AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਗੋਆ ‘ਚ ਵੀ ਲਾਗੂ ਹੋਵੇਗਾ ਦਿੱਲੀ-ਪੰਜਾਬ ਮੋਡਲ, ਮਿਲੇਗੀ 300 ਯੂਨਿਟ ਫ੍ਰੀ ਬਿਜਲੀ ਤੇ 10 ਲੱਖ ਤੱਕ ਦਾ ਸਿਹਤ ਬੀਮਾ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਗੋਆ ਵਿੱਚ ਬਿਜਲੀ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਉੱਥੋਂ ਦੀ ਸੂਬਾ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਗੋਆ ਵਿੱਚ ਦੇਸ਼ ਦੀਆਂ ਸਭ ਤੋਂ ਮਹਿੰਗੀਆਂ ਬਿਜਲੀ ਦਰਾਂ ਵਿੱਚੋਂ ਇੱਕ ਲਾਗੂ ਹੈ, ਜਿਸ ਕਾਰਨ ਉੱਥੋਂ ਦੀ ਆਮ ਜਨਤਾ ਬੇਹੱਦ ਪਰੇਸ਼ਾਨ ਹੈ।

ਗੋਆ 'ਚ ਵੀ ਲਾਗੂ ਹੋਵੇਗਾ ਦਿੱਲੀ-ਪੰਜਾਬ ਮੋਡਲ, ਮਿਲੇਗੀ 300 ਯੂਨਿਟ ਫ੍ਰੀ ਬਿਜਲੀ ਤੇ 10 ਲੱਖ ਤੱਕ ਦਾ ਸਿਹਤ ਬੀਮਾ
tv9-punjabi
| Updated On: 12 Jun 2026 17:09 PM IST
Share

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਗੋਆ ਵਿੱਚ ਬਿਜਲੀ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਉੱਥੋਂ ਦੀ ਸੂਬਾ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਗੋਆ ਵਿੱਚ ਦੇਸ਼ ਦੀਆਂ ਸਭ ਤੋਂ ਮਹਿੰਗੀਆਂ ਬਿਜਲੀ ਦਰਾਂ ਵਿੱਚੋਂ ਇੱਕ ਲਾਗੂ ਹੈ, ਜਿਸ ਕਾਰਨ ਉੱਥੋਂ ਦੀ ਆਮ ਜਨਤਾ ਬੇਹੱਦ ਪਰੇਸ਼ਾਨ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਬਿਜਲੀ ਦੇ ਮਹਿੰਗੇ ਬਿੱਲਾਂ ਤੋਂ ਬਹੁਤ ਜ਼ਿਆਦਾ ਨਾਰਾਜ਼ ਹਨ ਅਤੇ ਇਸ ਮੁੱਦੇ ਨੂੰ ਲੈ ਕੇ ਜਨਤਾ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਮੰਗ ਕੀਤੀ ਕਿ ਦਿੱਲੀ ਅਤੇ ਪੰਜਾਬ ਦੀ ਤਰਜ਼ ‘ਤੇ ਗੋਆ ਵਿੱਚ ਵੀ ਹਰੇਕ ਘਰੇਲੂ ਉਪਭੋਗਤਾ ਨੂੰ 300 ਯੂਨਿਟ ਤੱਕ ਬਿਜਲੀ ਮੁਫ਼ਤ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਲੋਕਾਂ ਨੂੰ ਆਰਥਿਕ ਰਾਹਤ ਮਿਲ ਸਕੇ ਅਤੇ ਉਨ੍ਹਾਂ ਦੇ ਘਰੇਲੂ ਖਰਚਿਆਂ ਦਾ ਬੋਝ ਘੱਟ ਹੋ ਸਕੇ।

ਕੇਜਰੀਵਾਲ ਨੇ ਮੁੜ ਦੁਹਰਾਇਆ ਕਿ ਗੋਆ ਵਿੱਚ ਬਿਜਲੀ ਦੀਆਂ ਦਰਾਂ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਹਨ, ਜਿਸ ਕਾਰਨ ਆਮ ਲੋਕ ਅਤੇ ਮੱਧ ਵਰਗ ਦੇ ਪਰਿਵਾਰ ਸਰਕਾਰ ਤੋਂ ਕਾਫੀ ਖ਼ਫ਼ਾ ਹਨ। ਇਸ ਦੌਰਾਨ ਉਨ੍ਹਾਂ ਦਿੱਲੀ ਅਤੇ ਪੰਜਾਬ ਦੇ ਮਾਡਲ ਦੀ ਉਦਾਹਰਨ ਦਿੰਦਿਆਂ ਗੋਆ ਵਿੱਚ ਵੀ ਪ੍ਰਤੀ ਮਹੀਨਾ ਹਰ ਘਰ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਦੀ ਵੱਡੀ ਗਾਰੰਟੀ ਦਿੱਤੀ ਹੈ। ਮੁਫ਼ਤ ਬਿਜਲੀ ਦੇ ਇਸ ਐਲਾਨ ਤੋਂ ਇਲਾਵਾ, ਉਨ੍ਹਾਂ ਨੇ ਗੋਆ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਸਿਹਤ ਬੀਮੇ ਦਾ ਵਾਅਦਾ ਵੀ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਹਰ ਮਹੀਨੇ 1000 ਰੁਪਏ ਦੀ ਸਨਮਾਨ ਰਾਸ਼ੀ ਦੇਣ ਦਾ ਵੀ ਵੱਡਾ ਐਲਾਨ ਕੀਤਾ ਹੈ।

Follow Us
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ......
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...