ਤਿਹਾੜ ਤੋਂ ਰਵਾਨਾ ਹੋ ਕੇ ਮੁੱਖ ਮੰਤਰੀ ਨਿਵਾਸ ਪਹੁੰਚੇ ਕੇਜਰੀਵਾਲ, ਕੱਲ੍ਹ ਜਾਣਗੇ ਹਨੂਮਾਨ ਮੰਦਰ
ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ ਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ।
ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ ਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ।
LIVE NEWS & UPDATES
-
ਸੀਐਮ ਕੇਜਰੀਵਾਲ ਕੱਲ੍ਹ ਦੱਖਣੀ ਦਿੱਲੀ ‘ਚ ਕਰਨਗੇ ਰੋਡ ਸ਼ੋਅ
49 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਦੱਖਣੀ ਦਿੱਲੀ ਵਿੱਚ ਰੋਡ ਸ਼ੋਅ ਕਰਨਗੇ। ਇਸ ਤੋਂ ਪਹਿਲਾਂ ਉਹ 11 ਵਜੇ ਹਨੂਮਾਨ ਮੰਦਰ ਜਾਣਗੇ ਅਤੇ ਉੱਥੇ ਦਰਸ਼ਨ ਕਰਨਗੇ ਅਤੇ ਪੂਜਾ ਕਰਨਗੇ।
-
ਕੇਜਰੀਵਾਲ ਦੀ ਰਿਹਾਈ ਤੋਂ ਬਾਅਦ ਮੁੱਖ ਮੰਤਰੀ ਨਿਵਾਸ ‘ਤੇ ਇਕੱਠੇ ਹੋਏ AAP ਆਗੂ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਇਕੱਠ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ਦੇ ਗੇਟ ਤੋਂ ਹੀ ਕੇਜਰੀਵਾਲ ਦੇ ਨਾਲ ਹਨ।
-
ਮੈਂ ਆਪਣੇ ਤਨ, ਮਨ ਤੇ ਧਨ ਨਾਲ ਲੜ ਰਿਹਾ ਹਾਂ ਅਤੇ ਤਾਨਾਸ਼ਾਹੀ ਨਾਲ ਲੜ ਰਿਹਾ ਹਾਂ: ਕੇਜਰੀਵਾਲ
ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਕਰੋੜਾਂ ਲੋਕਾਂ ਨੇ ਮੈਨੂੰ ਆਪਣਾ ਆਸ਼ੀਰਵਾਦ ਭੇਜਿਆ ਹੈ। ਸੁਪਰੀਮ ਕੋਰਟ ਦੇ ਜੱਜਾਂ ਦਾ ਧੰਨਵਾਦ, ਜਿਨ੍ਹਾਂ ਦੀ ਬਦੌਲਤ ਅੱਜ ਮੈਂ ਤੁਹਾਡੇ ਵਿਚਕਾਰ ਹਾਂ। ਸਾਨੂੰ ਸਾਰਿਆਂ ਨੇ ਮਿਲ ਕੇ ਦੇਸ਼ ਨੂੰ ਤਾਨਾਸ਼ਾਹੀ ਤੋਂ ਬਚਾਉਣਾ ਹੈ। ਮੈਂ ਆਪਣੇ ਤਨ, ਮਨ ਅਤੇ ਧਨ ਨਾਲ ਲੜ ਰਿਹਾ ਹਾਂ ਅਤੇ ਮੈਂ ਤਾਨਾਸ਼ਾਹੀ ਨਾਲ ਲੜ ਰਿਹਾ ਹਾਂ। ਕੱਲ੍ਹ ਸਵੇਰੇ 11 ਵਜੇ ਅਸੀਂ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਜਾਵਾਂਗੇ ਅਤੇ ਹਨੂੰਮਾਨ ਜੀ ਦਾ ਆਸ਼ੀਰਵਾਦ ਲਵਾਂਗੇ।
-
ਥੋੜ੍ਹੀ ਦੇਰ ‘ਚ ਘਰ ਪਹੁੰਚਣਗੇ ਕੇਜਰੀਵਾਲ
ਆਮ ਆਦਮੀ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨ ਤੋਂ ਬਾਅਦ ਉਹ ਆਪਣੇ ਪਰਿਵਾਰ ਨਾਲ ਆਪਣੇ ਘਰ ਲਈ ਰਵਾਨਾ ਹੋ ਗਏ।
-
ਕੱਲ੍ਹ ਦੁਪਹਿਰ 1 ਵਜੇ ਮੀਡੀਆ ਨਾਲ ਹੋਣਗੇ ਰੂ-ਬ-ਰੂ
ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਕੱਲ੍ਹ ਸਵੇਰੇ 11 ਵਜੇ ਕਨਾਟ ਪਲੇਸ ਦੇ ਹਨੂਮਾਨ ਮੰਦਰ ਜਾਣਗੇ। ਇਸ ਦੇ ਨਾਲ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਕਿ ਕੱਲ੍ਹ ਦੁਪਹਿਰ ਨੂੰ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਕਰਨਗੇ।
-
ਕੇਜਰੀਵਾਲ ਨੇ ਵਰਕਰਾਂ ਨੂੰ ਸੰਬੋਧਨ ਕੀਤਾ
ਕੇਜਰੀਵਾਲ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘ਤੁਹਾਡੇ ਵਿਚਕਾਰ ਆ ਕੇ ਚੰਗਾ ਲੱਗ ਰਿਹਾ ਹੈ। ਮੈਂ ਕਿਹਾ ਸੀ ਕਿ ਮੈਂ ਜਲਦੀ ਆਵਾਂਗਾ, ਮੈਂ ਆ ਗਿਆ।
-
ਸੀਐਮ ਕੇਜਰੀਵਾਲ ਤਿਹਾੜ ਜੇਲ੍ਹ ਤੋਂ ਰਿਹਾਅ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਜੇਲ ਤੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਸਿੱਧੇ ਮੁੱਖ ਮੰਤਰੀ ਨਿਵਾਸ ਜਾਣਗੇ।
-
ਕੇਜਰੀਵਾਲ ਨੂੰ ਮਿਲਣ ਦਿੱਲੀ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਗਏ ਹਨ। ਸੀਐਮ ਮਾਨ ਤਿਹਾੜ ਤੋਂ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਆਉਣਗੇ।