Bathinda Military Station Firing: ਰੱਖਿਆ ਮੰਤਰੀ ਨੂੰ ਜਾਣਕਾਰੀ ਦੇਣਗੇ ਆਰਮੀ ਚੀਫ਼ , ਸਾਰੇ ਗੇਟ ਸੀਲ; ਘਰ ਵਿੱਚ ਰਹਿਣ ਦੇ ਨਿਰਦੇਸ਼

Updated On: 

12 Apr 2023 12:39 PM

Bathinda Military Station firing: ਬਠਿੰਡਾ ਮਿਲਟਰੀ ਸਟੇਸ਼ਨ 'ਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਸਟੇਸ਼ਨ ਦੇ ਸਾਰੇ ਗੇਟ ਬੰਦ ਕਰ ਦਿੱਤੇ ਗਏ ਹਨ ਅਤੇ ਕੈਂਪ ਦੇ ਅੰਦਰ ਰਹਿ ਰਹੇ ਫੌਜੀ ਪਰਿਵਾਰਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

Follow Us On

ਨਵੀਂ ਦਿੱਲੀ: ਪੰਜਾਬ ਦੇ ਬਠਿੰਡਾ ਮਿਲਟਰੀ ਕੈਂਪ ‘ਤੇ ਗੋਲੀਬਾਰੀ (Bathinda Amry Camp Firing) ਦੀ ਘਟਨਾ ‘ਤੇ ਫੌਜ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ । ਇਸ ਘਟਨਾ ਨੂੰ ਮੰਦਭਾਗਾ ਦੱਸਦੇ ਹੋਏ ਫੌਜ ਦੇ ਦੱਖਣੀ ਪੱਛਮੀ ਕਮਾਂਡ ਹੈੱਡਕੁਆਰਟਰ ਨੇ ਆਰਟਲਰੀ ਯੂਨਿਟ ਦੇ ਚਾਰ ਜਵਾਨਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ । ਫੌਜ ਨੇ ਕਿਹਾ ਹੈ ਕਿ ਬੇਸ ਦੇ ਅੰਦਰ ਰਿਹਾਇਸ਼ੀ ਖੇਤਰ ਵਿੱਚ ਲੋਕਾਂ ਨੂੰ ਘਰਾਂ ਦੇ ਅੰਦਰ ਹੀ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ ।

ਇੱਥੇ ਦੱਸ ਦੇਈਏ ਕਿ ਰਾਜਧਾਨੀ ਦਿੱਲੀ ‘ਚ ਥੋੜ੍ਹੀ ਦੇਰ ‘ਚ ਫੌਜ ਮੁਖੀ ਜਨਰਲ ਮਨੋਜ ਪਾਂਡੇ (Army Chief General Manoj Pandey) ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਨੂੰ ਮਿਲ ਕੇ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਦੇਣਗੇ। ਘਟਨਾ ਤੋਂ ਬਾਅਦ ਆਰਮੀ ਕੈਂਟ ਦੇ ਸਾਰੇ ਐਂਟਰੀ ਗੇਟ ਬੰਦ ਕਰ ਦਿੱਤੇ ਗਏ ਹਨ। ਛਾਉਣੀ ਦਾ ਉਹ ਹਿੱਸਾ ਜਿੱਥੇ ਫੌਜੀ ਜਵਾਨਾਂ ਅਤੇ ਅਫਸਰਾਂ ਦੇ ਪਰਿਵਾਰ ਰਹਿੰਦੇ ਹਨ, ਵੀ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।

ਫੌਜ ਨੇ ਕਿਹਾ ਕਿ ਕੀ ਇਸ ਘਟਨਾ ਦਾ ਕੈਂਪ ਤੋਂ ਦੋ ਦਿਨ ਪਹਿਲਾਂ ਗਾਇਬ ਹੋਈ ਇੰਸਾਸ ਰਾਈਫਲ ਅਤੇ 28 ਕਾਰਤੂਸ ਨਾਲ ਕੋਈ ਸਬੰਧ ਹੈ ਜਾਂ ਨਹੀਂ, ਪੰਜਾਬ ਪੁਲਿਸ ਦੇ ਨਾਲ ਮਿਲ ਕੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਫੌਜ ਨੇ ਮੀਡੀਆ ਨੂੰ ਸੰਵੇਦਨਸ਼ੀਲਤਾ ਦਿਖਾਉਣ ਦੀ ਅਪੀਲ ਕੀਤੀ ਹੈ। ਫੌਜ ਨੇ ਕਿਹਾ ਕਿ ਮੀਡੀਆ ਨੂੰ ਅਫਵਾਹਾਂ ਤੋਂ ਬਚੇ ਅਤੇ ਅਟਕਲਾਂ ਤੋਂ ਦੂਰ ਰਹੇ।

ਮ੍ਰਿਤਕ ਜਵਾਨਾਂ ਦੇ ਪਰਿਵਾਰ ਵਾਲਿਆਂ ਨੂੰ ਦਿੱਤੀ ਜਾਣਕਾਰੀ

ਫੌਜ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਬੁੱਧਵਾਰ ਸਵੇਰੇ 4.35 ਵਜੇ ਵਾਪਰੀ। ਘਟਨਾ ‘ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਹਮਲਾਵਰ ਅਜੇ ਵੀ ਮਿਲਟਰੀ ਸਟੇਸ਼ਨ ਦੇ ਅੰਦਰ ਮੌਜੂਦ ਹੈ। ਹਾਲਾਂਕਿ ਫੌਜ ਵੱਲੋਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਪੰਜਾਬ ਸਰਕਾਰ ਨੇ ਵੀ ਮੰਗੀ ਹੈ ਰਿਪੋਰਟ

ਦੂਜੇ ਪਾਸੇ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਘਟਨਾ ਸਬੰਧੀ ਵਿਸਥਾਰਤ ਰਿਪੋਰਟ ਮੁੱਖ ਮੰਤਰੀ ਦਫ਼ਤਰ ਨੂੰ ਜਲਦੀ ਤੋਂ ਜਲਦੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਦੱਸ ਦੇਈਏ ਕਿ ਬਠਿੰਡਾ ਆਰਮੀ ਕੈਂਪ ਏਸ਼ੀਆ ਦਾ ਸਭ ਤੋਂ ਵੱਡਾ ਫੌਜੀ ਅੱਡਾ ਹੈ। ਅਜਿਹੇ ‘ਚ ਕੈਂਪ ਦੇ ਅੰਦਰ ਗੋਲੀਬਾਰੀ ਦੀ ਘਟਨਾ ਅਤੇ ਉਸ ਤੋਂ ਪਹਿਲਾਂ ਇੰਸਾਸ ਰਾਈਫਲ ਅਤੇ ਕਾਰਤੂਸ ਗਾਇਬ ਹੋਣ ਦੀ ਘਟਨਾ ਸੁਰੱਖਿਆ ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।

ਹਮੇਸ਼ਾ ਹੀ ਸੰਵੇਦਨਸ਼ੀਲ ਸੂਬਾ ਰਿਹਾ ਹੈ ਪੰਜਾਬ

ਜਿਕਰਯੋਗ ਹੈ ਕਿ ਪੰਜਾਬ ਨੂੰ ਹਮੇਸ਼ਾ ਹੀ ਸੰਵੇਦਨਸ਼ੀਲ ਰਾਜਾਂ ਵਿੱਚ ਗਿਣਿਆ ਜਾਂਦਾ ਰਿਹਾ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਪਾਕਿਸਤਾਨ ਦੀ ਸਰਹੱਦ ਨਾਲ ਲੱਗਿਆ ਹੋਣਾ ਹੈ। ਦੂਜੇ ਪਾਸੇ ਸੂਬਾ ਖਾਲਿਸਤਾਨੀ ਸਮਰਥਕਾਂ ਨੂੰ ਲੈ ਕੇ ਵੀ ਅਕਸਰ ਚਰਚਾ ‘ਚ ਰਹਿੰਦਾ ਹੈ। ਹਾਲ ਹੀ ‘ਚ ਖਾਲਿਸਤਾਨੀ ਆਗੂ ਅੰਮ੍ਰਿਤਪਾਲ ਸਿੰਘ ਵੱਲੋਂ ਥਾਣੇ ‘ਚ ਦਾਖਲ ਹੋ ਕੇ ਪੁਲਿਸ ਮੁਲਾਜ਼ਮਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version