21 ਸਤੰਬਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੀ ਹੈ ਆਤਿਸ਼ੀ, LG ਨੇ ਰਾਸ਼ਟਰਪਤੀ ਨੂੰ ਕੀਤੀ ਸਿਫਾਰਸ਼

Updated On: 

18 Sep 2024 17:13 PM

Atishi Oath Taking Date: ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਰਾਸ਼ਟਰਪਤੀ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਆਤਿਸ਼ੀ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕਾਉਣ ਦੀ ਸਿਫ਼ਾਰਸ਼ ਕੀਤੀ ਹੈ। ਉਪ ਰਾਜਪਾਲ ਨੇ 21 ਸਤੰਬਰ ਨੂੰ ਸਹੁੰ ਚੁੱਕਣ ਦੀ ਸਿਫਾਰਸ਼ ਕੀਤੀ ਹੈ।

21 ਸਤੰਬਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੀ ਹੈ ਆਤਿਸ਼ੀ, LG ਨੇ ਰਾਸ਼ਟਰਪਤੀ ਨੂੰ ਕੀਤੀ ਸਿਫਾਰਸ਼

Delhi New Chief Minister: ਆਤਿਸ਼ੀ ਕੱਲ੍ਹ ਦਿੱਲੀ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ, ਕੈਬਨਿਟ ਵਿੱਚ ਸ਼ਾਮਲ ਹੋਣਗੇ ਇਹ ਪੰਜ ਚਿਹਰੇ

Follow Us On

ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ 21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਉਪ ਰਾਜਪਾਲ ਨੇ ਇਸ ਸਬੰਧ ਵਿਚ ਰਾਸ਼ਟਰਪਤੀ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਇਕ ਸਿਫਾਰਿਸ਼ ਭੇਜੀ ਹੈ। ਤੁਹਾਨੂੰ ਦੱਸ ਦੇਈਏ ਕਿ ਬੁੱਧਵਾਰ ਨੂੰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਹਾਲਾਂਕਿ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਲਈ ਕੇਜਰੀਵਾਲ ਵੱਲੋਂ ਕੋਈ ਤਰੀਕ ਦਾ ਪ੍ਰਸਤਾਵ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਆਤਿਸ਼ੀ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਹੈ ਅਤੇ ਆਤਿਸ਼ੀ ਨੇ ਲੈਫਟੀਨੈਂਟ ਗਵਰਨਰ ਵਿਨੇ ਕੁਮਾਰ ਸਕਸੈਨਾ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਸਹੁੰ ਚੁਕਾਉਣ ਦੀ ਬੇਨਤੀ ਕੀਤੀ ਸੀ।

ਦੱਸ ਦੇਈਏ ਕਿ ਸ਼ਰਾਬ ਨੀਤੀ ਮਾਮਲੇ ‘ਚ ਜੇਲ ਤੋਂ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਅਤੇ ਉਨ੍ਹਾਂ ਦੇ ਕੈਬਨਿਟ ਮੈਂਬਰਾਂ ਨੇ 17 ਸਤੰਬਰ ਨੂੰ ਉਪ ਰਾਜਪਾਲ ਰਾਹੀਂ ਰਾਸ਼ਟਰਪਤੀ ਨੂੰ ਅਸਤੀਫਾ ਭੇਜਿਆ ਸੀ।

ਆਤਿਸ਼ੀ ਨੂੰ ਚੁਣਿਆ ਗਿਆ ਹੈ ਵਿਧਾਇਕ ਦਲ ਦਾ ਨੇਤਾ

ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਆਤਿਸ਼ੀ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਆਮ ਆਦਮੀ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਗੋਪਾਲ ਰਾਏ ਨੇ ਉਪ ਰਾਜਪਾਲ ਨੂੰ ਪੱਤਰ ਲਿਖ ਕੇ ਆਤਿਸ਼ੀ ਨੂੰ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਦੀ ਜਾਣਕਾਰੀ ਦਿੱਤੀ ਸੀ।

ਇਸ ਤੋਂ ਬਾਅਦ ਆਤਿਸ਼ੀ ਨੇ ਵੀ ਉਪ ਰਾਜਪਾਲ ਨੂੰ ਪੱਤਰ ਲਿਖਿਆ। ਉਸ ਪੱਤਰ ਵਿੱਚ ਆਤਿਸ਼ੀ ਨੇ ਉਪ ਰਾਜਪਾਲ ਨੂੰ ਸੂਚਿਤ ਕੀਤਾ ਹੈ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਉਨ੍ਹਾਂ ਨੇ ਉਪ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁਕਾਉਣ ਦੀ ਤਰੀਕ ਤੈਅ ਕਰਨ।

ਆਤਿਸ਼ੀ ਨੂੰ ਮਿਲ ਸਕਦੀ ਹੈ Z Plus ਸੁਰੱਖਿਆ

ਸੂਤਰਾਂ ਦਾ ਕਹਿਣਾ ਹੈ ਕਿ ਆਤਿਸ਼ੀ ਦੀ ਬੇਨਤੀ ਤੋਂ ਬਾਅਦ ਉਪ ਰਾਜਪਾਲ ਨੇ ਰਾਸ਼ਟਰਪਤੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਬੇਨਤੀ ਕੀਤੀ ਗਈ ਹੈ ਕਿ ਆਤਿਸ਼ੀ ਨੂੰ 21 ਸਤੰਬਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ ਜਾਵੇ।

ਇਸ ਦੌਰਾਨ ਦਿੱਲੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਆਤਿਸ਼ੀ ਨੂੰ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕਰ ਸਕਦੀ ਹੈ। ਇਕ ਚੋਟੀ ਦੇ ਪੁਲਸ ਅਧਿਕਾਰੀ ਮੁਤਾਬਕ ਪੁਲਿਸ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਦੀ ਸੁਰੱਖਿਆ ਦੀ ਵੀ ਸਮੀਖਿਆ ਕਰੇਗੀ, ਕਿਉਂਕਿ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਹੈ। ਫਿਲਹਾਲ ਕੇਜਰੀਵਾਲ ਕੋਲ ‘ਜ਼ੈੱਡ-ਪਲੱਸ’ ਸੁਰੱਖਿਆ ਹੈ, ਜਿਸ ਤਹਿਤ ਇਕ ਸ਼ਿਫਟ ‘ਚ ਇਕ ਵਿਅਕਤੀ ਨੂੰ 40 ਦੇ ਕਰੀਬ ਸੁਰੱਖਿਆ ਕਰਮਚਾਰੀ ਮੁਹੱਈਆ ਕਰਵਾਏ ਜਾਂਦੇ ਹਨ।

ਆਤਿਸ਼ੀ ਨੂੰ ਲੈ ਕੇ ਅਧਿਕਾਰੀ ਨੇ ਕਿਹਾ ਕਿ ਪ੍ਰੋਟੋਕੋਲ ਮੁਤਾਬਕ ਦਿੱਲੀ ਦੇ ਮੁੱਖ ਮੰਤਰੀ ਨੂੰ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਜਾਂਦੀ ਹੈ। ਦਿੱਲੀ ਪੁਲਿਸ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ ਵਾਲੇ ਇੱਕ ਵਿਅਕਤੀ ਦੀ ਸੁਰੱਖਿਆ ਲਈ ਇੱਕ ਸ਼ਿਫਟ ਵਿੱਚ ਲਗਭਗ 22 ਸੁਰੱਖਿਆ ਕਰਮਚਾਰੀ ਤਾਇਨਾਤ ਕਰਦੀ ਹੈ।

Exit mobile version