ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਸ਼ਖਸ ਗ੍ਰਿਫਤਾਰ, CCTV 'ਚ ਹੋਇਆ ਕੈਦ, ਕਦੇ ਸੀ ਵੱਡਾ ਫੈਨ | arvind-kejriwal-threatening-messages-person-arestted cctv-footage-well educated works-in-a-bank full detail in punjabi Punjabi news - TV9 Punjabi

ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਸ਼ਖਸ ਗ੍ਰਿਫਤਾਰ, CCTV ‘ਚ ਹੋਇਆ ਕੈਦ, ਕਦੇ ਸੀ ਵੱਡਾ ਫੈਨ

Updated On: 

22 May 2024 11:57 AM

Arvind Kejriwal : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਭਰੇ ਸੰਦੇਸ਼ ਲਿਖਣ ਵਾਲਾ ਵਿਅਕਤੀ ਅੰਕਿਤ ਗੋਇਲ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ ਹੈ। ਮੁਲਜ਼ਮ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਨੌਜਵਾਨ ਨੂੰ ਸਾਈਨ ਬੋਰਡ ਅਤੇ ਕੋਚ ਵਿੱਚ ਲਿਖਦਿਆਂ ਦੇਖਿਆ ਜਾ ਸਕਦਾ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਉਹੀ ਵਿਅਕਤੀ ਹੈ ਜਿਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਲੋਗਨ ਲਿਖੇ ਨਾਅਰਿਆਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ।

ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਸ਼ਖਸ ਗ੍ਰਿਫਤਾਰ, CCTV ਚ ਹੋਇਆ ਕੈਦ, ਕਦੇ ਸੀ ਵੱਡਾ ਫੈਨ

ਅਰਵਿੰਦ ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਸ਼ਖਸ ਗ੍ਰਿਫਤਾਰ,

Follow Us On

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਵਾਲੇ ਮੈਸੇਜ ਲਿਖਣ ਵਾਲੇ ਅੰਕਿਤ ਗੋਇਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਮੁਲਜ਼ਮ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਿਆ ਹੈ। ਸੀਸੀਟੀਵੀ ਫੁਟੇਜ ਵਿੱਚ ਇੱਕ ਨੌਜਵਾਨ ਨੂੰ ਸਾਈਨ ਬੋਰਡ ਅਤੇ ਕੋਚ ਵਿੱਚ ਲਿਖਦੇ ਦੇਖਿਆ ਜਾ ਸਕਦਾ ਹੈ। ਪੁਲਿਸ ਮੁਤਾਬਕ, ਇਹ ਉਹੀ ਵਿਅਕਤੀ ਹੈ, ਜਿਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਨਾਅਰੇ ਲਿਖੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ।

ਮੈਟਰੋ ਦੇ ਅੰਦਰ ਅਤੇ ਸਟੇਸ਼ਨਾਂ ‘ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਦੇ ਖਿਲਾਫ ਨਾਅਰੇ ਲਿਖੇ ਜਾਣ ਤੋਂ ਬਾਅਦ, ਦਿੱਲੀ ਪੁਲਿਸ ਨੇ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸੂਤਰਾਂ ਅਨੁਸਾਰ ਮੁਲਜ਼ਮ ਅੰਕਿਤ ਗੋਇਲ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਬਹੁਤ ਵੱਡਾ ਪ੍ਰਸ਼ੰਸਕ ਸੀ ਪਰ ਹਾਲ ਹੀ ਵਿੱਚ ਕੇਜਰੀਵਾਲ ਤੋਂ ਨਾਰਾਜ਼ ਹੋਕੇ ਉਨ੍ਹਾਂ ਖ਼ਿਲਾਫ਼ ਨਾਅਰੇ ਲਿਖਣੇ ਸ਼ੁਰੂ ਕਰ ਦਿੱਤੇ।

ਬਰੇਲੀ ਦਾ ਰਹਿਣ ਵਾਲਾ ਹੈ ਮੁਲਜ਼ਮ

ਦੋਸ਼ੀ ਨੇ 19 ਮਈ ਨੂੰ ਪਟੇਲ ਨਗਰ ਅਤੇ ਰਾਜੀਵ ਚੌਕ ਮੈਟਰੋ ਸਟੇਸ਼ਨਾਂ ‘ਤੇ ਕੇਜਰੀਵਾਲ ਬਾਰੇ ਅੰਗਰੇਜ਼ੀ ‘ਚ ਮੈਸੇਜ ਲਿਖੇ ਸਨ। ਧਮਕੀਆਂ ਲਿਖਦਾ ਮੁਲਜ਼ਮ ਸੀਸੀਟੀਵੀ ਵਿੱਚ ਕੈਦ ਹੋ ਗਿਆ ਹੈ। ਪੁਲਿਸ ਸੂਤਰਾਂ ਮੁਤਾਬਕ ਮੁਲਜ਼ਮ ਬਰੇਲੀ ਦਾ ਰਹਿਣ ਵਾਲਾ ਹੈ। ਮੁਲਜ਼ਮ ਦਾ ਨਾਂ ਅੰਕਿਤ ਗੋਇਲ ਹੈ। ਪੁਲਿਸ ਨੇ ਦੱਸਿਆ ਹੈ ਕਿ ਮੁਲਜ਼ਮ ਬਹੁਤ ਪੜ੍ਹਿਆ-ਲਿਖਿਆ ਹੈ ਅਤੇ ਇੱਕ ਨਾਮੀ ਬੈਂਕ ਵਿੱਚ ਕੰਮ ਕਰਦਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁਲਜ਼ਮ ਕਿਸੇ ਸਿਆਸੀ ਪਾਰਟੀ ਨਾਲ ਸਬੰਧਤ ਨਹੀਂ ਹੈ।

ਇਹ ਵੀ ਪੜ੍ਹੋ –ਇਹ ਸਿਸਟਮ ਦੇ ਮੂੰਹ ਤੇ ਚਪੇੜ ਵਾਂਗ ਕੇਜਰੀਵਾਲ ਦੇ ਬਿਆਨ ਦਾ ਹਵਾਲਾ ਦੇ ਕੇ SC ਚ ਬੋਲੀ ED

‘ਆਪ’ ਨੇ ਬੀਜੇਪੀ-ਪੀਐਮਓ ‘ਤੇ ਲਾਏ ਆਰੋਪ

ਅੰਕਿਤ ਗੋਇਲ ਨੇ 19 ਮਈ ਨੂੰ ਪਟੇਲ ਨਗਰ ਅਤੇ ਰਾਜੀਵ ਚੌਕ ਮੈਟਰੋ ਸਟੇਸ਼ਨਾਂ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਅੰਗਰੇਜ਼ੀ ‘ਚ ਧਮਕੀ ਭਰੇ ਸੰਦੇਸ਼ ਲਿੱਖੇ ਸਨ। ਆਮ ਆਦਮੀ ਪਾਰਟੀ ਨੇ ਇਸ ਮਾਮਲੇ ‘ਤੇ ਪ੍ਰੈੱਸ ਕਾਨਫਰੰਸ ਕਰਕੇ ਭਾਜਪਾ ਅਤੇ ਪੀਐੱਮਓ ‘ਤੇ ਆਰੋਪ ਲਗਾਏ ਸਨ। ਪਾਰਟੀ ਨੇ ਕਿਹਾ ਸੀ ਕਿ ਮੁੱਖ ਮੰਤਰੀ ਨੂੰ ਖੁੱਲ੍ਹੇਆਮ ਧਮਕੀਆਂ ਦੇਣ ਤੋਂ ਬਾਅਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ, ਇੱਥੋਂ ਤੱਕ ਕਿ ਮੁੱਖ ਮੰਤਰੀ ਦੀ ਸੁਰੱਖਿਆ ਵੀ ਨਹੀਂ ਵਧਾਈ ਜਾ ਰਹੀ ਹੈ। ਇਹ ਵੀ ਕਿਹਾ ਗਿਆ ਕਿ ਪੁਲਿਸ ਧਮਕੀ ਦੇਣ ਵਾਲੇ ਵਿਅਕਤੀ ਦੇ ਨਾਲ ਖੜੀ ਹੈ। ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ਸਾਈਟ ‘ਐਕਸ’ ‘ਤੇ ਮੁਲਜ਼ਮਾਂ ਦੇ ਧਮਕੀ ਭਰੇ ਸੰਦੇਸ਼ ਅਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਦਿੱਲੀ ਪੁਲਿਸ ਦੀ ਮੈਟਰੋ ਯੂਨਿਟ ਨੇ ਐਫਆਈਆਰ ਦਰਜ ਕੀਤੀ ਸੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਸੀ।

Exit mobile version