ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੀ ਪੁਰਾਣੀ ਤਸਵੀਰ
ਨਵੀਂ ਦਿੱਲੀ: ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ
ਮਨੀਸ਼ ਸਿਸੋਦੀਆ (Manish Sisodia) ਨੂੰ ਕੇਂਦਰੀ ਜਾਂਚ ਬਿਊਰੋ (
ਸੀਬੀਆਈ) ਤੋਂ ਬਾਅਦ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਨੇ ਕਿਹਾ ਕਿ ਮਨੀਸ਼ ਨੂੰ ਪਹਿਲਾਂ
ਸੀਬੀਆਈ ਛਾਪੇਮਾਰੀ ਵਿੱਚ ਕੋਈ ਸਬੂਤ ਨਹੀਂ ਮਿਲਿਆ, ਨਾ ਕੋਈ ਪੈਸਾ ਮਿਲਿਆ। ਹੁਣ ਕੱਲ੍ਹ ਸਿਸੋਦੀਆ ਨੂੰ ਜ਼ਮਾਨਤ ਮਿਲ ਜਾਂਦੀ ਅਤੇ ਉਹ ਛੁੱਟ ਜਾਂਦੇ। ਪਰ ਇਸ ਤੋਂ ਪਹਿਲਾਂ ਅੱਜ ਈਡੀ ਨੇ ਅੱਜ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦਾ (ਭਾਜਪਾ) ਸਿਰਫ ਉਦੇਸ਼ ਹਰ ਕੀਮਤ ‘ਤੇ ਮਨੀਸ਼ ਨੂੰ ਅੰਦਰ ਰੱਖਣਾ ਹੈ। ਨਿੱਤ ਨਵੇਂ ਝੂਠੇ ਕੇਸ ਬਣ ਰਹੇ ਹਨ। ਜਨਤਾ ਦੇਖ ਰਹੀ ਹੈ। ਜਨਤਾ ਜਵਾਬ ਦੇਵੇਗੀ।
ਦੋ ਦਿਨਾਂ ਦੀ ਪੁੱਛਗਿੱਛ ਤੋਂ ਬਾਅਦ ਈਡੀ ਨੇ ਕੀਤਾ ਗ੍ਰਿਫਤਾਰ
ਦੱਸ ਦੇਈਏ ਕਿ ਦਿੱਲੀ ਸ਼ਰਾਬ ਘੁਟਾਲੇ ਵਿੱਚ
ਤਿਹਾੜ ਜੇਲ੍ਹ ਵਿੱਚ ਬੰਦ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਤੋਂ ਦੋ ਦਿਨਾਂ (7 ਅਤੇ 9 ਮਾਰਚ) ਸਖ਼ਤ ਪੁੱਛਗਿੱਛ ਤੋਂ ਬਾਅਦ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹੁਣ ਸਿਸੋਦੀਆ ਨੂੰ ਗ੍ਰਿਫਤਾਰ ਕਰ ਲਿਆ ਹੈ। ਵੀਰਵਾਰ ਨੂੰ ਈਡੀ ਦੀ ਟੀਮ ਸਿਸੋਦੀਆ ਤੋਂ ਪੁੱਛਗਿੱਛ ਕਰਨ ਲਈ ਜੇਲ੍ਹ ਪਹੁੰਚੀ।ਸਿਸੋਦੀਆ ਤੋਂ ਪੁੱਛਗਿੱਛ ਕਰਨ ਲਈ ਜੇਲ੍ਹ ਪਹੁੰਚੀ।
ਦੱਸਿਆ ਜਾ ਰਿਹਾ ਹੈ ਕਿ ਪ੍ਰੀਵੈਨਸ਼ਨ ਆਫ ਮਨੀ ਲਾਂਡਰਿੰਗ (ਪੀਐੱਮਐੱਲਏ) ਘੁਟਾਲੇ ਦੇ ਤਹਿਤ ਦੱਖਣੀ ਸਮੂਹ ਵੱਲੋਂ ਦਿੱਤੇ 100 ਕਰੋੜ ਰੁਪਏ ਦੀ ਕਿਕਬੈਕ ਦੇ ਤਾਰ ਸਿਸੋਦੀਆ ਨਾਲ ਜੁੜ ਰਹੇ ਹਨ। ਸਿਸੋਦੀਆ ਕਰੀਬ 8 ਘੰਟੇ ਈਡੀ ਦੇ ਤਿੱਖੇ ਸਵਾਲਾਂ ਦਾ ਸਾਹਮਣਾ ਕਰਦੇ ਰਹੇ। ਤਸੱਲੀਬਖਸ਼ ਜਵਾਬ ਨਾ ਮਿਲਣ ‘ਤੇ ਈਡੀ ਨੇ ਇਹ ਗ੍ਰਿਫ਼ਤਾਰੀ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਮਾਮਲੇ ਵਿੱਚ ਕੱਲ ਯਾਨੀ ਸ਼ੁੱਕਰਵਾਰ ਨੂੰ
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਵੀ ਰਾਉਡ ਐਵੇਨਿਊ ਕੋਰਟ ਵਿੱਚ ਸੁਣਵਾਈ ਹੋਣੀ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ