ਪੱਛਮੀ ਬੰਗਾਲ ‘ਚ ਨਾਬਾਲਗ ਲੜਕੀ ਨਾਲ ਛੇੜਛਾੜ, ਜਾਣੋ CT ਸਕੈਨ ਰੂਮ ‘ਚ ਕੀ ਹੋਇਆ ?
ਪੱਛਮੀ ਬੰਗਾਲ 'ਚ ਔਰਤਾਂ ਵਿਰੁੱਧ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਘੱਟ ਨਹੀਂ ਹੋ ਰਹੀਆਂ ਹਨ। ਹੁਣ ਸੂਬੇ 'ਚ ਦੋ ਥਾਵਾਂ 'ਤੇ ਔਰਤਾਂ ਨਾਲ ਛੇੜਛਾੜ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਭਾਜਪਾ ਨੇ ਮਮਤਾ ਸਰਕਾਰ 'ਤੇ ਹਮਲਾ ਬੋਲਿਆ ਹੈ।
West Bengal hospital sexual harassment: ਪੱਛਮੀ ਬੰਗਾਲ ਦੇ ਆਰਜੀ ਕਾਰ ਹਸਪਤਾਲ ਵਿੱਚ ਇੱਕ ਜੂਨੀਅਰ ਡਾਕਟਰ ਦੇ ਜਬਰ ਜ਼ਨਾਹ-ਕਤਲ ਦਾ ਮਾਮਲਾ ਅਜੇ ਸੁਲਝਿਆ ਨਹੀਂ ਹੈ ਕਿ ਸੂਬੇ ਦੇ ਦੋ ਹੋਰ ਹਸਪਤਾਲਾਂ ਵਿੱਚ ਜਿਨਸੀ ਸ਼ੋਸ਼ਣ ਦੇ ਮਾਮਲੇ ਸਾਹਮਣੇ ਆਏ ਹਨ। ਹਾਵੜਾ ‘ਚ ਹਸਪਤਾਲ ਦੇ ਇੱਕ ਕਰਮਚਾਰੀ ਨੇ ਟੈਸਟ ਕਰਵਾਉਣ ਆਈ 14 ਸਾਲਾ ਲੜਕੀ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਸ਼ਿਕਾਇਤ ਮਿਲਣ ‘ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਬੀਰਭੂਮ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿੱਚ ਨਰਸ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ਦੋਹਾਂ ਘਟਨਾਵਾਂ ਦੇ ਸਾਹਮਣੇ ਆਉਣ ਤੋਂ ਬਾਅਦ ਭਾਜਪਾ ਨੇ ਮਮਤਾ ਸਰਕਾਰ ‘ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਹੈ ਕਿ ਟੀਐੱਮਸੀ ਦੇ ਸ਼ਾਸਨ ‘ਚ ਔਰਤਾਂ ਸੁਰੱਖਿਅਤ ਨਹੀਂ ਹਨ।
In West Bengal, the first day of September, 2024 starts with four reported cases of sexual assault:
1. Nurse molested in llambazar Swasthya Kendra in Birbhum. A man named Sheikh Abbasuddin forcefully groped her private parts, while she was on night duty. Mamata Banerjee, instead pic.twitter.com/7SB6bkxdtl
— Amit Malviya (@amitmalviya) September 1, 2024
ਇਹ ਵੀ ਪੜ੍ਹੋ
ਸੀਟੀ ਸਕੈਨ ਰੂਮ ਵਿੱਚ ਨਾਬਾਲਗ ਨਾਲ ਛੇੜਛਾੜ
ਜਾਣਕਾਰੀ ਮੁਤਾਬਕ ਹਾਵੜਾ ਹਸਪਤਾਲ ‘ਚ 14 ਸਾਲਾ ਕੂੜੀ ਨਾਲ ਛੇੜਛਾੜ ਦੀ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਆਪਣੇ ਪਰਿਵਾਰ ਨਾਲ ਹਸਪਤਾਲ ‘ਚ ਆਪਣਾ ਸੀਟੀ ਸਕੈਨ ਕਰਵਾਉਣ ਗਈ ਸੀ। ਲੜਕੀ ਦਾ ਦੋਸ਼ ਹੈ ਕਿ ਜਦੋਂ ਉਹ ਸੀਟੀ ਰੂਮ ਵਿੱਚ ਪਹੁੰਚੀ ਤਾਂ ਉਥੇ ਮੌਜੂਦ ਟੈਕਨੀਸ਼ੀਅਨ ਨੇ ਉਸ ਨਾਲ ਛੇੜਛਾੜ ਕੀਤੀ, ਜਿਸ ਕਾਰਨ ਉਹ ਡਰ ਕੇ ਭੱਜ ਗਈ। ਇਸ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਨੇ ਪੁਲਸ ਨੂੰ ਸੂਚਨਾ ਦਿੱਤੀ, ਜਿਸ ਨੇ ਤੁਰੰਤ ਛਾਪਾ ਮਾਰ ਕੇ ਦੋਸ਼ੀ ਨੂੰ ਮੌਕੇ ‘ਤੇ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।
In a shocking incident at Howrah Hospital, staff members were caught red-handed attempting to commit a heinous act with a minor girl patient in the CT scan room. This appalling incident reflects the dire state of women’s safety in hospitals across West Bengal. When even hospitals pic.twitter.com/bYNV7jOLle
— Agnimitra Paul BJP (@paulagnimitra1) September 1, 2024
ਡਿਊਟੀ ‘ਤੇ ਨਰਸ ਦਾ ਜਿਨਸੀ ਸ਼ੋਸ਼ਣ!
ਬੀਰਭੂਮ ਜ਼ਿਲ੍ਹੇ ਦੇ ਇੱਕ ਸਰਕਾਰੀ ਸਿਹਤ ਕੇਂਦਰ ਵਿੱਚ ਤਾਇਨਾਤ ਇੱਕ ਨਰਸ ਨੇ ਉਸ ਨਾਲ ਛੇੜਛਾੜ ਦਾ ਦੋਸ਼ ਲਾਇਆ ਹੈ। ਪੀੜਤਾ ਦੀ ਸ਼ਿਕਾਇਤ ‘ਤੇ ਦੋਸ਼ੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਨ੍ਹਾਂ ਦੋ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਭਾਜਪਾ ਨੂੰ ਮਮਤਾ ਸਰਕਾਰ ‘ਤੇ ਨਿਸ਼ਾਨਾ ਸਾਧਣ ਦਾ ਇੱਕ ਹੋਰ ਮੌਕਾ ਮਿਲ ਗਿਆ ਹੈ। ਪਾਰਟੀ ਦੇ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਸੀਐਮ ਮਮਤਾ ਬੈਨਰਜੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੇ ਰਾਜ ਵਿੱਚ ਪੋਕਸੋ ਮਾਮਲਿਆਂ ਅਤੇ ਬਲਾਤਕਾਰ ਨਾਲ ਸਬੰਧਤ ਸਖ਼ਤ ਨਿਯਮਾਂ ਨੂੰ ਲਾਗੂ ਕਰਨ ਲਈ ਕੁਝ ਨਹੀਂ ਕੀਤਾ।
ਇਹ ਵੀ ਪੜ੍ਹੋ: ਡਾਕਟਰ ਰੇਪ-ਕਤਲ ਮਾਮਲੇ ਨੂੰ ਲੈ ਕੇ ਭਾਜਪਾ ਵੱਲੋਂ ਕੱਲ੍ਹ ਬੰਗਾਲ ਚ ਬੰਦ ਦਾ ਸੱਦਾ, ਕੇਂਦਰੀ ਮੰਤਰੀ ਕਰਨਗੇ ਅਗਵਾਈ