ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਰੇਖਾ ਸਰਕਾਰ ਦਾ ਦਿੱਲੀ ਦੀਆਂ ਔਰਤਾਂ ਨਾਲ ਧੋਖਾ, ਪਹਿਲੀ ਕੈਬਨਿਟ ਵਿੱਚ 2500 ਰੁਪਏ ਦੀ ਯੋਜਨਾ ਪਾਸ ਨਹੀਂ: ਆਤਿਸ਼ੀ

Atishi on Delhi Government: ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਵੱਡਾ ਆਰੋਪ ਲਗਾਉਂਦਿਆਂ ਕਿਹਾ ਹੈ ਨਵੀਂ ਮੁੱਖ ਮੰਤਰੀ ਰੇਖਾ ਗੁਪਤਾ ਨੇ ਔਰਤਾਂ ਨਾਲ ਧੋਖਾ ਕੀਤਾ ਹੈ। ਭਾਜਪਾ ਦੀ ਦਿੱਲੀ ਸਰਕਾਰ ਨੇ ਆਪਣੀ ਪਹਿਲੀ ਕੈਬਨਿਟ ਵਿੱਚ ਹੀ 2500 ਰੁਪਏ ਪ੍ਰਤੀ ਮਹੀਨਾ ਦੀ ਯੋਜਨਾ ਪਾਸ ਕਰਨ ਦਾ ਵਾਅਦਾ ਤੋੜ ਦਿੱਤਾ।

ਰੇਖਾ ਸਰਕਾਰ ਦਾ ਦਿੱਲੀ ਦੀਆਂ ਔਰਤਾਂ ਨਾਲ ਧੋਖਾ, ਪਹਿਲੀ ਕੈਬਨਿਟ ਵਿੱਚ 2500 ਰੁਪਏ ਦੀ ਯੋਜਨਾ ਪਾਸ ਨਹੀਂ: ਆਤਿਸ਼ੀ
ਆਤਿਸ਼ੀ. ਦਿੱਲੀ ਦੀ ਸਾਬਕਾ ਸੀਐਮ
Follow Us
jitendra-bhati
| Updated On: 21 Feb 2025 13:31 PM

ਪਹਿਲੀ ਕੈਬਨਿਟ ਮੀਟਿੰਗ ਵਿੱਚ ਔਰਤਾਂ ਨੂੰ 2500 ਰੁਪਏ ਦੇਣ ਦੀ ਯੋਜਨਾ ਨੂੰ ਪਾਸ ਨਾ ਕਰਨ ਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਲਕਾਜੀ ਤੋਂ ‘ਆਪ’ ਵਿਧਾਇਕ ਆਤਿਸ਼ੀ ਨੇ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਆਤਿਸ਼ੀ ਨੇ ਕਿਹਾ ਕਿ 31 ਜਨਵਰੀ, 2025 ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਵਾਰਕਾ ਵਿੱਚ ਇੱਕ ਰੈਲੀ ਕੀਤੀ ਸੀ। ਇਸ ਰੈਲੀ ਵਿੱਚ ਉਨ੍ਹਾਂ ਕਿਹਾ ਸੀ ਕਿ ਮਾਵਾਂ ਅਤੇ ਭੈਣਾਂ ਭਾਜਪਾ ਦੀ ਢਾਲ ਹਨ। ਫਿਰ ਉਨ੍ਹਾਂ ਕਿਹਾ ਕਿ ਮੈਂ ਸਾਰੀਆਂ ਮਾਵਾਂ ਅਤੇ ਭੈਣਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਆਪਣੇ ਨੰਬਰ ਆਪਣੇ ਖਾਤਿਆਂ ਨਾਲ ਜੋੜ ਲੈਣ ਕਿਉਂਕਿ ਪਹਿਲੀ ਕੈਬਨਿਟ ਵਿੱਚ ਹੀ ਸਾਰੀਆਂ ਔਰਤਾਂ ਦੇ ਖਾਤਿਆਂ ਵਿੱਚ 2500 ਰੁਪਏ ਜਮ੍ਹਾ ਕਰਨ ਦਾ ਫੈਸਲਾ ਲਿਆ ਜਾਵੇਗਾ। ਇਹ ਮੋਦੀ ਦੀ ਗਰੰਟੀ ਹੈ।

ਆਤਿਸ਼ੀ ਨੇ ਕਿਹਾ ਕਿ ਇਹ ਵਾਅਦਾ ਮੋਦੀ ਜੀ ਨੇ ਕੀਤਾ ਸੀ। ਸਿਰਫ਼ ਮੋਦੀ ਜੀ ਹੀ ਨਹੀਂ, ਸਗੋਂ ਉਨ੍ਹਾਂ ਦੀ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ ਜੀ ਨੇ ਵੀ ਚੋਣ ਮਨੋਰਥ ਪੱਤਰ ਵਿੱਚ ਵਾਅਦਾ ਕੀਤਾ ਸੀ ਕਿ ਇਸ ਯੋਜਨਾ ਨੂੰ ਪਹਿਲੀ ਕੈਬਨਿਟ ਮੀਟਿੰਗ ਵਿੱਚ ਪਾਸ ਕੀਤਾ ਜਾਵੇਗਾ। ਕੱਲ੍ਹ ਭਾਜਪਾ ਸਰਕਾਰ ਨੇ ਸਹੁੰ ਚੁੱਕੀ ਅਤੇ ਕੱਲ੍ਹ ਸ਼ਾਮ 7 ਵਜੇ ਦਿੱਲੀ ਦੀ ਭਾਜਪਾ ਸਰਕਾਰ ਦੀ ਪਹਿਲੀ ਮੀਟਿੰਗ ਹੋਈ। ਜੇਕਰ ਮੋਦੀ ਜੀ ਦੀ ਗਰੰਟੀ ਹੁੰਦੀ ਤਾਂ ਔਰਤਾਂ ਨੂੰ 2500 ਰੁਪਏ ਦੇਣ ਦੀ ਯੋਜਨਾ ਕੱਲ੍ਹ ਸ਼ਾਮ 7 ਵਜੇ ਹੋਈ ਮੀਟਿੰਗ ਵਿੱਚ ਪਾਸ ਹੋ ਜਾਂਦੀ, ਪਰ ਰੇਖਾ ਗੁਪਤਾ ਜੀ ਨੇ ਮੁੱਖ ਮੰਤਰੀ ਬਣਨ ਦੇ ਪਹਿਲੇ ਹੀ ਦਿਨ ਪ੍ਰਧਾਨ ਮੰਤਰੀ ਮੋਦੀ ਜੀ ਨੂੰ ਝੂਠਾ ਸਾਬਤ ਕਰ ਦਿੱਤਾ।

ਆਤਿਸ਼ੀ ਨੇ ਅੱਗੇ ਕਿਹਾ ਕਿ ਅੱਜ ਮੈਂ ਰੇਖਾ ਗੁਪਤਾ ਜੀ ਤੋਂ ਪੁੱਛਣਾ ਚਾਹੁੰਦੀ ਹਾਂ ਕਿ ਉਨ੍ਹਾਂ ਨੇ ਮੋਦੀ ਜੀ ਦੀ ਇੱਕ ਗਰੰਟੀ ਨੂੰ ਝੂਠਾ ਸਾਬਤ ਕਰ ਦਿੱਤਾ ਹੈ ਪਰ ਮੋਦੀ ਜੀ ਨੇ ਇਹ ਵੀ ਕਿਹਾ ਸੀ ਕਿ ਪਹਿਲੀ ਕਿਸ਼ਤ 8 ਮਾਰਚ ਨੂੰ ਔਰਤਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੋ ਜਾਵੇਗੀ, ਇਸ ਲਈ ਮੈਂ ਪੁੱਛਣਾ ਚਾਹੁੰਦੀ ਹਾਂ ਕਿ ਕੀ ਉਹ ਮੋਦੀ ਜੀ ਦੀ ਦੂਜੀ ਗਰੰਟੀ ਨੂੰ ਵੀ ਝੂਠਾ ਸਾਬਤ ਕਰ ਦੇਣਗੇ?

ਦਿੱਲੀ ਕੈਬਨਿਟ ਦੀ ਪਹਿਲੀ ਮੀਟਿੰਗ ਵਿੱਚ ਦੋ ਵੱਡੇ ਫੈਸਲੇ

ਵੀਰਵਾਰ ਸ਼ਾਮ ਨੂੰ ਹੋਈ ਦਿੱਲੀ ਕੈਬਨਿਟ ਦੀ ਪਹਿਲੀ ਮੀਟਿੰਗ ਵਿੱਚ ਦੋ ਵੱਡੇ ਫੈਸਲੇ ਲਏ ਗਏ। ਰੇਖਾ ਸਰਕਾਰ ਨੇ ਆਪਣੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਆਯੁਸ਼ਮਾਨ ਯੋਜਨਾ ਲਾਗੂ ਕਰਨ ਦਾ ਫੈਸਲਾ ਲਿਆ। ਇਸ ਦੇ ਨਾਲ ਹੀ, ਦਿੱਲੀ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਵਿੱਚ ਕੈਗ ਦੀਆਂ 14 ਰਿਪੋਰਟਾਂ ਸਦਨ ਵਿੱਚ ਪੇਸ਼ ਕੀਤੀਆਂ ਜਾਣਗੀਆਂ।