ਸੀਮਿੰਟ ਦੇ ਬੈਰੀਕੇਡ, ਧਾਰਾ 144 ਕਿਸਾਨ ਅੰਦੋਲਨ ਨੂੰ ਰੋਕਣ ਲਈ ਦਿੱਲੀ ਦੀ ਕਿਲ੍ਹਾਬੰਦੀ
ਭਲਕੇ ਜਿੱਥੇ ਕਿਸਾਨ ਜੱਥੇਬੰਦੀਆਂ ਵੱਲੋਂ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ ਤਾਂ ਉੱਥੇ ਹੀ ਕਿਸਾਨ ਅੰਦੋਲਨ ਨੂੰ ਦੇਖਦਿਆਂ ਦਿੱਲੀ ਪੁਲਿਸ ਵੱਲੋਂ ਸਿੰਘੂ ਬਾਰਡਰ ਨੂੰ ਇੱਕ ਵਾਰ ਫਿਰ ਸੀਲ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਸੀਮਿੰਟ ਦੇ ਬੈਰੀਕੇਡ ਵੀ ਲਗਾਏ ਗਏ ਹਨ। ਇਸ ਤੋਂ ਪਹਿਲਾਂ ਸ਼ੰਭੂ, ਖਨੌਰੀ ਸਮੇਤ ਹਰਿਆਣਾ ਅਤੇ ਪੰਜਾਬ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

ਪ੍ਰਸ਼ਾਸਨ ਵੱਲੋਂ ਸੜਕ ਤੇ ਲਗਾਈਆਂ ਗਈਆਂ ਰੋਕਾਂ
13 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਦਿੱਲੀ ਚਲੋ ਮਾਰਚ ਤੋਂ ਪਹਿਲਾਂ ਦਿੱਲੀ ਪੁਲਿਸ ਵੱਲੋਂ ਸਿੰਘੂ ਬਾਰਡਰ ਨੂੰ ਇੱਕ ਵਾਰ ਫਿਰ ਸੀਲ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਿੰਘੂ ਅਤੇ ਟਿੱਕਰੀ ਸਰਹੱਦ ‘ਤੇ ਸੀਮਿੰਟ ਦੇ ਬੈਰੀਕੇਡ ਵੀ ਲਗਾਏ ਗਏ ਹਨ। ਇਸ ਤੋਂ ਪਹਿਲਾਂ ਸ਼ੰਭੂ, ਖਨੌਰੀ ਸਮੇਤ ਹਰਿਆਣਾ ਅਤੇ ਪੰਜਾਬ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਅੱਜ ਸਵੇਰੇ 6 ਵਜੇ ਤੋਂ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਭਲਕੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਦਾ ਸੱਦਾ ਦਿੱਤਾ ਹੈ। ਇਸ ਦੇ ਲਈ ਦਿੱਲੀ ਚਲੋ ਮਾਰਚ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਤੋਂ 1500 ਤੋਂ 2000 ਦੇ ਕਰੀਬ ਕਿਸਾਨ ਟਰੈਕਟਰ ਟਰਾਲੀਆਂ ਅਤੇ ਹੋਰ ਵਾਹਨਾਂ ਵਿੱਚ ਸਵਾਰ ਹੋ ਕੇ ਰੋਸ ਪ੍ਰਦਰਸ਼ਨ ਕਰਨ ਆ ਰਹੇ ਹਨ। ਹਰਿਆਣਾ ਸਰਕਾਰ ਨੇ ਵੀ ਮਾਰਚ ਨੂੰ ਰੋਕਣ ਲਈ ਸਾਰੇ ਪ੍ਰਬੰਧ ਕਰ ਲਏ ਹਨ। ਸ਼ੰਭੂ, ਖਨੌਰੀ ਸਮੇਤ ਹਰਿਆਣਾ ਅਤੇ ਪੰਜਾਬ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਦਿੱਲੀ ਪੁਲਿਸ ਵੀ ਹਰਕਤ ਵਿੱਚ ਹੈ। ਇਸ ਸਬੰਧੀ ਦਿੱਲੀ ਪੁਲਿਸ ਵੱਲੋਂ ਸਿੰਘੂ ਬਾਰਡਰ ‘ਤੇ ਰਾਤੋ ਰਾਤ ਤਿਆਰੀਆਂ ਕੀਤੀਆਂ ਗਈਆਂ।
ਪੁਲਿਸ ਨੇ ਪੰਜਾਬ ਤੋਂ ਦਿੱਲੀ ਨੂੰ ਆਉਣ ਵਾਲੀਆਂ ਸੜਕਾਂ ‘ਤੇ 6 ਲੇਅਰ ਬੈਰੀਕੇਡ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਜਿਸ ਵਿੱਚ ਕਰੇਨ ਦੀ ਮਦਦ ਨਾਲ ਸੜਕ ਦੇ ਦੋਵੇਂ ਪਾਸੇ ਸੀਮਿੰਟ ਦੇ ਬਲਾਕ ਪਾ ਦਿੱਤੇ ਗਏ। ਇਸ ਦੇ ਨਾਲ ਹੀ ਵੱਡੇ ਕੰਟੇਨਰ ਵੀ ਰੱਖੇ ਗਏ ਹਨ, ਤਾਂ ਜੋ ਪੰਜਾਬ ਤੋਂ ਆਉਣ ਵਾਲੀਆਂ ਟਰੈਕਟਰ ਟਰਾਲੀਆਂ ਦਿੱਲੀ ਵਿੱਚ ਨਾ ਵੜ ਸਕਣ। ਇਸ ਦੇ ਨਾਲ ਹੀ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲੀਸ ਸੂਤਰਾਂ ਅਨੁਸਾਰ ਸਿੰਘੂ ਸਰਹੱਦ ਤੇ 1 ਹਜ਼ਾਰ ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਦਿੱਲੀ ਦੇ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਵੀ ਦਿੱਲੀ ਮਾਰਚ ਦੇ ਸੱਦੇ ਤੋਂ ਪਹਿਲਾਂ ਇੱਥੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਗਾਜ਼ੀਪੁਰ ਬਾਰਡਰ ਪੁੱਜੇ।