AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਰਵਿੰਦ ਕੇਜਰੀਵਾਲ ਤੋਂ CBI ਦੀ ਪੁੱਛਗਿੱਛ ‘ਤੇ ਨਾਰਾਜ਼ Bhagwant Mann ਨੇ ਕਿਹਾ-BJP ਲੋਕਤੰਤਰ ਨੂੰ ਖਤਮ ਕਰ ਰਹੀ ਹੈ, ਸੱਚ ਦੀ ਲੜਾਈ ਜਾਰੀ ਰਹੇਗੀ

Delhi CM Arvind Kejriwal ਤੋਂ ਐਤਵਾਰ ਨੂੰ ਸੀਬੀਆਈ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਗਈ,, ਅਜਿਹੇ ਵਿੱਚ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਇਸ ਪਿੱਛੇ ਭਾਜਪਾ ਦਾ ਹੱਥ ਦੱਸਿਆ ਹੈ ਅਤੇ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ।

ਅਰਵਿੰਦ ਕੇਜਰੀਵਾਲ ਤੋਂ CBI ਦੀ ਪੁੱਛਗਿੱਛ 'ਤੇ ਨਾਰਾਜ਼ Bhagwant Mann ਨੇ ਕਿਹਾ-BJP ਲੋਕਤੰਤਰ ਨੂੰ ਖਤਮ ਕਰ ਰਹੀ ਹੈ, ਸੱਚ ਦੀ ਲੜਾਈ ਜਾਰੀ ਰਹੇਗੀ
ਅਮਿਤ ਸ਼ਾਹ ਨੇ ਆਮ ਆਦਮੀ ਪਾਰਟੀ ਦੇ ਸ਼ਬਦੀ ਹਮਲੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਰਵਿੰਦ ਕੇਜਰੀਵਾਲ ਦਾ ਪਾਇਲਟ ਦੱਸਿਆ ਅਤੇ ਕਿਹਾ ਕਿ ਮੁੱਖ ਮੰਤਰੀ ਮਾਨ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਖਰਚੇ ‘ਤੇ ਹਵਾਈ ਦੌਰੇ ਕਰਵਾ ਰਹੇ ਹਨ।
tv9-punjabi
| Updated On: 16 Apr 2023 20:47 PM IST
Share
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਪੁੱਛਗਿੱਛ ਲਈ ਤਲਬ ਕੀਤਾ ਹੈ। ਜਿਸ ਕਾਰਨ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ। ਅਜਿਹੇ ‘ਚ ਆਮ ਆਦਮੀ ਪਾਰਟੀ ਦੇ ਹੋਰ ਨੇਤਾਵਾਂ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਪਾਰਟੀ ਦਾ ਹਰ ਵਰਕਰ ਅਰਵਿੰਦ ਕੇਜਰੀਵਾਲ ਦੇ ਨਾਲ ਹੈ ਅਤੇ ਕੋਈ ਵੀ ਉਨ੍ਹਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਹਰ ਵਰਕਰ ਅਰਵਿੰਦ ਕੇਜਰੀਵਾਲ ਦੀ ਚਟਾਨ ਵਾਂਗ ਖੜ੍ਹਾ ਹੈ, ਉਨ੍ਹਾਂ ਦੀ ਆਵਾਜ਼ ਨੂੰ ਕੋਈ ਨਹੀਂ ਦਬਾ ਸਕਦਾ। ਇਹ ਲੋਕ ਜਿੰਨਾ ਅਰਵਿੰਦ ਕੇਜਰੀਵਾਲ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਨਗੇ, ਉਨ੍ਹਾਂ ਦੀ ਆਵਾਜ਼ ਓਨੀ ਹੀ ਉੱਚੀ ਹੋਵੇਗੀ। ਮਾਨ ਨੇ ਕਿਹਾ ਕਿ ਉਹ ਜੇਲ੍ਹ ਤੋਂ ਨਹੀਂ ਡਰਦੇ, ਕਿਉਂਕਿ ਉਹ ਸੱਚੇ ਇਨਸਾਨ ਹਨ।

ਫਰਜ਼ੀ ਹੈ ਪੂਰੀ ਤਰ੍ਹਾਂ ਸ਼ਰਾਬ ਘੋਟਾਲਾ-ਭਗਵੰਤ ਮਾਨ

ਇਸ ਦੌਰਾਨ ਉਨ੍ਹਾਂ ਨੇ ਭਾਜਪਾ (BJP) ‘ਤੇ ਸਿੱਧੇ ਤੌਰ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸ਼ਰਾਬ ਘੁਟਾਲੇ ਦਾ ਦੋਸ਼ ਪੂਰੀ ਤਰ੍ਹਾਂ ਫਰਜ਼ੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਨੀਤੀ ਪੰਜਾਬ ਵਿੱਚ ਵੀ ਲਾਗੂ ਹੈ ਅਤੇ ਇਸ ਕਾਰਨ ਮਾਲੀਏ ਵਿੱਚ 41.41 ਫੀਸਦੀ ਦਾ ਵਾਧਾ ਹੋਇਆ ਹੈ।

ਕੇਜਰੀਵਾਲ ਤੋਂ ਭਾਜਪਾ ਡਰਦੀ ਹੈ-ਰਾਘਵ ਚੱਢਾ

ਇੰਨਾ ਹੀ ਨਹੀਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਜਰੀਵਾਲ ਤੋਂ ਸੀਬੀਆਈ ਦੀ ਪੁੱਛਗਿੱਛ ‘ਤੇ ਕਿਹਾ ਹੈ ਕਿ ਭਾਜਪਾ ਅਰਵਿੰਦ ਕੇਜਰੀਵਾਲ ਦੀ ਵੱਧਦੀ ਲੋਕਪ੍ਰਿਅਤਾ ਤੋਂ ਡਰੀ ਹੋਈ ਹੈ। ਉਹ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਨੇਤਾਵਾਂ ਨੂੰ ਜੇਲ੍ਹਾਂ ਵਿੱਚ ਡੱਕ ਰਹੀ ਹੈ। ਭਾਜਪਾ ਦੇਸ਼ ‘ਚ ਲੋਕਤੰਤਰ ਨੂੰ ਖਤਮ ਕਰਨਾ ਚਾਹੁੰਦੀ ਹੈ।

ਪੰਜਾਬ ਵਿੱਚ ਵਧੀਆ ਕੰਮ ਕਰ ਰਹੀ ਸਰਕਾਰ-ਰਾਘਵ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ,ਜਿੱਥੇ ਵਧੀਆ ਕੰਮ ਕੀਤਾ ਜਾ ਰਿਹਾ ਹੈ। ਗੁਜਰਾਤ ਵਿੱਚ ਵੀ ਪਾਰਟੀ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ, ਜਿਸ ਕਾਰਨ ਪਾਰਟੀ ਦਾ ਵੱਡੇ ਪੱਧਰ ਤੇ ਵਿਸਥਾਰ ਹੋ ਰਿਹਾ ਹੈ। ਜਿਸ ਕਾਰਨ ਭਾਜਪਾ ਡਰੀ ਹੋਈ ਹੈ। ਇਸ ਕਾਰਨ ਉਹ ਸੀਬੀਆਈ ਅਤੇ ਈਡੀ ਦੀ ਦੁਰਵਰਤੋਂ ਕਰਕੇ ਪਾਰਟੀ ਦੇ ਆਗੂਆਂ ਖ਼ਿਲਾਫ਼ ਸਾਜ਼ਿਸ਼ ਰਚ ਰਹੀ ਹੈ।

ਕੇਜਰਾਵੀਲ ਝੁਕਣਗੇ ਨਹੀਂ-ਸੰਜੇ ਸਿੰਘ

ਦੂਜੇ ਪਾਸੇ ਪਾਰਟੀ ਦੇ ਇੱਕ ਹੋਰ ਦਿੱਗਜ ਆਗੂ ਸੰਜੇ ਸਿੰਘ ਨੇ ਕਿਹਾ ਹੈ ਕਿ ਭਾਵੇਂ ਕੁਝ ਵੀ ਹੋ ਜਾਵੇ, ਅਰਵਿੰਦ ਕੇਜਰੀਵਾਲ ਨਹੀਂ ਝੁਕਣਗੇ। ਉਹ ਦੇਸ਼ ਲਈ ਲੜਦੇ ਰਹਿਣਗੇ ਅਤੇ ਸਮੂਹ ਵਰਕਰਾਂ ਦਾ ਸਮਰਥਨ ਵੀ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸਿਹਤ ਸਿੱਖਿਆ ਮਾਡਲ ਦੀ ਬਜਾਏ ਸਜ਼ਾ ਦਿੱਤੀ ਜਾ ਰਹੀ ਹੈ, ਪਰ ਇਹ ਲੜਾਈ ਜਾਰੀ ਰਹੇਗੀ। ਸੰਜੇ ਸਿੰਘ ਨੇ ਇਹ ਵੀ ਕਿਹਾ ਹੈ ਕਿ ਪੂਰੇ ਦੇਸ਼ ਵਿੱਚ ਅਰਵਿੰਦ ਕੇਜਰੀਵਾਲ ਹੀ ਇੱਕ ਅਜਿਹਾ ਵਿਅਕਤੀ ਹੈ ਜੋ ਭਾਜਪਾ ਨੂੰ ਚੁਣੌਤੀ ਦੇ ਰਿਹਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...