Liquor Policy Case: ਸ਼ਰਾਬ ਘੋਟਾਲੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਹੋਣਗੇ ਸੀਬੀਆਈ ਸਾਹਮਣੇ ਪੇਸ਼, ਭਗਵੰਤ ਮਾਨ ਵੀ ਰਹਿਣਗੇ ਮੌਜੂਦ
ਦਿੱਲੀ ਦੇ ਸ਼ਰਾਬ ਘੋਟਾਲੇ ਨੂੰ ਲੈ ਕੇ Chief Minister Arvind Kejriwal ਐਤਵਾਰ ਨੂੰ ਸੀਬੀਆਈ ਸਾਹਮਣੇ ਪੇਸ਼ ਹੋਣਗੇ। ਸੀਬੀਆਈ ਨੇ ਉਨ੍ਹਾਂ ਨੋਟਿਸ ਦੇ ਕੇ ਪੁੱਛਗਿੱਛ ਕਰਨ ਲਈ ਬੁਲਾਇਆ ਹੈ। ਇਸ ਦੌਰਾਨ ਪੰਜਾਬ ਦੇ ਸੀਐੱਮ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। ਚਰਚਾ ਇਹ ਵੀ ਹੈ ਕਿ ਸੋਮਵਾਰ ਯਾਨੀ 17 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ ਨੇ ਇੱਕ ਦਿਨ ਲਈ ਦਿੱਲੀ ਵਿਧਾਨਸਭਾ ਦਾ ਸੈਸ਼ਨ ਵੀ ਬੁਲਾਇਆ ਹੈ।

ਨਵੀਂ ਦਿੱਲੀ। ਦਿੱਲੀ ਦੇ ਕਥਿਤ ਆਬਕਾਰੀ ਘੁਟਾਲੇ ਮਾਮਲੇ ‘ਚ ਸੀਬੀਆਈ ਐਤਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਤੋਂ ਪੁੱਛਗਿੱਛ ਕਰ ਸਕਦੀ ਹੈ। ਇਸ ਸਬੰਧੀ ਸੀ.ਐਮ ਅਰਵਿੰਦ ਕੇਜਰੀਵਾਲ 16 ਅਪ੍ਰੈਲ ਸਵੇਰੇ ਸੀਬੀਆਈ ਦਫ਼ਤਰ ‘ਚ ਮੌਜੂਦ ਹੋਣਗੇ। ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਕੈਬਨਿਟ ਮੰਤਰੀ ਵੀ ਸੀਬੀਆਈ ਦਫ਼ਤਰ ਜਾਣਗੇ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਵੀ ਕੇਜਰੀਵਾਲ ਨਾਲ ਇਸ ਦੌਰਾਨ ਮੌਜੂਦ ਰਹਿਣਗੇ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਬੀਆਈ (CBI) ਤੋਂ ਸੰਮਨ ਮਿਲਣ ਤੋਂ ਬਾਅਦ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਰਾਹੀਂ ਦੇਸ਼ ਦੇ ਸਾਹਮਣੇ ਆਪਣੀ ਗੱਲ ਰੱਖੀ। ਉਨ੍ਹਾਂ ਕਿਹਾ ਕਿ ਜੇਕਰ ਕੇਜਰੀਵਾਲ ਭ੍ਰਿਸ਼ਟ ਹੈ ਤਾਂ ਇਸ ਦੁਨੀਆਂ ਵਿੱਚ ਕੋਈ ਵੀ ਇਮਾਨਦਾਰ ਨਹੀਂ ਹੈ। ਸੀਬੀਆਈ ਨੇ ਮੈਨੂੰ ਬੁਲਾਇਆ ਹੈ, ਮੈਂ ਜਾਵਾਂਗਾ। ਸੀਬੀਆਈ-ਈਡੀ ਇੱਕ ਸਾਲ ਤੋਂ ਸ਼ਰਾਬ ਘੁਟਾਲੇ ਦੀ ਜਾਂਚ ਕਰ ਰਹੀ ਹੈ, ਹੁਣ ਤੱਕ ਪੈਸਾ ਅਤੇ ਸਬੂਤ ਮਿਲਣੇ ਚਾਹੀਦੇ ਸਨ, ਪਰ ਕੁਝ ਨਹੀਂ ਮਿਲਿਆ।