Atique-Ashraf Murder: ਅਤੀਕ ਅਹਿਮਦ ਅਤੇ ਅਸ਼ਰਫ ਦੇ ਕਤਲ ਤੋਂ ਬਾਅਦ ਅਸਦੁਦੀਨ ਓਵੈਸੀ ਦਾ ਵੱਡਾ ਬਿਆਨ, ਕੀ ਕਿਹਾ ?

Published: 

16 Apr 2023 11:26 AM

Atique Ahmed ਅਤੇ ਅਸ਼ਰਫ ਦੇ ਕਤਲ ਤੋਂ ਹਰ ਕੋਈ ਹੈਰਾਨ ਹੈ। ਤਿੰਨੋਂ ਦੋਸ਼ੀ ਪੱਤਰਕਾਰ ਬਣਕੇ ਦੋਵਾਂ ਭਰਾਵਾਂ ਦੇ ਨੇੜੇ ਆਏ। ਜਿਸ ਤੋਂ ਬਾਅਦ ਉਨ੍ਹਾਂ ਨੇ ਗੋਲੀਆਂ ਚਲਾ ਕੇ ਦੋਵਾਂ ਦਾ ਕਤਲ ਕਰ ਦਿੱਤਾ।

Atique-Ashraf Murder: ਅਤੀਕ ਅਹਿਮਦ ਅਤੇ ਅਸ਼ਰਫ ਦੇ ਕਤਲ ਤੋਂ ਬਾਅਦ ਅਸਦੁਦੀਨ ਓਵੈਸੀ ਦਾ ਵੱਡਾ ਬਿਆਨ, ਕੀ ਕਿਹਾ ?

AIMIM ਦੇ ਮੁਖੀ ਅਸਦੁਦੀਨ ਓਵੈਸੀ (File) Image Credit Source: PTI

Follow Us On

Atique-Ashraf Murder: ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਦੀ ਸ਼ਨੀਵਾਰ ਦੇਰ ਰਾਤ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ । ਤਿੰਨਾਂ ਹਮਲਾਵਰਾਂ ਨੇ ਪੁਲਿਸ ਦੀ ਮੌਜੂਦਗੀ ਵਿੱਚ ਕਈ ਰਾਉਂਡ ਫਾਇਰ ਕੀਤੇ ਅਤੇ ਅਤੀਕ ਅਹਿਮਦ ਅਤੇ ਅਸ਼ਰਫ਼ ਦਾ ਕਤਲ ਕਰ ਦਿੱਤਾ। ਇਸ ਦੌਰਾਨ AIMIM ਦੇ ਮੁਖੀ ਅਤੇ ਹੈਦਰਾਬਾਦ ਤੋਂ ਸੰਸਦ ਮੈਂਬਰ ਅਸਦੁਦੀਨ ਓਵੈਸੀ (Asaduddin Owaisi) ਨੇ ਵੀ ਸ਼ਾਇਰਾਨਾ ਢੰਗ ਨਾਲ ਟਵੀਟ ਕਰਕੇ ਸਰਕਾਰ ‘ਤੇ ਹਮਲਾ ਬੋਲਿਆ ਹੈ।

ਇਸ ਦੇ ਲਈ ਉਨ੍ਹਾਂ ਨੇ ਫੈਜ਼ ਅਹਿਮਦ ਫੈਜ਼ ਦੀ ਇਕ ਕਵਿਤਾ ਸਾਂਝੀ ਕੀਤੀ ਹੈ ਅਤੇ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਸਵਾਲ ਕੀਤਾ ਕਿ ਕਾਨੂੰਨ ਦਾ ਰਾਜ ਹੈ ਜਾਂ ਬੰਦੂਕ?

ਓਵੈਸੀ ਇਸ ਮੁੱਦੇ ‘ਤੇ ਲਗਾਤਾਰ ਬੋਲ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਹੈ ਕਿ ਉਹ ਉੱਤਰ ਪ੍ਰਦੇਸ਼ ਦਾ ਦੌਰਾ ਜ਼ਰੂਰ ਕਰਨਗੇ। ਉਹ ਮਰਨ ਲਈ ਵੀ ਤਿਆਰ ਹਨ। ਉਨ੍ਹਾਂ ਨੇ ਕਿਹਾ ਕਿ ਕੱਟੜਵਾਦ ਨੂੰ ਰੋਕਣ ਦੀ ਲੋੜ ਹੈ।

ਸੁਪਰੀਮ ਕੋਰਟ ਜਾਂਚ ਕਮੇਟੀ ਬਣਾਵੇ: ਓਵੈਸੀ

ਇਸ ਦੇ ਨਾਲ ਹੀ ਅਸਦੁਦੀਨ ਓਵੈਸੀ ਨੇ ਸੁਪਰੀਮ ਕੋਰਟ (Supreme Court) ਤੋਂ ਮਾਮਲੇ ਦੀ ਜਾਂਚ ਕਮੇਟੀ ਗਠਿਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਇਸ ਕਤਲ ਦੀ ਜਾਂਚ ਅਦਾਲਤ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਜਾਂਚ ਟੀਮ ਵਿੱਚ ਯੂਪੀ ਦਾ ਕੋਈ ਅਧਿਕਾਰੀ ਨਹੀਂ ਹੋਣਾ ਚਾਹੀਦਾ।

‘ਅਤੀਕ ਅਹਿਮਦ ਤੇ ਅਸ਼ਰਫ ਕਤਲ ਕਾਨੂੰਨ ਵਿਵਸਥਾ ਦੀ ਅਸਫਲਤਾ’

ਇਸ ਤੋਂ ਪਹਿਲਾਂ 15 ਅਪ੍ਰੈਲ ਦੀ ਰਾਤ ਨੂੰ ਵੀ ਓਵੈਸੀ ਨੇ ਇਸ ਮਾਮਲੇ ‘ਤੇ ਟਵੀਟ ਕੀਤਾ ਸੀ ਅਤੇ ਅਤੀਕ ਅਤੇ ਅਸ਼ਰਫ ਦੇ ਕਤਲ ਨੂੰ ਮੁੱਖ ਮੰਤਰੀ ਯੋਗੀ ਆਦਿਤਿਆਨਾਥ (Yogi Adityanath) ਦੀ ਕਾਨੂੰਨ ਵਿਵਸਥਾ ਦੀ ਅਸਫਲਤਾ ਕਰਾਰ ਦਿੱਤਾ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ