ਸੁਨੀਤਾ ਨੇ ਪੜ੍ਹਿਆ ਕੇਜਰੀਵਾਲ ਦਾ ਜੇਲ੍ਹ ਤੋਂ ਭੇਜਿਆ ਸੰਦੇਸ਼, ਭਗਤ ਸਿੰਘ ਅਤੇ ਅੰਬੇਡਕਰ ਵਿਚਕਾਰ ਲੱਗੀ ਦਿੱਲੀ ਸੀਐਮ ਦੀ ਤਸਵੀਰ

Updated On: 

04 Apr 2024 13:11 PM IST

Arvind Kejriwal Picture: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਆਪਣੀ ਗ੍ਰਿਫਤਾਰੀ ਤੋਂ ਬਾਅਦ ਤੋਂ ਹੀ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਰਾਹੀਂ ਲੋਕਾਂ ਤੱਕ ਆਪਣਾ ਸੰਦੇਸ਼ ਪਹੁੰਚਾ ਰਹੇ ਹਨ। ਸੁਨੀਤਾ ਨੇ ਪ੍ਰੈੱਸ ਕਾਨਫਰੰਸ ਕੀਤੀ, ਜਿਸ 'ਚ ਉਨ੍ਹਾਂ ਨੇ ਕੇਜਰੀਵਾਲ ਦਾ ਸੰਦੇਸ਼ ਪੜ੍ਹਿਆ। ਇਸ ਪ੍ਰੈਸ ਕਾਨਫਰੰਸ ਵਿੱਚ ਇੱਕ ਖਾਸ ਗੱਲ ਇਹ ਰਹੀ ਕਿ ਭਗਤ ਸਿੰਘ ਅਤੇ ਡਾ: ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਵਿਚਕਾਰ ਪਿਛਲੀ ਕੰਧ 'ਤੇ ਕੇਜਰੀਵਾਲ ਦੀ ਤਸਵੀਰ ਲੱਗੀ ਹੋਈ ਸੀ।

ਸੁਨੀਤਾ ਨੇ ਪੜ੍ਹਿਆ ਕੇਜਰੀਵਾਲ ਦਾ ਜੇਲ੍ਹ ਤੋਂ ਭੇਜਿਆ ਸੰਦੇਸ਼, ਭਗਤ ਸਿੰਘ ਅਤੇ ਅੰਬੇਡਕਰ ਵਿਚਕਾਰ ਲੱਗੀ ਦਿੱਲੀ ਸੀਐਮ ਦੀ ਤਸਵੀਰ

ਭਗਤ ਸਿੰਘ ਅਤੇ ਅੰਬੇਡਕਰ ਵਿਚਕਾਰ ਕੇਜਰੀਵਾਲ ਦੀ ਤਸਵੀਰ

Follow Us On

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ ਪਰ ਜੇਲ੍ਹ ਤੋਂ ਹੀ ਉਹ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਰਾਹੀਂ ਜਨਤਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੱਕ ਆਪਣਾ ਸੰਦੇਸ਼ ਪਹੁੰਚਾ ਰਹੇ ਹਨ। ਅੱਜ ਯਾਨੀ 4 ਅਪ੍ਰੈਲ ਨੂੰ ਸੁਨੀਤਾ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ, ਜਿਸ ‘ਚ ਉਹ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੇ ਗਏ ਸੰਦੇਸ਼ ਨੂੰ ਲੋਕਾਂ ਨਾਲ ਸਾਂਝਾ ਕਰ ਰਹੇ ਹਨ।

ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ ਹੈ। ਇਸ ਲਾਈਵ ਪ੍ਰੈੱਸ ਕਾਨਫਰੰਸ ਵਿੱਚ ਜਿੱਥੇ ਸੁਨੀਤਾ ਬੈਠੀ ਹੈ, ਉੱਥੇ ਹੀ ਕੇਜਰੀਵਾਲ ਦੀ ਤਸਵੀਰ ਭਗਤ ਸਿੰਘ ਅਤੇ ਡਾਕਟਰ ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਦੇ ਵਿਚਕਾਰ ਲੱਗੀ ਹੋਈ ਹੈ। ਉਨ੍ਹਾਂ ਲੋਕਾਂ ਨੂੰ ਸੰਦੇਸ਼ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਜੇਲ੍ਹ ਤੋਂ ਸੰਦੇਸ਼ ਭੇਜਿਆ ਹੈ।

ਇਹ ਵੀ ਪੜ੍ਹੋ – ED ਦਾ ਦਿੱਲੀ ਹਾਈਕੋਰਟ ਚ ਜਵਾਬ ਦਾਇਰ, ਕਿਹਾ- ਕੇਜਰੀਵਾਲ ਸ਼ਰਾਬ ਘੁਟਾਲੇ ਦਾ ਮੁੱਖ ਮੁਲਜ਼ਮ

ਦਿੱਲੀ ਵਾਸੀਆਂ ਨੂੰ ਨਾ ਹੋਵੇ ਤਕਲੀਫ

ਉਨ੍ਹਾਂ ਆਪਣੇ ਸਾਰੇ ਵਿਧਾਇਕਾਂ ਨਾਲ ਜਨਤਾ ਦੀ ਸੇਵਾ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਮੈਂ ਜੇਲ੍ਹ ਵਿੱਚ ਹੋਣ ਕਾਰਨ ਮੇਰੇ ਕਿਸੇ ਵੀ ਦਿੱਲੀ ਵਾਸੀ ਨੂੰ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਹਰ ਵਿਧਾਇਕ ਰੋਜ਼ਾਨਾ ਆਪਣੇ ਇਲਾਕੇ ਦਾ ਦੌਰਾ ਕਰੇ ਅਤੇ ਲੋਕਾਂ ਨੂੰ ਪੁੱਛੇ ਕਿ ਉਨ੍ਹਾਂ ਨੂੰ ਕੋਈ ਸਮੱਸਿਆ ਤਾਂ ਨਹੀਂ ਆ ਰਹੀ ਹੈ। ਜੋ ਵੀ ਸਮੱਸਿਆ ਹੈ, ਉਸ ਨੂੰ ਹੱਲ ਕਰੋ ਅਤੇ ਮੈਂ ਸਿਰਫ਼ ਸਰਕਾਰੀ ਵਿਭਾਗਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਗੱਲ ਨਹੀਂ ਕਰ ਰਿਹਾ, ਸਾਨੂੰ ਲੋਕਾਂ ਦੀਆਂ ਹੋਰ ਸਮੱਸਿਆਵਾਂ ਨੂੰ ਵੀ ਹੱਲ ਕਰਨ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਦੇ 2 ਕਰੋੜ ਲੋਕ ਮੇਰਾ ਪਰਿਵਾਰ ਹਨ ਅਤੇ ਮੇਰੇ ਪੂਰੇ ਪਰਿਵਾਰ ‘ਚੋਂ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਪ੍ਰਮਾਤਮਾ ਸਭ ਦਾ ਭਲਾ ਕਰੇ।