ਕਿਸੇ ਵੀ ਵੇਲ੍ਹੇ ਤਿਹਾੜ ਦੇ ਗੇਟ ਨੰਬਰ-4 ਤੋਂ ਬਾਹਰ ਆ ਸਕਦੇ ਹਨ ਕੇਜਰੀਵਾਲ, ਸੀਐਮ ਮਾਨ ਪਹੁੰਚੇ ਰਿਸੀਵ ਕਰਨ | arvind kejriwal released from tihar jail release order issued by jail cm bhagwant mann sanjay singh sisodia detail in punjabi Punjabi news - TV9 Punjabi

156 ਦਿਨਾਂ ਬਾਅਦ ਤਿਹਾੜ ਤੋਂ ਬਾਹਰ ਆਏ ਅਰਵਿੰਦ ਕੇਜਰੀਵਾਲ, ਤਿਹਾੜ ਤੋਂ ਰੋਡ ਸ਼ੋਅ ਕਰਦੇ ਪਹੁੰਚੇ ਘਰ

Updated On: 

13 Sep 2024 21:24 PM

Arvind Kejriwal: ਸੁਪਰੀਮ ਕੋਰਟ ਨੇ ਦਿੱਲੀ ਦੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸਬੰਧਤ ਈਡੀ ਮਾਮਲੇ ਵਿੱਚ ਪਹਿਲਾਂ ਹੀ ਜ਼ਮਾਨਤ ਦੇ ਦਿੱਤੀ ਸੀ। ਹੁਣ ਸੁਪਰੀਮ ਕੋਰਟ ਨੇ ਵੀ ਸੀਬੀਆਈ ਨਾਲ ਸਬੰਧਤ ਕੇਸ ਵਿੱਚ 10 ਲੱਖ ਰੁਪਏ ਦੇ ਮੁਚਲਕੇ ਤੇ ਜ਼ਮਾਨਤ ਦੇ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਹੁਣ ਕਿਸੇ ਵੀ ਸਮੇਂ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦੇ ਹਨ।

156 ਦਿਨਾਂ ਬਾਅਦ ਤਿਹਾੜ ਤੋਂ ਬਾਹਰ ਆਏ ਅਰਵਿੰਦ ਕੇਜਰੀਵਾਲ, ਤਿਹਾੜ ਤੋਂ ਰੋਡ ਸ਼ੋਅ ਕਰਦੇ ਪਹੁੰਚੇ ਘਰ

ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ

Follow Us On

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 156 ਦਿਨਾਂ ਬਾਅਦ ਤਿਹਾੜ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਪਾਰਟੀ ਦੇ ਸਾਰੇ ਵੱਡੇ ਆਗੂਆਂ ਨੇ ਤਿਹਾੜ ਜੇਲ੍ਹ ਦੇ ਬਾਹਰ ਮੁੱਖ ਮੰਤਰੀ ਦਾ ਸਵਾਗਤ ਕੀਤਾ। ਤਿਹਾੜ ਜੇਲ੍ਹ ਦੇ ਬਾਹਰ ਢੋਲ-ਢਮਕਿਆਂ ਨਾਲ ਮੁੱਖ ਮੰਤਰੀ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਉਨ੍ਹਾਂ ਦੀ ਬੇਟੀ ਵੀ ਮੌਜੂਦ ਸਨ। ਕੇਜਰੀਵਾਲ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸੰਸਦ ਮੈਂਬਰ ਸੰਜੇ ਸਿੰਘ ਅਤੇ ਪਾਰਟੀ ਦੇ ਕਈ ਵੱਡੇ ਆਗੂ ਨਾਅਰੇਬਾਜ਼ੀ ਕਰਦੇ ਨਜ਼ਰ ਆਏ।

ਸੁਪਰੀਮ ਕੋਰਟ ਨੇ ਅੱਜ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਨੇ ਰਾਉਜ਼ ਐਵੇਨਿਊ ਕੋਰਟ ‘ਚ ਜ਼ਮਾਨਤ ਬਾਂਡ ਜਮ੍ਹਾ ਕਰਵਾਇਆ ਅਤੇ ਅਦਾਲਤ ਨੇ ਸਵੀਕਾਰ ਵੀ ਕਰ ਲਿਆ ਹੈ।

ਸਾਜ਼ਿਸ਼ ‘ਤੇ ਸੱਚਾਈ ਦੀ ਜਿੱਤ ਹੈ – ਕੇਜਰੀਵਾਲ

ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਇਹ ਸਾਜ਼ਿਸ਼ ‘ਤੇ ਸੱਚਾਈ ਦੀ ਜਿੱਤ ਹੈ, ਰੱਬ ਦਾ ਬਹੁਤ ਬਹੁਤ ਧੰਨਵਾਦ। ਮੈਂ ਸਾਰੀ ਉਮਰ ਲੜਿਆ ਹੈ, ਭਵਿੱਖ ਵਿੱਚ ਵੀ ਲੜਦਾ ਰਹਾਂਗਾ। ਕੇਜਰੀਵਾਲ ਨੇ ਕਿਹਾ ਕਿ ਮੈਂ ਲੋਕਾਂ ਦੀਆਂ ਦੁਆਵਾਂ ਕਰਕੇ ਜੇਲ੍ਹ ਤੋਂ ਬਾਹਰ ਆਇਆ ਹਾਂ। ਮੇਰਾ ਹੌਂਸਲਾ 100 ਗੁਣਾ ਵੱਧ ਗਿਆ ਹੈ। ਮੈਂ ਦੇਸ਼ ਵਿਰੋਧੀ ਤਾਕਤਾਂ ਵਿਰੁੱਧ ਲੜਦਾ ਰਹਾਂਗਾ। ਉਨ੍ਹਾਂ ਕਿਹਾ ਕਿ ਉਹ ਲੱਖਾਂ ਲੋਕਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜੋ ਮੇਰੇ ਲਈ ਮੰਦਿਰ, ਮਸਜਿਦ ਗੁਰਦੁਆਰੇ ਗਏ।

ਕੇਜਰੀਵਾਲ ਨੇ ਕਿਹਾ ਕਿ ਤੇਜ਼ ਮੀਂਹ ਵਿੱਚ ਵੀ ਤੁਸੀਂ ਮੇਰੇ ਸਵਾਗਤ ਲਈ ਆਏ ਹੋ, ਇਸ ਲਈ ਮੈਂ ਤੁਹਾਡੇ ਸਾਰਿਆਂ ਦਾ ਬਹੁਤ ਧੰਨਵਾਦੀ ਹਾਂ। ਉਨ੍ਹਾਂ ਕਿਹਾ ਕਿ ਮੇਰੇ ਖੂਨ ਦਾ ਇੱਕ-ਇੱਕ ਕਤਰਾ ਤੁਹਾਡੇ ਲਈ ਹੈ। ਮੈਂ ਸੱਚਾ ਸੀ, ਮੈਂ ਸਹੀ ਸੀ, ਇਸ ਲਈ ਰੱਬ ਨੇ ਮੇਰਾ ਸਾਥ ਦਿੱਤਾ। ਇਨ੍ਹਾਂ ਲੋਕਾਂ ਨੇ ਮੈਨੂੰ ਜੇਲ੍ਹ ਵਿੱਚ ਪਾ ਦਿੱਤਾ। ਇਨ੍ਹਾਂ ਨੂੰ ਲੱਗਿਆ ਕਿ ਜੇ ਇਹ ਕੇਜਰੀਵਾਲ ਨੂੰ ਜੇਲ੍ਹੇ ਵਿੱਚ ਪਾ ਦੇਣਗੇ ਤਾਂ ਇਸਦੇ ਹੌਂਸਲੇ ਟੁੱਟ ਜਾਣਗੇ। ਪਰ ਅਜਿਹਾ ਨਹੀਂ ਹੈ, ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਮੇਰੀ ਤਾਕਤ 100 ਗੁਣਾ ਜਿਆਦਾ ਵੱਧ ਗਈ ਹੈ।

ਸਵਾਗਤ ਲਈ ਪਹੁੰਚੇ ਵੱਡੇ ਆਗੂ

ਕੇਜਰੀਵਾਲ ਦੇ ਸਵਾਗਤ ਲਈ ਜੇਲ੍ਹ ਦੇ ਬਾਹਰ ਪੰਜਾਬ ਦੇ ਸੀਐਮ ਭਗਵੰਤ ਮਾਨ ਵੀ ਉਚੇਚੇ ਤੌਰ ਤੇ ਪਹੁੰਚੇ ਹੋਏ ਸਨ। ਉਨ੍ਹਾਂ ਦੇ ਮਨੀਸ਼ ਸਿਸੋਦੀਆ, ਸੰਜੇ ਸਿਘ, ਆਤਿਸ਼ੀ, ਸੌਰਭ ਭਾਰਦਵਾਜ ਵਰਗ੍ਹੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਤਿਹਾੜ ਦੇ ਬਾਹਰ ਕੇਜਰੀਵਾਲ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।

ਉੱਧਰ, ਕੇਜਰੀਵਾਲ ਦੇ ਬਾਹਰ ਆਉਣ ਦੀ ਖੁਸ਼ੀ ਵਿੱਚ ਪਾਰਟੀ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਸਾਰੇ ਇੱਕ-ਦੂਜੇ ਦਾ ਮੁੰਹ ਮਿੱਠਾ ਕਰਵਾ ਕੇ ਜਸ਼ਨ ਮਨਾ ਰਹੇ ਹਨ।

ਜ਼ਮਾਨਤ ਬਾਂਡ ਭਰਦੇ ਹੋਏ ਕੇਜਰੀਵਾਲ ਦੇ ਵਕੀਲ ਨੇ ਅਦਾਲਤ ਨੂੰ ਜਲਦੀ ਰਿਹਾਈ ਆਰਡਰ ਜਾਰੀ ਕਰਨ ਦੀ ਬੇਨਤੀ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਸਵੇਰੇ 10 ਲੱਖ ਰੁਪਏ ਦੇ ਮੁਚਲਕੇ ‘ਤੇ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ। ਕੇਜਰੀਵਾਲ ਨੂੰ ਈਡੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਪਹਿਲਾਂ ਹੀ ਅੰਤਰਿਮ ਜ਼ਮਾਨਤ ਮਿਲ ਚੁੱਕੀ ਹੈ। ਅਰਵਿੰਦ ਕੇਜਰੀਵਾਲ ਨੂੰ ਇਸ ਸਾਲ 21 ਮਾਰਚ ਨੂੰ ਈਡੀ ਅਤੇ ਸੀਬੀਆਈ ਨੇ 26 ਜੂਨ ਨੂੰ ਆਬਕਾਰੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।

ਸਾਡੇ ਹੀਰੋ ਦੇ ਸਵਾਗਤ ਲਈ ਤਿਆਰ – ਸੀਐਮ ਮਾਨ

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ‘ਤੇ ਪੋਸਟ ਸ਼ੇਅਰ ਕਰ ਲਿਖਿਆ ਕਿ ਅਸੀਂ ਸਾਰੇ ਆਪਣੇ ਹੀਰੋ ਅਰਵਿੰਦ ਕੇਜਰੀਵਾਲ ਦਾ ਸਵਾਗਤ ਕਰਨ ਲਈ ਤਿਆਰ ਹਾਂ।

Exit mobile version