AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Assam Exit Poll Result 2026: ਅਸਾਮ ਵਿੱਚ ਫਿਰ ਹਿਮੰਤ ਸਰਕਾਰ! BJP ਅਤੇ ਕਾਂਗਰਸ ਗੱਠਜੋੜ ਨੂੰ ਮਿਲਣਗੀਆਂ ਕਿੰਨੀਆਂ ਸੀਟਾਂ? ਜਾਣੋ ਕੀ ਕਹਿੰਦੇ ਹਨ ਐਗਜ਼ਿਟ ਪੋਲ

Assam Exit Poll Result 2026: ਅਸਾਮ ਵਿੱਚ ਇੱਕ ਵਾਰ ਫਿਰ ਹਿਮੰਤ ਬਿਸਵਾ ਸਰਮਾ ਦੀ ਅਗਵਾਈ ਵਾਲੀ ਸਰਕਾਰ ਦੀ ਵਾਪਸੀ ਦੇ ਮਜ਼ਬੂਤ ਅਨੁਮਾਨ ਲਗਾਏ ਜਾ ਰਹੇ ਹਨ। ਬੁੱਧਵਾਰ ਨੂੰ ਸਾਹਮਣੇ ਆਏ ਵੱਖ-ਵੱਖ ਐਗਜ਼ਿਟ ਪੋਲਜ਼ ਅਨੁਸਾਰ, ਸੂਬੇ ਵਿੱਚ ਸੱਤਾਧਾਰੀ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਭਾਰੀ ਬਹੁਮਤ ਨਾਲ ਸੱਤਾ ਵਿੱਚ ਬਣੀ ਰਹੇਗੀ।

Assam Exit Poll Result 2026: ਅਸਾਮ ਵਿੱਚ ਫਿਰ ਹਿਮੰਤ ਸਰਕਾਰ! BJP ਅਤੇ ਕਾਂਗਰਸ ਗੱਠਜੋੜ ਨੂੰ ਮਿਲਣਗੀਆਂ ਕਿੰਨੀਆਂ ਸੀਟਾਂ? ਜਾਣੋ ਕੀ ਕਹਿੰਦੇ ਹਨ ਐਗਜ਼ਿਟ ਪੋਲ
tv9-punjabi
| Updated On: 29 Apr 2026 21:54 PM IST
Share

ਅਸਾਮ ਵਿੱਚ ਇੱਕ ਵਾਰ ਫਿਰ ਹਿਮੰਤ ਬਿਸਵਾ ਸਰਮਾ ਦੀ ਅਗਵਾਈ ਵਾਲੀ ਸਰਕਾਰ ਦੀ ਵਾਪਸੀ ਦੇ ਮਜ਼ਬੂਤ ਅਨੁਮਾਨ ਲਗਾਏ ਜਾ ਰਹੇ ਹਨ। ਬੁੱਧਵਾਰ ਨੂੰ ਸਾਹਮਣੇ ਆਏ ਵੱਖ-ਵੱਖ ਐਗਜ਼ਿਟ ਪੋਲਜ਼ ਅਨੁਸਾਰ, ਸੂਬੇ ਵਿੱਚ ਸੱਤਾਧਾਰੀ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਭਾਰੀ ਬਹੁਮਤ ਨਾਲ ਸੱਤਾ ਵਿੱਚ ਬਣੀ ਰਹੇਗੀ। ਹਾਲਾਂਕਿ ਇਹ ਸਿਰਫ਼ ਐਗਜ਼ਿਟ ਪੋਲ ਦੇ ਅਨੁਮਾਨ ਹਨ, ਪਰ ਅਸਲ ਤਸਵੀਰ 4 ਮਈ ਨੂੰ ਸਾਫ਼ ਹੋਵੇਗੀ ਜਦੋਂ ਅਸਾਮ ਸਮੇਤ ਪੰਜ ਰਾਜਾਂ ਦੇ ਚੋਣ ਨਤੀਜੇ ਘੋਸ਼ਿਤ ਕੀਤੇ ਜਾਣਗੇ। ਉਦੋਂ ਹੀ ਇਹ ਸਪੱਸ਼ਟ ਹੋਵੇਗਾ ਕਿ ਕਿਸ ਪਾਰਟੀ ਜਾਂ ਗੱਠਜੋੜ ਦੇ ਸਿਰ ਸੱਤਾ ਦਾ ਤਾਜ ਸਜੇਗਾ।

ਵੱਖ-ਵੱਖ ਐਗਜ਼ਿਟ ਪੋਲਜ਼ ਦੇ ਅਨੁਮਾਨਾਂ ‘ਤੇ ਇੱਕ ਨਜ਼ਰ

Axis My India: ਇਸ ਐਗਜ਼ਿਟ ਪੋਲ ਦੇ ਅਨੁਮਾਨਾਂ ਮੁਤਾਬਕ ਸੱਤਾਧਾਰੀ NDA ਭਾਰੀ ਬਹੁਮਤ ਹਾਸਲ ਕਰੇਗੀ। BJP-AGP-BPF ਗੱਠਜੋੜ ਨੂੰ 88 ਤੋਂ 100 ਸੀਟਾਂ ਮਿਲਣ ਦੀ ਉਮੀਦ ਜਤਾਈ ਗਈ ਹੈ। ਦੂਜੇ ਪਾਸੇ, ਕਾਂਗਰਸ ਦੀ ਅਗਵਾਈ ਵਾਲਾ ਗੱਠਜੋੜ, ਜੋ ਸੱਤਾ ਵਿੱਚ ਵਾਪਸੀ ਦੀ ਉਮੀਦ ਲਾਈ ਬੈਠਾ ਸੀ, ਸਿਰਫ਼ 24 ਤੋਂ 36 ਸੀਟਾਂ ‘ਤੇ ਸਿਮਟਦਾ ਨਜ਼ਰ ਆ ਰਿਹਾ ਹੈ।

MATRIZE: ਮੈਟ੍ਰਾਈਜ਼ ਅਨੁਸਾਰ NDA ਗੱਠਜੋੜ ਨੂੰ 85 ਤੋਂ 95 ਸੀਟਾਂ ਮਿਲ ਸਕਦੀਆਂ ਹਨ, ਜਦਕਿ ਕਾਂਗਰਸ ਅਤੇ ਸਹਿਯੋਗੀ ਪਾਰਟੀਆਂ ਨੂੰ 25 ਤੋਂ 32 ਸੀਟਾਂ ਮਿਲਣ ਦਾ ਅਨੁਮਾਨ ਹੈ। ਹੋਰਾਂ ਦੇ ਖਾਤੇ ਵਿੱਚ 6 ਤੋਂ 12 ਸੀਟਾਂ ਜਾ ਸਕਦੀਆਂ ਹਨ।

JVC: ਇਸ ਪੋਲ ਅਨੁਸਾਰ ਭਾਜਪਾ ਤੇ ਸਹਿਯੋਗੀਆਂ ਨੂੰ 85 ਤੋਂ 101 ਸੀਟਾਂ ਮਿਲਣ ਦੀ ਸੰਭਾਵਨਾ ਹੈ, ਜਦਕਿ ਕਾਂਗਰਸ ਗੱਠਜੋੜ ਨੂੰ 25 ਤੋਂ 33 ਸੀਟਾਂ ਮਿਲ ਸਕਦੀਆਂ ਹਨ। ਹੋਰਾਂ ਨੂੰ 2 ਤੋਂ 3 ਸੀਟਾਂ ਮਿਲਣ ਦਾ ਅਨੁਮਾਨ ਹੈ।

Peoples Insight: ਇਸ ਅਨੁਮਾਨ ਮੁਤਾਬਕ ਭਾਜਪਾ ਗੱਠਜੋੜ ਨੂੰ 88 ਤੋਂ 96 ਸੀਟਾਂ ਅਤੇ ਕਾਂਗਰਸ ਗੱਠਜੋੜ ਨੂੰ 30-34 ਸੀਟਾਂ ਮਿਲ ਸਕਦੀਆਂ ਹਨ। ਹੋਰ ਉਮੀਦਵਾਰਾਂ ਨੂੰ 2 ਤੋਂ 4 ਸੀਟਾਂ ਮਿਲਣ ਦੀ ਉਮੀਦ ਹੈ।

VoteVibe: ਵੋਟ ਵਾਈਬ ਅਨੁਸਾਰ ਭਾਜਪਾ ਅਤੇ ਸਹਿਯੋਗੀ ਪਾਰਟੀਆਂ ਨੂੰ 99 ਤੋਂ 100 ਸੀਟਾਂ ਮਿਲ ਸਕਦੀਆਂ ਹਨ, ਜਦਕਿ ਕਾਂਗਰਸ ਗੱਠਜੋੜ ਨੂੰ 22 ਤੋਂ 33 ਸੀਟਾਂ ਅਤੇ ਹੋਰਾਂ ਨੂੰ ਸਿਫ਼ਰ ਤੋਂ 6 ਸੀਟਾਂ ਮਿਲਣ ਦੇ ਅਨੁਮਾਨ ਹਨ।

PMARQ: ਪੀ.ਐਮ.ਏ.ਆਰ.ਕਿਊ. ਅਨੁਸਾਰ ਬੀਜੇਪੀ ਗੱਠਜੋੜ ਨੂੰ 82 ਤੋਂ 94 ਅਤੇ ਵਿਰੋਧੀ ਪਾਰਟੀਆਂ ਨੂੰ 30 ਤੋਂ 40 ਸੀਟਾਂ ਮਿਲ ਸਕਦੀਆਂ ਹਨ। ਹੋਰਾਂ ਨੂੰ 1 ਤੋਂ 5 ਸੀਟਾਂ ਮਿਲਣ ਦੀ ਸੰਭਾਵਨਾ ਹੈ।

Peoples Pulse: ਇਸ ਪੋਲ ਮੁਤਾਬਕ ਬੀਜੇਪੀ ਤੇ ਸਹਿਯੋਗੀਆਂ ਨੂੰ 78 ਤੋਂ 82 (ਸੋਧਿਆ ਅਨੁਮਾਨ), ਕਾਂਗਰਸ ਗੱਠਜੋੜ ਨੂੰ 22 ਤੋਂ 26 ਅਤੇ ਹੋਰਾਂ ਨੂੰ 7 ਤੋਂ 15 ਸੀਟਾਂ ਮਿਲ ਸਕਦੀਆਂ ਹਨ।

ਕੀ ਹੈ ਬਹੁਮਤ ਦਾ ਅੰਕੜਾ?

ਅਸਾਮ ਵਿਧਾਨ ਸਭਾ ਵਿੱਚ ਕੁੱਲ 126 ਸੀਟਾਂ ਹਨ ਅਤੇ ਸਰਕਾਰ ਬਣਾਉਣ ਲਈ ਬਹੁਮਤ ਦਾ ਅੰਕੜਾ 64 ਸੀਟਾਂ ਹੈ। ਜ਼ਿਕਰਯੋਗ ਹੈ ਕਿ ਅਸਾਮ ਵਿੱਚ 9 ਅਪ੍ਰੈਲ ਨੂੰ ਇੱਕੋ ਪੜਾਅ ਵਿੱਚ ਵੋਟਾਂ ਪਈਆਂ ਸਨ। ਚੋਣ ਕਮਿਸ਼ਨ ਮੁਤਾਬਕ ਰਾਜ ਵਿੱਚ ਰਿਕਾਰਡ 85.38 ਫੀਸਦੀ ਵੋਟਿੰਗ ਹੋਈ ਸੀ। ਸਾਲ 2021 ਦੀਆਂ ਚੋਣਾਂ ਵਿੱਚ ਭਾਜਪਾ ਨੂੰ 60 ਸੀਟਾਂ ਮਿਲੀਆਂ ਸਨ, ਜਦਕਿ ਕਾਂਗਰਸ ਨੂੰ 29 ਅਤੇ AIUDF ਨੂੰ 16 ਸੀਟਾਂ ਹਾਸਲ ਹੋਈਆਂ ਸਨ। ਹੁਣ ਸਭ ਦੀਆਂ ਨਜ਼ਰਾਂ 4 ਮਈ ਦੀ ਗਿਣਤੀ ‘ਤੇ ਟਿਕੀਆਂ ਹੋਈਆਂ ਹਨ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...