ਅਰਵਿੰਦ ਕੇਜਰੀਵਾਲ ‘ਤੇ ਹਮਲਾ ਕਰਨ ਦੀ ਕੋਸ਼ਿਸ਼, ਆਮ ਆਦਮੀ ਪਾਰਟੀ ਦਾ ਬੀਜੇਪੀ ‘ਤੇ ਵੱਡਾ ਇਲਜ਼ਾਮ

Updated On: 

25 Oct 2024 21:01 PM

ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ 'ਤੇ ਵੱਡਾ ਦੋਸ਼ ਲਗਾਇਆ ਹੈ। ਆਮ ਆਦਮੀ ਪਾਰਟੀ ਦੀ ਤਰਫੋਂ ਕਿਹਾ ਗਿਆ ਹੈ ਕਿ ਦਿੱਲੀ ਦੇ ਵਿਕਾਸਪੁਰੀ ਵਿੱਚ ਪੈਦਲ ਯਾਤਰਾ ਦੌਰਾਨ ਭਾਜਪਾ ਦੇ ਗੁੰਡਿਆਂ ਨੇ ਹਮਲਾ ਕੀਤਾ।

ਅਰਵਿੰਦ ਕੇਜਰੀਵਾਲ ਤੇ ਹਮਲਾ ਕਰਨ ਦੀ ਕੋਸ਼ਿਸ਼, ਆਮ ਆਦਮੀ ਪਾਰਟੀ ਦਾ ਬੀਜੇਪੀ ਤੇ ਵੱਡਾ ਇਲਜ਼ਾਮ

ਕੇਜਰੀਵਾਲ ਦੀ ਕਾਰ 'ਤੇ ਸੁੱਟੀ ਗਈ ਚੱਪਲ

Follow Us On

ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਕਿ ਦਿੱਲੀ ਦੇ ਵਿਕਾਸਪੁਰੀ ‘ਚ ਪੈਦਲ ਯਾਤਰਾ ਦੌਰਾਨ ਭਾਜਪਾ ਦੇ ਗੁੰਡੇ ਅਰਵਿੰਦ ਕੇਜਰੀਵਾਲ ਤੱਕ ਪਹੁੰਚੇ ਪਰ ਪੁਲਿਸ ਨੇ ਭਾਜਪਾ ਦੇ ਗੁੰਡਿਆਂ ਨੂੰ ਨਹੀਂ ਰੋਕਿਆ। ਭਾਜਪਾ ਵੱਲੋਂ ਅਰਵਿੰਦ ਕੇਜਰੀਵਾਲ ‘ਤੇ ਹਮਲਾ ਕਰਨ ਦੀ ਕਥਿਤ ਕੋਸ਼ਿਸ਼ ਦੇ ਦੋਸ਼ਾਂ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਪਾਰਟੀ ਦਫ਼ਤਰ ‘ਚ ਪ੍ਰੈੱਸ ਕਾਨਫਰੰਸ ਕਰਨਗੇ।

ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਲਿਖਿਆ ਕਿ ਅਰਵਿੰਦ ਕੇਜਰੀਵਾਲ ‘ਤੇ ਹਮਲਾ ਬੇਹੱਦ ਨਿੰਦਣਯੋਗ ਅਤੇ ਚਿੰਤਾਜਨਕ ਹੈ। ਸਾਫ਼ ਹੈ ਕਿ ਇਹ ਹਮਲਾ ਭਾਜਪਾ ਨੇ ਆਪਣੇ ਗੁੰਡਿਆਂ ਰਾਹੀਂ ਕਰਵਾਇਆ ਹੈ। ਜੇਕਰ ਅਰਵਿੰਦ ਕੇਜਰੀਵਾਲ ਜੀ ਨੂੰ ਕੁਝ ਹੋਇਆ ਤਾਂ ਸਾਰੀ ਜ਼ਿੰਮੇਵਾਰੀ ਭਾਜਪਾ ਦੀ ਹੋਵੇਗੀ। ਅਸੀਂ ਡਰਨ ਵਾਲੇ ਨਹੀਂ – ਆਮ ਆਦਮੀ ਪਾਰਟੀ ਆਪਣੇ ਮਿਸ਼ਨ ‘ਤੇ ਡਟੀ ਰਹੇਗੀ।

ਜੇਲ ‘ਚ ਕੇਜਰੀਵਾਲ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ: ਸਿਸੋਦੀਆ

ਮਨੀਸ਼ ਸਿਸੋਦੀਆ ਨੇ ਲਿਖਿਆ ਕਿ ਭਾਜਪਾ ਨੇ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਮਾਰਨ ਦੀ ਕੋਸ਼ਿਸ਼ ਕੀਤੀ। ਹੁਣ ਅਦਾਲਤ ਨੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ ਅਤੇ ਉਹ ਹਰ ਰੋਜ਼ ਦਿੱਲੀ ਦੇ ਲੋਕਾਂ ਨੂੰ ਮਿਲਣ ਲਈ ਬਾਹਰ ਆ ਰਹੇ ਹਨ ਤਾਂ ਭਾਜਪਾ ਆਪਣੇ ਗੁੰਡਿਆਂ ਨਾਲ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਕਿਸੇ ਵੀ ਤਰੀਕੇ ਨਾਲ ਅਰਵਿੰਦ ਕੇਜਰੀਵਾਲ ਜੀ ਨੂੰ ਖਤਮ ਕਰਨਾ ਚਾਹੁੰਦੀ ਹੈ।

ਸੌਰਭ ਭਾਰਦਵਾਜ ਨੇ ਕਹੀ ਇਹ ਗੱਲ

ਦਿੱਲੀ ਦੇ ਮੰਤਰੀ ਅਤੇ ਆਪ ਦੇ ਬੁਲਾਰੇ ਸੌਰਭ ਭਾਰਦਵਾਜ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅੱਜ ਵਿਕਾਸਪੁਰੀ ਵਿੱਚ ਪੈਦਲ ਯਾਤਰਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਲੋਕਾਂ ਦਾ ਅਥਾਹ ਪਿਆਰ ਮਿਲ ਰਿਹਾ ਹੈ, ਇਹ ਪਿਆਰ ਭਾਜਪਾ ਨੂੰ ਕਿਸੇ ਵੀ ਤਰ੍ਹਾਂ ਹਜ਼ਮ ਨਹੀਂ ਹੋ ਰਿਹਾ ਹੈ। ਅੱਜ ਭਾਜਪਾ ਨਾਲ ਜੁੜੇ ਲੋਕਾਂ ਨੇ ਅਰਵਿੰਦ ਕੇਜਰੀਵਾਲ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਜੇਲ੍ਹ ਵਿੱਚ ਇਨਸੁਲਿਨ ਨਹੀਂ ਦਿੱਤੀ ਗਈ, ਜੇਕਰ ਅਰਵਿੰਦ ਕੇਜਰੀਵਾਲ ਨੂੰ ਕੁਝ ਹੁੰਦਾ ਹੈ ਤਾਂ ਭਾਜਪਾ ਜ਼ਿੰਮੇਵਾਰ ਹੋਵੇਗੀ।

Exit mobile version