ਕੇਜਰੀਵਾਲ ਨੇ SC ਤੋਂ ਕੀਤੀ ਛੇਤੀ ਸੁਣਵਾਈ ਦੀ ਮੰਗ, ਕੋਰਟ ਨੇ ਕਿਹਾ ਈਮੇਲ ਭੇਜੋ, ਵਿਚਾਰ ਕਰਾਂਗੇ | Arvind Kejriwal supreme court delhi excise policy aam aadmi party know full detail in punjabi Punjabi news - TV9 Punjabi

ਕੇਜਰੀਵਾਲ ਨੇ SC ਤੋਂ ਕੀਤੀ ਛੇਤੀ ਸੁਣਵਾਈ ਦੀ ਮੰਗ, ਕੋਰਟ ਨੇ ਕਿਹਾ ਈਮੇਲ ਭੇਜੋ, ਵਿਚਾਰ ਕਰਾਂਗੇ

Updated On: 

26 Apr 2024 14:11 PM

Arvind Kejriwal: ਦਿੱਲੀ ਸ਼ਰਾਬ ਘੁਟਾਲੇ ਦੇ ਕਥਿਤ ਮਾਮਲੇ ਵਿੱਚ ਮੁੱਖ ਮੰਤਰੀ ਕੇਜਰੀਵਾਲ ਦੇ ਵਕੀਲ ਸਿੰਘਵੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਅਦਾਲਤ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਟੀਸ਼ਨ ਤੇ 29 ਅਪਰੈਲ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ਵਿੱਚ ਸੁਣਵਾਈ ਕਰਨ ਦੀ ਗੱਲ ਕਹੀ ਸੀ, ਪਰ ਇਹ ਕੇਸ ਹੁਣ 6 ਮਈ ਨੂੰ ਲਿਸਟਿੰਗ ਵਿੱਚ ਨਜ਼ਰ ਆ ਰਿਹਾ ਹੈ। ਜਿਸ ਤੋਂ ਬਾਅਦ ਜਸਟਿਸ ਸੰਜੀਵ ਖੰਨਾ ਨੇ ਵਕੀਲ ਸਿੰਘਵੀ ਨੂੰ ਕਿਹਾ ਕਿ ਤੁਸੀਂ ਈਮੇਲ ਭੇਜੋ, ਅਸੀਂ ਵਿਚਾਰ ਕਰਾਂਗੇ।

ਕੇਜਰੀਵਾਲ ਨੇ SC ਤੋਂ ਕੀਤੀ ਛੇਤੀ ਸੁਣਵਾਈ ਦੀ ਮੰਗ, ਕੋਰਟ ਨੇ ਕਿਹਾ ਈਮੇਲ ਭੇਜੋ, ਵਿਚਾਰ ਕਰਾਂਗੇ

ਦਿੱਲੀ ਦੇ ਮੁੱਖ ਮੰਤਰੀ ਅਰਿਵੰਦ ਕੇਜਰੀਵਾਲ

Follow Us On

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਪਟੀਸ਼ਨ ਤੇ ਸੁਪਰੀਮ ਕੋਰਟ ਤੋਂ ਛੇਤੀ ਸੁਣਵਾਈ ਦੀ ਮੰਗ ਕੀਤੀ ਹੈ। ਜਿਸ ਕਾਰਨ ਸੁਪਰੀਮ ਕੋਰਟ ਨੇ ਕੇਜਰੀਵਾਲ ਦੇ ਵਕੀਲ ਨੂੰ ਈਮੇਲ ਭੇਜਣ ਲਈ ਕਿਹਾ। ਦਰਅਸਲ, ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਅੱਜ ਯਾਨੀ 26 ਅਪ੍ਰੈਲ ਨੂੰ ਜਸਟਿਸ ਸੰਜੀਵ ਖੰਨਾ ਦੀ ਬੈਂਚ ਦੇ ਸਾਹਮਣੇ ਮਾਮਲਾ ਪੇਸ਼ ਕੀਤਾ ਸੀ।

ਸਿੰਘਵੀ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਪਟੀਸ਼ਨ ‘ਤੇ 29 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਹਫਤੇ ‘ਚ ਸੁਣਵਾਈ ਕਰਨ ਦੀ ਗੱਲ ਕਹੀ ਸੀ ਪਰ ਹੁਣ ਇਹ ਮਾਮਲਾ 6 ਮਈ ਨੂੰ ਹੋਣ ਵਾਲੀ ਸੂਚੀ ‘ਚ ਨਜ਼ਰ ਆ ਰਿਹਾ ਹੈ। ਐਡਵੋਕੇਟ ਸਿੰਘਵੀ ਨੇ ਅਦਾਲਤ ਨੂੰ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀ ਇਸ ਮਾਮਲੇ ‘ਚ ਜਵਾਬ ਦਾਖਲ ਕਰ ਦਿੱਤਾ ਹੈ। ਅਜਿਹੇ ‘ਚ ਅਗਲੇ ਹਫਤੇ ਸੁਣਵਾਈ ਕੀਤੀ ਜਾਵੇ। ਇਸ ਤੋਂ ਬਾਅਦ ਜਸਟਿਸ ਸੰਜੀਵ ਖੰਨਾ ਨੇ ਸਿੰਘਵੀ ਨੂੰ ਕਿਹਾ ਕਿ ਤੁਸੀਂ ਈਮੇਲ ਭੇਜੋ, ਅਸੀਂ ਵਿਚਾਰ ਕਰਾਂਗੇ।

ਇਹ ਵੀ ਪੜ੍ਹੋ – ਜੇਲ ਚ ਬੰਦ ਕੇਜਰੀਵਾਲ ਦੀ ਨਿਗਰਾਨੀ ਕਰ ਰਿਹਾ ਹੈ PMO, LG ਨੂੰ ਵੀ ਇੱਸੇ ਕੰਮ ਵਿੱਚ ਲਗਾਇਆਸੰਜੇ ਸਿੰਘ ਦਾ ਵੱਡਾ ਇਲਜ਼ਾਮ

15 ਅਪ੍ਰੈਲ ਨੂੰ ਹੋਈ ਸੀ ਸੁਣਵਾਈ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਤੇਲੰਗਾਨਾ ਦੇ ਵਿਧਾਇਕ ਕੇ ਕਵਿਤਾ ਕਥਿਤ ਸ਼ਰਾਬ ਨੀਤੀ ਘੁਟਾਲੇ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ। ਉਨਾਂ ਨੂੰ 7 ਮਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਕੇਜਰੀਵਾਲ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਚ ਉਨ੍ਹਾਂ ਨੇ ਮਨੀ ਲਾਂਡਰਿੰਗ ਦੇ ਦੋਸ਼ ‘ਚ 21 ਮਾਰਚ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੀਤੀ ਗਈ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਹੈ।

ਹਾਲਾਂਕਿ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 15 ਅਪ੍ਰੈਲ ਨੂੰ ਕੀਤੀ ਸੀ ਪਰ ਇਸ ਨੇ ਸੰਘੀ ਏਜੰਸੀ ਤੋਂ ਜਵਾਬ ਆਉਣ ਤੱਕ ਕੇਜਰੀਵਾਲ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਇਸ ਪਟੀਸ਼ਨ ‘ਤੇ ਦੂਜੇ ਪੜਾਅ ਦੀਆਂ ਚੋਣਾਂ ਤੋਂ ਤਿੰਨ ਦਿਨ ਬਾਅਦ 29 ਅਪ੍ਰੈਲ ਨੂੰ ਸੁਣਵਾਈ ਕਰਨ ਲਈ ਕਿਹਾ ਸੀ ਪਰ ਹੁਣ ਕੇਜਰੀਵਾਲ ਦੇ ਵਕੀਲ ਦਾ ਕਹਿਣਾ ਹੈ ਕਿ ਇਹ ਮਾਮਲਾ 6 ਮਈ ਨੂੰ ਹੋਣ ਵਾਲੀ ਲਿਸਟਿੰਗ ‘ਚ ਨਜ਼ਰ ਆ ਰਿਹਾ ਹੈ।

ਈਡੀ ਨੇ ਹਲਫ਼ਨਾਮਾ ਦਾਇਰ ਕੀਤਾ

15 ਅਪ੍ਰੈਲ ਨੂੰ ਇਸ ਮਾਮਲੇ ਦੀ ਸੁਣਵਾਈ ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਬੈਂਚ ਨੇ ਕੀਤੀ ਸੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ‘ਤੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ। ਈਡੀ ਨੇ 24 ਅਪ੍ਰੈਲ ਤੱਕ ਜਵਾਬ ਦੇਣਾ ਸੀ। ਜਿਸ ਤੋਂ ਬਾਅਦ ਈਡੀ ਨੇ ਸੁਪਰੀਮ ਕੋਰਟ ਵਿੱਚ ਹਲਫਨਾਮਾ ਦਾਇਰ ਕੀਤਾ ਸੀ। ਹਲਫਨਾਮੇ ‘ਚ ਈਡੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਮੁੱਖ ਮੰਤਰੀ ਕੇਜਰੀਵਾਲ ਆਬਕਾਰੀ ਘੁਟਾਲੇ ਦੇ ਸਰਗਨਾ ਅਤੇ ਸਾਜ਼ਿਸ਼ਕਰਤਾ ਹਨ।

ਦਿੱਲੀ ਸ਼ਰਾਬ ਨੀਤੀ ਘੁਟਾਲੇ ਦੇ ਕਥਿਤ ਮਾਮਲੇ ‘ਚ ਈਡੀ ਨੇ ਲਗਾਤਾਰ 9 ਵਾਰ ਸੰਮਨ ਭੇਜ ਕੇ ਲੰਬੀ ਪੁੱਛਗਿੱਛ ਤੋਂ ਬਾਅਦ 21 ਮਾਰਚ ਨੂੰ ਮੁੱਖ ਮੰਤਰੀ ਕੇਜਰੀਵਾਲ ਨੂੰ ਹਿਰਾਸਤ ‘ਚ ਲਿਆ ਸੀ। ਆਮ ਆਦਮੀ ਪਾਰਟੀ ਦੇ ਦੋ ਹੋਰ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਵੀ ਇਸੇ ਮਾਮਲੇ ਵਿੱਚ ਗ੍ਰਿਫ਼ਤਾਰ ਹਨ। ਹਾਲਾਂਕਿ 2 ਅਪ੍ਰੈਲ ਨੂੰ ਸੁਪਰੀਮ ਕੋਰਟ ਨੇ ਇਸੇ ਮਾਮਲੇ ‘ਚ ‘ਆਪ’ ਨੇਤਾ ਸੰਜੇ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਸੀ।

Exit mobile version