇਜਰੀਵਾਲ ਵੱਲੋਂ ਦਾਇਰ ਪਟੀਸ਼ਨ ‘ਤੇ 20 ਅਗਸਤ ਨੂੰ ਸੁਣਵਾਈ ਕਰੇਗੀ। ਉੱਧਰ, ਮੰਗਲਵਾਰ ਨੂੰ ਰਾਉਜ਼ ਐਵੇਨਿਊ ਕੋਰਟ ਨੇ ਕੇਜਰੀਵਾਲ ਅਤੇ ਬੀਆਰਐਸ ਆਗੂ ਕੇ ਕਵਿਤਾ ਦੀ ਨਿਆਂਇਕ ਹਿਰਾਸਤ 2 ਸਤੰਬਰ ਤੱਕ ਵਧਾ ਦਿੱਤੀ ਹੈ

ਕੇਜਰੀਵਾਲ ਨੇ ਕੀਤਾ ਹੈ ਸੁਪਰੀਮ ਕੋਰਟ ਦਾ ਰੁਖ

ਸੀ.ਐਮ.ਕੇਜਰੀਵਾਲ ਨੇ 12 ਅਗਸਤ ਨੂੰ ਸੀਬੀਆਈ ਦੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਸੀ ਅਤੇ ਪਟੀਸ਼ਨ ਦਾਇਰ ਕੀਤੀ ਸੀ, ਇਸਦੇ ਨਾਲ ਹੀ ਉਨ੍ਹਾਂ ਨੇ ਪਟੀਸ਼ਨ ਦਾਇਰ ਕਰਦੇ ਹੋਏ ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਵੀ ਚੁਣੌਤੀ ਦਿੱਤੀ ਸੀ ਅਤੇ ਅਦਾਲਤ ਤੋਂ ਜਲਦੀ ਸੁਣਵਾਈ ਦੀ ਮੰਗ ਕੀਤੀ ਸੀ, ਜਿਸ ‘ਤੇ ਮੁੱਖ ਮੰਤਰੀ ਜਸਟਿਸ ਡੀਵਾਈ ਚੰਦਰਚੂੜ ਨੇ ਸੀਐਮ ਕੇਜਰੀਵਾਲ ਦੇ ਵਕੀਲ ਨੂੰ ਈਮੇਲ ਕਰਨ ਲਈ ਕਿਹਾ ਸੀ।

ਕੇਜਰੀਵਾਲ ਦੇ ਵਕੀਲਾਂ ਅਭਿਸ਼ੇਕ ਮਨੂ ਸਿੰਘਵੀ ਅਤੇ ਸੀਯੂ ਸਿੰਘ ਨੇ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੰਦੇ ਹੋਏ ਕੇਸ ਦਾਇਰ ਕੀਤਾ ਹੈ। ਮੁੱਖ ਮੰਤਰੀ ਨੇ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਸੀਬੀਆਈ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਅਤੇ ਆਪਣੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਦੱਸਿਆ ਸੀ।

21 ਮਾਰਚ ਨੂੰ ਹੋਈ ਸੀ ਗ੍ਰਿਫਤਾਰੀ

ਇਸ ਤੋਂ ਪਹਿਲਾਂ ਕੇਜਰੀਵਾਲ ਨੇ ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਖ਼ਿਲਾਫ਼ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ ਪਰ ਸੀਬੀਆਈ ਤੋਂ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ ਅਤੇ ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਦਿੱਲੀ ਦੇ ਮੁੱਖ ਮੰਤਰੀ ਨੂੰ ਸ਼ਰਾਬ ਘੁਟਾਲੇ ਦੇ ਕਥਿਤ ਮਾਮਲੇ ਵਿੱਚ ਲਗਾਤਾਰ 9 ਸੰਮਨ ਜਾਰੀ ਕਰਨ ਤੋਂ ਬਾਅਦ 21 ਮਾਰਚ ਨੂੰ ਲੰਬੀ ਪੁੱਛਗਿੱਛ ਤੋਂ ਬਾਅਦ ਈਡੀ ਨੇ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਹ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹਨ।

ਹਾਲਾਂਕਿ ਸੀਐਮ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਮਈ ਵਿੱਚ ਸੁਪਰੀਮ ਕੋਰਟ ਨੇ 21 ਦਿਨਾਂ ਲਈ ਅੰਤਰਿਮ ਜ਼ਮਾਨਤ ਦਿੱਤੀ ਸੀ, ਪਰ ਉਹ ਚੋਣ ਨਤੀਜੇ ਐਲਾਨੇ ਜਾਣ ਤੋਂ ਪਹਿਲਾਂ 1 ਜੂਨ ਨੂੰ ਵਾਪਸ ਜੇਲ੍ਹ ਚਲੇ ਗਏ ਸਨ ਅਤੇ 4 ਜੂਨ ਨੂੰ ਨਤੀਜੇ ਆਏ ਸਨ। ਹਾਲਾਂਕਿ 26 ਜੂਨ ਨੂੰ ਸੀਬੀਆਈ ਨੇ ਕੇਜਰੀਵਾਲ ਨੂੰ ਇਸੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਕਾਰਨ ਉਹ ਹਿਰਾਸਤ ਵਿੱਚ ਹੀ ਰਹੇ।

Exit mobile version