Atishi: ਦਿੱਲੀ ਦੀ ਨਵੀਂ ਮੁੱਖ ਮੰਤਰੀ ਬਣੀ ਆਤਿਸ਼ੀ, LG ਨੇ ਚੁਕਾਈ ਸਹੁੰ

Updated On: 

21 Sep 2024 18:18 PM

Atishi Delhi New Chief Minister Oath: ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਬਣ ਚੁੱਕੀ ਹੈ। ਉਹਨਾਂ ਨੇ ਆਪਣੇ 5 ਮੰਤਰੀਆਂ ਸਮੇਤ ਅਹੁਦੇ ਦਾ ਹਲਫ਼ ਲਿਆ। ਇਸ ਤੋਂ ਪਹਿਲਾਂ ਮਹਰੂਮ ਲੀਡਰ ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਤ ਮਹਿਲਾ ਮੁੱਖ ਮੰਤਰੀ ਰਹਿ ਚੁੱਕੀਆਂ ਹਨ।

Atishi: ਦਿੱਲੀ ਦੀ ਨਵੀਂ ਮੁੱਖ ਮੰਤਰੀ ਬਣੀ ਆਤਿਸ਼ੀ, LG ਨੇ ਚੁਕਾਈ ਸਹੁੰ

ਦਿੱਲੀ ਦੀ ਨਵੀਂ ਮੁੱਖ ਮੰਤਰੀ ਬਣੀ ਆਤਿਸ਼ੀ, LG ਨੇ ਚੁਕਾਈ ਸਹੁੰ

Follow Us On

Atishi Delhi New Chief Minister Oath: ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਅਸਤੀਫਾ ਦੇਣ ਤੋਂ ਬਾਅਦ ਹੁਣ ਆਤਿਸ਼ੀ ਦਿੱਲੀ ਦੀ ਅਗਲੀ ਮੁੱਖ ਮੰਤਰੀ ਬਣ ਗਈ ਹੈ। ਉਹਨਾਂ ਨੂੰ ਦਿੱਲੀ ਦੇ ਉੱਪ ਰਾਜਪਾਲ ਵੀ ਕੇ ਸਕਸ਼ੈਨਾ ਨੇ ਅਹੁਦਾ ਦੀ ਸਹੁੰ ਚੁਕਾਈ। ਆਤਸ਼ੀ ਦੇ ਨਾਲ ਉਹਨਾਂ ਦੇ ਸਰਕਾਰ ਦੇ 5 ਮੰਤਰੀਆਂ ਨੇ ਵੀ ਸਹੁੰ ਚੁੱਕੀ। ਇਸ ਤੋਂ ਪਹਿਲਾਂ ਆਤਸ਼ੀ ਸਿੱਖਿਆ ਵਿਭਾਗ ਸਮੇਤ ਦਿੱਲੀ ਦੇ ਕਈ ਅਹਿਮ ਮੰਤਰਾਲਿਆਂ ਨੂੰ ਮੰਤਰੀ ਵਜੋਂ ਸੰਭਾਲ ਚੁੱਕੀ ਹੈ।

ਆਤਿਸ਼ੀ ਦੇ ਨਾਲ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਪੰਜ ਵਿਧਾਇਕਾਂ ਵਿੱਚ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਮੁਕੇਸ਼ ਅਹਲਾਵਤ ਦੇ ਨਾਂ ਸ਼ਾਮਿਲ ਹਨ। ਮੁਕੇਸ਼ ਅਹਲਾਵਤ ਨੂੰ ਪਹਿਲੀ ਵਾਰ ਆਤਿਸ਼ੀ ਦੀ ਕੈਬਨਿਟ ‘ਚ ਜਗ੍ਹਾ ਮਿਲੀ ਹੈ।

ਸਾਡਾ ਮਕਸਦ ਕੇਜਰੀਵਾਲ ਨੂੰ ਮੁੱਖ ਮੰਤਰੀ ਬਣਾਉਣਾ ਹੈ: ਆਤਿਸ਼ੀ

ਆਤਿਸ਼ੀ ਨੇ ਕਿਹਾ ਕਿ ਹੁਣ ਅਸੀਂ ਇੱਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਚੁਣ ਕੇ ਮੁੱਖ ਮੰਤਰੀ ਬਣਾਉਣਾ ਹੈ। ਨਹੀਂ ਤਾਂ ਦਿੱਲੀ ਦੀਆਂ ਮੁਫਤ ਸਹੂਲਤਾਂ ਬੰਦ ਹੋ ਜਾਣਗੀਆਂ। ਭਾਜਪਾ ਵਾਲਿਆਂ ਨੇ ਦਿੱਲੀ ਵਾਲਿਆਂ ਅਤੇ ‘ਆਪ’ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਕੇ ਜੇਲ੍ਹਾਂ ‘ਚ ਡੱਕ ਦਿੱਤਾ।

ਕੇਜਰੀਵਾਲ ਸਰਕਾਰ ਵਿੱਚ ਇਕਲੌਤੀ ਮੰਤਰੀ ਸੀ ਆਤਿਸ਼ੀ

ਆਤਿਸ਼ੀ ਨੇ 2020 ਵਿੱਚ ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ਜਿੱਤ ਹਾਸਲ ਕੀਤੀ ਸੀ। ਉਹ ਕੇਜਰੀਵਾਲ ਸਰਕਾਰ ਵਿੱਚ ਮੰਤਰੀ ਮੰਡਲ ਵਿੱਚ ਇੱਕੋ ਇੱਕ ਮਹਿਲਾ ਮੰਤਰੀ ਸੀ। ਉਨ੍ਹਾਂ ਨੂੰ 17 ਸਤੰਬਰ ਨੂੰ ‘ਆਪ’ ਵਿਧਾਇਕਾਂ ਦੁਆਰਾ ਸਰਬਸੰਮਤੀ ਨਾਲ ਮੁੱਖ ਮੰਤਰੀ ਦੇ ਅਹੁਦੇ ਲਈ ਚੁਣਿਆ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਵਿਵਾਦਤ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਅਸਤੀਫਾ ਦੇ ਦਿੱਤਾ ਸੀ ਅਤੇ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਮਨੀਸ਼ ਸਿਸੋਦੀਆ ਵੀ ਮੁੱਖ ਮੰਤਰੀ ਦਾ ਅਹੁਦਾ ਨਹੀਂ ਸੰਭਾਲਣਗੇ। ਇਸ ਲਈ ਸੀਐਮ ਦਾ ਅਹੁਦਾ ਆਤਿਸ਼ੀ ਨੂੰ ਦਿੱਤਾ ਗਿਆ ਹੈ।

ਮੰਤਰੀਆਂ ਦੇ ਵਿਭਾਗਾਂ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ- ਸੂਤਰ

ਦਿੱਲੀ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ ਸੂਤਰਾਂ ਮੁਤਾਬਕ ਜਾਣਕਾਰੀ ਸਾਹਮਣੇ ਆਈ ਹੈ ਕਿ ਮੰਤਰੀਆਂ ਦੇ ਵਿਭਾਗਾਂ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਕੇਜਰੀਵਾਲ ਕੈਬਨਿਟ ਦੀ ਤਰ੍ਹਾਂ ਹੀ ਆਤਿਸ਼ੀ ਕੈਬਨਿਟ ਵਿੱਚ ਵੀ ਮੰਤਰੀਆਂ ਦੇ ਕੋਲ ਉਹੀ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਰਹਿਣਗੀਆਂ ਜੋ ਪਹਿਲਾਂ ਉਹ ਕੋਲ ਸਨ।

Exit mobile version