ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ….ਪੰਜਾਬ ਸਰਕਾਰ ਮਾਰ ਰਹੀ ਨਸ਼ੇ ‘ਤੇ ਸੱਟ…ਮਜੀਠਿਆ ਦੀ ਗ੍ਰਿਫ਼ਤਾਰੀ ਤੇ ਬੋਲੇ ਅਰਵਿੰਦ ਕੇਜਰੀਵਾਲ
Bikram Majithia Arrested: ਮਜੀਠਿਆ ਦੀ ਗ੍ਰਿਫ਼ਤਾਰੀ 'ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਬਿਕਰਮ ਮਜੀਠੀਆ ਦਾ ਨਾਮ ਲਏ ਬਿਨਾਂ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲ ਵਿੱਚ ਬਖਸ਼ਿਆ ਨਹੀਂ ਜਾਵੇਗਾ, ਫਿਰ ਭਾਵੇਂ ਉਹ ਕਿੰਨਾ ਹੀ ਵੱਡਾ ਰਸੂਖਦਾਰ ਹੀ ਕਿਉਂ ਨਾ ਹੋਵੇ।

ਬੁਧਵਾਰ ਸਵੇਰੇ ਵਿਜੀਲੈਂਸ ਦੀ ਟੀਮ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਅਧਿਕਾਰੀ ਉਨ੍ਹਾਂ ਨੂੰ ਮੁਹਾਲੀ ਲੈ ਕੇ ਆਏ ਹਨ। ਇਸ ਮਾਮਲੇ ਤੇ ਹੁਣ ਸਿਆਸਤ ਵੀ ਭੱਖ ਗਈ ਹੈ। ਇਸ ਵਿਚਾਲੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਬਿਆਨ ਸਾਹਮਣੇ ਆਏ ਹਨ। ਸਾਰਿਆਂ ਦਾ ਕਹਿਣਾ ਹੈ ਕਿ ਸੂਬੇ ਵਿੱਚ ਨਸ਼ਾ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਹਾਲ ਵਿੱਚ ਬਖਸ਼ਿਆ ਨਹੀਂ ਜਾਵੇਗਾ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਸੰਦੇਸ਼ ਦਿੰਦਿਆ ਕਿਹਾ ਹੈ ਕਿ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ ਫਿਰ ਭਾਵੇਂ ਉਹ ਸਾਬਕਾ ਮੰਤਰੀ ਹੋਵੇ ਜਾ ਕੋਈ ਵੱਡੀ ਹਸਤੀ।
ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੈ ਕਿ ਸਿਰਫ਼ ਪੰਜਾਬ ਵਿੱਚ ਹੀ ਨਸ਼ਾ ਵਿੱਕ ਰਿਹਾ ਹੈ, ਦਿੱਲੀ, ਗੁਜਰਾਤ ਅਤੇ ਗੋਆ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਬਹੁਤ ਸਾਰੇ ਨਸ਼ੀਲੇ ਪਦਾਰਥ ਵਿਕ ਰਹੇ ਹਨ। ਪਰ ਪੰਜਾਬ ਵਿੱਚ ਵੱਡੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਅਜਿਹੇ ਲੋਕਾਂ ਨੂੰ ਫੜ ਕੇ ਜੇਲ੍ਹ ਵਿੱਚ ਡੱਕਿਆ ਜਾ ਰਿਹਾ ਹੈ, ਉਨ੍ਹਾਂ ਦੀ ਨਾਜਾਇਜ਼ ਜਾਇਦਾਦ ‘ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਾ ਭਾਵੇਂ ਕਿੰਨਾ ਹੀ ਤਾਕਤਵਰ ਅਤੇ ਸਿਆਸੀ ਰਸੂਖ ਵਾਲਾ ਕਿਉਂ ਨਾ ਹੋਵੇ, ਜੇਕਰ ਉਹ ਦੋਸ਼ੀ ਸਾਬਿਤ ਹੁੰਦਾ ਹੈ ਤਾਂ ਉਸ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।
पंजाब और गुजरात के उप-चुनावों में मिली शानदार जीत के बाद दोनों राज्यों की टीमों के साथ मुलाक़ात। LIVE https://t.co/wyjgUcJsXO
— Arvind Kejriwal (@ArvindKejriwal) June 25, 2025
ਇਹ ਵੀ ਪੜ੍ਹੋ
ਅਕਾਲੀ, ਕਾਂਗਰਸ, ਭਾਜਪਾ ਨੇ ਵਧਾਇਆ ਨਸ਼ਾ: ਚੀਮਾ
ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਵਿੱਚ ‘ਨਸ਼ਿਆਂ ਵਿਰੁੱਧ ਜੰਗ’ ਨਾਂ ਦੀ ਇੱਕ ਵੱਡੀ ਮੁਹਿੰਮ ਚੱਲ ਰਹੀ ਹੈ।ਅਕਾਲੀ ਦਲ- ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਦੌਰਾਨ ਇਨ੍ਹਾਂ ਲੋਕਾਂ ਨੇ ਬੇਖੌਫ ਹੋ ਕੇ ਨਸ਼ੇ ਵੇਚੇ ਤੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕ ਦਿੱਤਾ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਦਾ ਆਦੀ ਬਣਾਉਣ ਦਾ ਕੰਮ ਕੀਤਾ। ਆਮ ਆਦਮੀ ਪਾਰਟੀ ਦੀ ਸਰਕਾਰ ਇਸ ਵਿਰੁੱਧ ਜੰਗ ਲੜ ਰਹੀ ਹੈ। ਕੋਈ ਵੀ ਵਿਅਕਤੀ ਕਾਨੂੰਨ ਤੋਂ ਉੱਪਰ ਨਹੀਂ ਹੈ। ਕੋਈ ਵੀ ਵਿਅਕਤੀ ਜੋ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਸੀ ਜਾਂ ਹੈ, ਭਾਵੇਂ ਉਹ ਛੋਟਾ ਹੋਵੇ ਜਾਂ ਵੱਡਾ, ਉਸ ਵਿਰੁੱਧ ਕਾਰਵਾਈ ਕੀਤੀ ਹੀ ਜਾਵੇਗੀ।
ਸਰਕਾਰੀ ਗੱਡੀਆਂ ਤੇ ਆਉਂਦਾ-ਜਾਂਦਾ ਸੀ ਨਸ਼ਾ – ਕਟਾਰੂਚਕ
ਉੱਧਰ, ਮਜੀਠਿਆ ਦੀ ਗ੍ਰਿਫਤਾਰੀ ਤੋਂ ਬਾਅਦ ਵਿਰੋਧੀਆਂ ਵੱਲੋਂ ਸੂਬਾ ਸਰਕਾਰ ਤੇ ਕੀਤੇ ਜਾਣ ਵਾਲੇ ਹਮਲਿਆਂ ਦਾ ਜਵਾਬ ਦਿੰਦਿਆਂ ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚਕ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਸਰਕਾਰ ਤੇ ਹਮਲਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੇ ਹੀ ਆਪਣੇ ਰਾਜ ਦੌਰਾਨ ਨਸ਼ੇ ਨੂੰ ਹੁਲਾਰਾ ਦਿੱਤਾ। ਉਨ੍ਹਾਂ ਕਿਹਾ ਇਨ੍ਹਾਂ ਦੀਆਂ ਸਰਕਾਰਾਂ ਦੌਰਾਨ ਸਰਕਾਰੀ ਗੱਡੀਆਂ ਤੇ ਨਸ਼ਾਂ ਆਉਂਦਾ-ਜਾਂਦਾ ਰਿਹਾ ਹੈ। ਅਕਾਲੀ ਸਰਕਾਰ ਦੌਰਾਨ ਹੀ ਸੂਬੇ ਦੇ ਲੋਕਾਂ ਨੇ ਚਿੱਟੇ ਦਾ ਨਾਂ ਸੁਣਿਆ। ਰਿਟਾਇਰਡ ਡੀਐਸਪੀ ਜਗਦੀਸ਼ ਭੋਲਾ ਨੇ ਖੁਦ ਅਕਾਲੀ ਆਗੂਆਂ ਦਾ ਨਾਂ ਲੈਂਦਿਆਂ ਕਿਹਾ ਸੀ ਕਿ ਅਸਲ ਲੀਡਰ ਤਾਂ ਇਹ ਨੇ ਸਾਡੇ…ਜਿਨ੍ਹਾਂ ਦੀ ਕਿਰਪਾ ਦੇ ਨਾਲ ਅਸੀਂ ਪੰਜਾਬ ਵਿੱਚ ਨਸ਼ੇ ਦੀ ਸਪਲਾਈ ਕਰਦੇ ਰਹੇ ਹਾਂ। ਉਨ੍ਹਾਂ ਦੱਸਿਆ ਕਿ ਮਜੀਠਿਆ ਦੀ ਗ੍ਰਿਫਤਾਰੀ ਦੌਰਾਨ ਕਈ ਅਹਿਮ ਸਬੂਤ ਮਿਲੇ ਹਨ, ਜਿਨ੍ਹਾਂ ਦੀ ਜਾਂਚ ਤੋਂ ਬਾਅਦ ਢੁਕਵਾਂ ਐਕਸ਼ਨ ਲਿਆ ਜਾਵੇਗਾ।
ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚੱਕ ਇੱਕ ਮਹੱਤਵਪੂਰਨ ਵਿਸ਼ੇ ‘ਤੇ ਸੰਬੋਧਨ ਕਰਦੇ ਹੋਏ, ਚੰਡੀਗੜ੍ਹ ਤੋਂ Live https://t.co/L3egdxe1uZ
— AAP Punjab (@AAPPunjab) June 25, 2025
ਬਿਕਰਮ ਮਜੀਠੀਆ ਵਿਰੁੱਧ ਕੀਤੀ ਗਈ ਕਾਰਵਾਈ ‘ਤੇ ਪੰਜਾਬ ‘ਆਪ’ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਇਹ ਕਾਰਵਾਈ ਵਿਜੀਲੈਂਸ ਵਿਭਾਗ ਨੂੰ ਮਿਲੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੋਵੇਗੀ। ਮੈਂ ਪੂਰੇ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਸਰਕਾਰ ਬਦਲੇ ਦੀ ਭਾਵਨਾ ਨਾਲ ਕੰਮ ਨਹੀਂ ਕਰਦੀ।