ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ, ਦਿੱਲੀ ‘ਚ ਆਟੋ ਚਾਲਕਾਂ ਨੂੰ ਮਿਲੇਗਾ 10 ਲੱਖ ਦਾ ਬੀਮਾ, ਬੇਟੀ ਦੇ ਵਿਆਹ ‘ਤੇ 1-1 ਲੱਖ ਰੁਪਏ

jitendra-bhati
Updated On: 

10 Dec 2024 16:15 PM

Arvind Kejriwal : ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਹੀ ਦਿੱਲੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਦਿੱਲੀ ਦੇ ਆਟੋ ਚਾਲਕਾਂ ਲਈ 10 ਲੱਖ ਰੁਪਏ ਦਾ ਬੀਮਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ ਦੀ ਸਹਾਇਤਾ ਵੀ ਦਿੱਤੀ ਜਾਵੇਗੀ।

ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ, ਦਿੱਲੀ ਚ ਆਟੋ ਚਾਲਕਾਂ ਨੂੰ ਮਿਲੇਗਾ 10 ਲੱਖ ਦਾ ਬੀਮਾ, ਬੇਟੀ ਦੇ ਵਿਆਹ ਤੇ 1-1 ਲੱਖ ਰੁਪਏ
Follow Us On

ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਹੀ ਦਿੱਲੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਦਿੱਲੀ ਦੇ ਆਟੋ ਚਾਲਕਾਂ ਲਈ 10 ਲੱਖ ਰੁਪਏ ਦਾ ਜੀਵਨ ਬੀਮਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਬੇਟੀ ਦੇ ਵਿਆਹ ‘ਤੇ 1 ਲੱਖ ਰੁਪਏ ਦੀ ਸਹਾਇਤਾ ਵੀ ਦਿੱਤੀ ਜਾਵੇਗੀ।

ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, ”ਮੈਂ ਆਟੋ ਚਾਲਕ ਦਾ ਲੂਣ ਖਾ ਲਿਆ ਹੈ। ਅੱਜ ਮੈਂ ਉਨ੍ਹਾਂ ਲਈ ਪੰਜ ਵੱਡੇ ਐਲਾਨ ਕਰ ਰਿਹਾ ਹਾਂ।

ਉਨ੍ਹਾਂ ਕਿਹਾ, ”ਦਿੱਲੀ ‘ਚ ਸਾਡੀ ਸਰਕਾਰ ਬਣੀ ਤਾਂ ਆਟੋ ਚਾਲਕਾਂ ਦੀ ਬੇਟੀ ਦੇ ਵਿਆਹ ਲਈ ਸਰਕਾਰ 1 ਲੱਖ ਰੁਪਏ ਦੇਵੇਗੀ। ਨਾਲ ਹੀ, ਉਨ੍ਹਾਂ ਨੂੰ ਸਾਲ ਵਿੱਚ ਦੋ ਵਾਰ ਹੋਲੀ ਅਤੇ ਦੀਵਾਲੀ ‘ਤੇ ਵਰਦੀ ਲਈ 2500 ਰੁਪਏ ਦੀ ਵੱਖਰੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਉਨ੍ਹਾਂ ਦੇ ਬੱਚਿਆਂ ਦੀ ਕੋਚਿੰਗ ਦਾ ਸਾਰਾ ਖਰਚਾ ਸਰਕਾਰ ਚੁੱਕੇਗੀ।

ਜੀਵਨ ਬੀਮਾ ਅਤੇ ਦੁਰਘਟਨਾ ਬੀਮਾ ਵੀ

ਆਟੋ ਚਾਲਕਾਂ ਲਈ ਬੀਮੇ ਦਾ ਐਲਾਨ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਆਟੋ ਚਾਲਕਾਂ ਨੂੰ 10 ਲੱਖ ਰੁਪਏ ਦਾ ਜੀਵਨ ਬੀਮਾ ਵੀ ਮੁਹੱਈਆ ਕਰਵਾਏਗੀ। ਇਸ ਤੋਂ ਇਲਾਵਾ ਉਨ੍ਹਾਂ ਨੂੰ 5 ਲੱਖ ਰੁਪਏ ਦਾ ਦੁਰਘਟਨਾ ਬੀਮਾ ਵੀ ਦਿੱਤਾ ਜਾਵੇਗਾ। ‘ਪੁੱਛੋ ਐਪ’ ਨੂੰ ਮੁੜ ਚਾਲੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਟੋ ਚਾਲਕਾਂ ਦੇ ਨਾਲ ਖੜੀ ਸੀ, ਖੜੀ ਹੈ ਅਤੇ ਹਮੇਸ਼ਾ ਖੜੀ ਰਹੇਗੀ।

ਉਨ੍ਹਾਂ ਕਿਹਾ ਕਿ ਜਦੋਂ ਅਗਲੇ ਸਾਲ ਫਰਵਰੀ ਵਿੱਚ ਦਿੱਲੀ ਵਿੱਚ ਦੁਬਾਰਾ ਸਾਡੀ ਸਰਕਾਰ ਬਣੇਗੀ ਤਾਂ ਇਨ੍ਹਾਂ ਚੀਜਾਂ ਨੂੰ ਲਾਗੂ ਕੀਤਾ ਜਾਵੇਗਾ। ਆਟੋ ਚਾਲਕ ਬਹੁਤ ਗਰੀਬ ਹਨ। ਜਦੋਂ ਉਹ ਆਪਣੀਆਂ ਧੀਆਂ ਦਾ ਵਿਆਹ ਕਰਦੇ ਹਨ ਤਾਂ ਉਨ੍ਹਾਂ ਨੂੰ ਤਕਲੀਫ ਹੁੰਦੀ ਹੈ। ਹੁਣ ਜੇਕਰ ਕਿਸੇ ਆਟੋ ਚਾਲਕ ਦੀ ਧੀ ਦਾ ਵਿਆਹ ਹੁੰਦਾ ਹੈ ਤਾਂ ਉਸ ਨੂੰ ਸਰਕਾਰ ਵੱਲੋਂ 1 ਲੱਖ ਰੁਪਏ ਦਿੱਤੇ ਜਾਣਗੇ।

ਆਟੋ ਚਾਲਕਾਂ ਲਈ ਵਰਦੀ ਦੀ ਕੀਮਤ ਦਾ ਜ਼ਿਕਰ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਆਟੋ ਚਾਲਕਾਂ ਲਈ ਵਰਦੀ ਪਹਿਨਣੀ ਲਾਜ਼ਮੀ ਹੁੰਦਾ ਹੈ। ਉਨ੍ਹਾਂ ਲਈ ਵਰਦੀਆਂ ਬਣਵਾਉਣੀਆਂ ਮੁਸ਼ਕਲ ਹੋ ਜਾਂਦਾ ਹੈ। ਇਸ ਲਈ ਸਾਲ ਵਿੱਚ ਦੋ ਵਾਰ (ਹੋਲੀ ਅਤੇ ਦੀਵਾਲੀ) ਵਰਦੀਆਂ ਬਣਾਉਣ ਲਈ ਸਰਕਾਰ 2500 ਰੁਪਏ ਦੇਵੇਗੀ।

ਕੀ ਹੈ ‘ਪੁੱਛੋ ਐਪ’

‘ਪੁੱਛੋ ਐਪ’ ਲੋਕਾਂ ਨੂੰ ਰਜਿਸਟਰਡ ਆਟੋ ਡਰਾਈਵਰਾਂ ਦੇ ਮੋਬਾਈਲ ਨੰਬਰਾਂ ਦੇ ਦਿੱਲੀ ਏਕੀਕ੍ਰਿਤ ਮਲਟੀ-ਮੋਡਲ ਟ੍ਰਾਂਜ਼ਿਟ ਸਿਸਟਮ ਦੁਆਰਾ ਡੇਵਲਪ ਕੀਤੇ ਡੇਟਾਬੇਸ ਤੱਕ ਪਹੁੰਚਣ ਅਤੇ ਰਾਈਡ ਬੁੱਕ ਕਰਨ ਲਈ ਉਨ੍ਹਾਂ ਨੂੰ ਕਾਲ ਕਰਨ ਦੀ ਸਹੁਲਤ ਦਿੰਦੀ ਹੈ।

70 ਮੈਂਬਰੀ ਦਿੱਲੀ ਵਿਧਾਨ ਸਭਾ ਲਈ ਅਗਲੇ ਸਾਲ ਫਰਵਰੀ ਵਿੱਚ ਚੋਣਾਂ ਹੋਣੀਆਂ ਹਨ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ਦੇ ਖਿਲਾਫ ਖੜ੍ਹੀ ਆਮ ਆਦਮੀ ਪਾਰਟੀ ਲਗਾਤਾਰ ਤੀਜੀ ਵਾਰ ਆਪਣੇ ਦਮ ‘ਤੇ ਸੱਤਾ ‘ਚ ਬਣੇ ਰਹਿਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ।