ਦਿੱਲੀ ‘ਚ ਪੈਦਲ ਮਾਰਚ ਦੌਰਾਨ ਅਰਵਿੰਦ ਕੇਜਰੀਵਾਲ ‘ਤੇ ਹਮਲਾ, ਭੀੜ ਨੇ ਹਮਲਾਵਰ ਦੀ ਕੀਤੀ ਕੁੱਟਮਾਰ
ਦਿੱਲੀ ਦੇ ਗ੍ਰੇਟਰ ਕੈਲਾਸ਼ 'ਚ ਪੈਦਲ ਯਾਤਰਾ ਕੱਢ ਰਹੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਇੱਕ ਨੌਜਵਾਨ ਨੇ ਕੁਝ ਤਰਲ ਪਦਾਰਥ ਸੁੱਟ ਦਿੱਤਾ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਤਰਲ ਕੀ ਸੀ। ਫਿਲਹਾਲ ਮੌਕੇ 'ਤੇ ਮੌਜੂਦ ਪੁਲਿਸ ਨੇ ਦੋਸ਼ੀ ਨੌਜਵਾਨ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਹਮਲਾ ਹੋਇਆ ਹੈ। ਕਿਸੇ ਨੇ ਉਨ੍ਹਾਂ ‘ਤੇ ਕੋਈ ਤਰਲ ਪਦਾਰਥ ਸੁੱਟਿਆ ਹੈ। ਖੁਸ਼ਕਿਸਮਤੀ ਇਹ ਰਹੀ ਕਿ ਉਹ ਇਸ ਹਮਲੇ ਤੋਂ ਬਚ ਗਏ। ਇਸ ਦੌਰਾਨ ਅਰਵਿੰਦ ਕੇਜਰੀਵਾਲ ਦੇ ਨਾਲ ਮੌਜੂਦ ਲੋਕਾਂ ਨੇ ਦੋਸ਼ੀ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ ਦੇ ਕਈ ਵੱਡੇ ਨੇਤਾਵਾਂ ‘ਤੇ ਇਲਜ਼ਾਮ ਲਗਾਏ ਹਨ।
ਆਮ ਆਦਮੀ ਪਾਰਟੀ ਨੇ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਪਾ ਕੇ ਇਸ ਨੂੰ ਭਾਜਪਾ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਦੱਸ ਦੇਈਏ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨੀਵਾਰ ਸ਼ਾਮ ਨੂੰ ਦਿੱਲੀ ਦੇ ਗ੍ਰੇਟਰ ਕੈਲਾਸ਼ ‘ਚ ਪਦਯਾਤਰਾ ‘ਤੇ ਗਏ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਵੱਡੀ ਗਿਣਤੀ ‘ਚ ਸਮਰਥਕ ਵੀ ਮੌਜੂਦ ਸਨ। ਇਸ ਪਦਯਾਤਰਾ ਦੌਰਾਨ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਕਾਂ ਨਾਲ ਹੱਥ ਮਿਲਾਉਂਦੇ ਹੋਏ ਅੱਗੇ ਵਧ ਰਹੇ ਸਨ। ਇਸ ਦੌਰਾਨ ਇੱਕ ਨੌਜਵਾਨ ਉਨ੍ਹਾਂ ਨੂੰ ਮਿਲਣ ਦੇ ਬਹਾਨੇ ਆਇਆ ਅਤੇ ਸਾਬਕਾ ਸੀਐਮ ‘ਤੇ ਅਚਾਨਕ ਤਰਲ ਪਦਾਰਥ ਸੁੱਟ ਦਿੱਤਾ।
ਹਾਰ ਦੀ ਬੌਖਲਾਹਟ ਚ ਭਾਜਪਾ ਦੇ ਗੁੰਡਿਆਂ ਨੇ ਕੀਤਾ @ArvindKejriwal ਜੀ ਤੇ ਜਾਨਲੇਵਾ ਹਮਲਾ! pic.twitter.com/gBqrDO4CTP
— AAP Punjab (@AAPPunjab) November 30, 2024
ਇਹ ਵੀ ਪੜ੍ਹੋ
ਭੀੜ ਨੇ ਬੁਰੀ ਤਰ੍ਹਾਂ ਨਾਲ ਕੀਤੀ ਕੁੱਟਮਾਰ
ਇਸ ਦੌਰਾਨ ਅਰਵਿੰਦ ਕੇਜਰੀਵਾਲ ਦੇ ਨਾਲ ਆਏ ਲੋਕਾਂ ਨੇ ਦੋਸ਼ੀ ਨੌਜਵਾਨ ਨੂੰ ਫੜ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਹਾਲਾਂਕਿ ਬਾਅਦ ‘ਚ ਅਰਵਿੰਦ ਕੇਜਰੀਵਾਲ ਨੇ ਖੁਦ ਹੀ ਦੋਸ਼ੀ ਨੂੰ ਭੀੜ ਦੇ ਚੁੰਗਲ ‘ਚੋਂ ਛੁਡਵਾਇਆ ਅਤੇ ਨਾਲ ਗਈ ਪੁਲਿਸ ਟੀਮ ਦੇ ਹਵਾਲੇ ਕਰ ਦਿੱਤਾ। ਇਸ ਤੋਂ ਬਾਅਦ ਪੁਲਿਸ ਦੋਸ਼ੀ ਨੂੰ ਹਿਰਾਸਤ ‘ਚ ਲੈ ਕੇ ਥਾਣੇ ਪਹੁੰਚੀ, ਜਿੱਥੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਘਟਨਾ ਸਬੰਧੀ ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ। ਇਸ ‘ਚ ਆਮ ਆਦਮੀ ਪਾਰਟੀ ਨੇ ਇਸ ਨੂੰ ਭਾਜਪਾ ਦੀ ਸਾਜ਼ਿਸ਼ ਕਰਾਰ ਦਿੰਦੇ ਹੋਏ ਚੋਟੀ ਦੇ ਨੇਤਾਵਾਂ ‘ਤੇ ਹਮਲਾ ਬੋਲਿਆ ਹੈ।
‘ਆਪ’ ਨੇ ਭਾਜਪਾ ‘ਤੇ ਦੋਸ਼ ਲਗਾਇਆ
ਆਮ ਆਦਮੀ ਪਾਰਟੀ ਨੇ ਕਿਹਾ ਕਿ ਇਹ ਹਮਲਾ ਦਿੱਲੀ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕਰਨ ਲਈ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਵਿੱਚ ਕਾਨੂੰਨ ਦਾ ਰਾਜ ਨਹੀਂ, ਗੁੰਡਿਆਂ ਦਾ ਰਾਜ ਹੈ। ਜਦੋਂ ਦੇਸ਼ ਦੀ ਰਾਜਧਾਨੀ ਵਿੱਚ ਇੱਕ ਸਾਬਕਾ ਸੀਐਮ ਅਤੇ ਇੱਕ ਸਾਬਕਾ ਡਿਪਟੀ ਸੀਐਮ ਸੁਰੱਖਿਅਤ ਨਹੀਂ ਹਨ ਤਾਂ ਆਮ ਆਦਮੀ ਦੀ ਕੀ ਹਾਲਤ ਹੋਵੇਗੀ? ਮੁੱਖ ਮੰਤਰੀ ਕੇਜਰੀਵਾਲ ਨੇ ਖੁਦ ਕਿਹਾ ਕਿ ਦਿੱਲੀ ‘ਚ ਕਾਨੂੰਨ ਵਿਵਸਥਾ ਟੁੱਟ ਗਈ ਹੈ।