ਅਮਿਤ ਸ਼ਾਹ ਨੇ ਆਮ ਆਦਮੀ ਪਾਰਟੀ ਦੇ ਸ਼ਬਦੀ ਹਮਲੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਰਵਿੰਦ ਕੇਜਰੀਵਾਲ ਦਾ ਪਾਇਲਟ ਦੱਸਿਆ ਅਤੇ ਕਿਹਾ ਕਿ ਮੁੱਖ ਮੰਤਰੀ ਮਾਨ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਖਰਚੇ 'ਤੇ ਹਵਾਈ ਦੌਰੇ ਕਰਵਾ ਰਹੇ ਹਨ।
Subscribe to
Notifications
Subscribe to
Notifications
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ
ਅਰਵਿੰਦ ਕੇਜਰੀਵਾਲ (Arvind Kejriwal) ਨੂੰ ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਪੁੱਛਗਿੱਛ ਲਈ ਤਲਬ ਕੀਤਾ ਹੈ। ਜਿਸ ਕਾਰਨ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ। ਅਜਿਹੇ ‘ਚ ਆਮ ਆਦਮੀ ਪਾਰਟੀ ਦੇ ਹੋਰ ਨੇਤਾਵਾਂ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਪਾਰਟੀ ਦਾ ਹਰ ਵਰਕਰ ਅਰਵਿੰਦ ਕੇਜਰੀਵਾਲ ਦੇ ਨਾਲ ਹੈ ਅਤੇ ਕੋਈ ਵੀ ਉਨ੍ਹਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦਾ।
ਪੰਜਾਬ ਦੇ ਮੁੱਖ ਮੰਤਰੀ
ਭਗਵੰਤ ਮਾਨ (Bhagwant Mann) ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਹਰ ਵਰਕਰ ਅਰਵਿੰਦ ਕੇਜਰੀਵਾਲ ਦੀ ਚਟਾਨ ਵਾਂਗ ਖੜ੍ਹਾ ਹੈ, ਉਨ੍ਹਾਂ ਦੀ ਆਵਾਜ਼ ਨੂੰ ਕੋਈ ਨਹੀਂ ਦਬਾ ਸਕਦਾ। ਇਹ ਲੋਕ ਜਿੰਨਾ ਅਰਵਿੰਦ ਕੇਜਰੀਵਾਲ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਨਗੇ, ਉਨ੍ਹਾਂ ਦੀ ਆਵਾਜ਼ ਓਨੀ ਹੀ ਉੱਚੀ ਹੋਵੇਗੀ। ਮਾਨ ਨੇ ਕਿਹਾ ਕਿ ਉਹ ਜੇਲ੍ਹ ਤੋਂ ਨਹੀਂ ਡਰਦੇ, ਕਿਉਂਕਿ ਉਹ ਸੱਚੇ ਇਨਸਾਨ ਹਨ।
ਫਰਜ਼ੀ ਹੈ ਪੂਰੀ ਤਰ੍ਹਾਂ ਸ਼ਰਾਬ ਘੋਟਾਲਾ-ਭਗਵੰਤ ਮਾਨ
ਇਸ ਦੌਰਾਨ ਉਨ੍ਹਾਂ ਨੇ
ਭਾਜਪਾ (BJP) ‘ਤੇ ਸਿੱਧੇ ਤੌਰ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸ਼ਰਾਬ ਘੁਟਾਲੇ ਦਾ ਦੋਸ਼ ਪੂਰੀ ਤਰ੍ਹਾਂ ਫਰਜ਼ੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਨੀਤੀ ਪੰਜਾਬ ਵਿੱਚ ਵੀ ਲਾਗੂ ਹੈ ਅਤੇ ਇਸ ਕਾਰਨ ਮਾਲੀਏ ਵਿੱਚ 41.41 ਫੀਸਦੀ ਦਾ ਵਾਧਾ ਹੋਇਆ ਹੈ।
ਕੇਜਰੀਵਾਲ ਤੋਂ ਭਾਜਪਾ ਡਰਦੀ ਹੈ-ਰਾਘਵ ਚੱਢਾ
ਇੰਨਾ ਹੀ ਨਹੀਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਜਰੀਵਾਲ ਤੋਂ ਸੀਬੀਆਈ ਦੀ ਪੁੱਛਗਿੱਛ ‘ਤੇ ਕਿਹਾ ਹੈ ਕਿ ਭਾਜਪਾ ਅਰਵਿੰਦ ਕੇਜਰੀਵਾਲ ਦੀ ਵੱਧਦੀ ਲੋਕਪ੍ਰਿਅਤਾ ਤੋਂ ਡਰੀ ਹੋਈ ਹੈ। ਉਹ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਨੇਤਾਵਾਂ ਨੂੰ ਜੇਲ੍ਹਾਂ ਵਿੱਚ ਡੱਕ ਰਹੀ ਹੈ। ਭਾਜਪਾ ਦੇਸ਼ ‘ਚ ਲੋਕਤੰਤਰ ਨੂੰ ਖਤਮ ਕਰਨਾ ਚਾਹੁੰਦੀ ਹੈ।
ਪੰਜਾਬ ਵਿੱਚ ਵਧੀਆ ਕੰਮ ਕਰ ਰਹੀ ਸਰਕਾਰ-ਰਾਘਵ
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ,ਜਿੱਥੇ ਵਧੀਆ ਕੰਮ ਕੀਤਾ ਜਾ ਰਿਹਾ ਹੈ। ਗੁਜਰਾਤ ਵਿੱਚ ਵੀ ਪਾਰਟੀ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ, ਜਿਸ ਕਾਰਨ ਪਾਰਟੀ ਦਾ ਵੱਡੇ ਪੱਧਰ ਤੇ ਵਿਸਥਾਰ ਹੋ ਰਿਹਾ ਹੈ। ਜਿਸ ਕਾਰਨ ਭਾਜਪਾ ਡਰੀ ਹੋਈ ਹੈ। ਇਸ ਕਾਰਨ ਉਹ ਸੀਬੀਆਈ ਅਤੇ ਈਡੀ ਦੀ ਦੁਰਵਰਤੋਂ ਕਰਕੇ ਪਾਰਟੀ ਦੇ ਆਗੂਆਂ ਖ਼ਿਲਾਫ਼ ਸਾਜ਼ਿਸ਼ ਰਚ ਰਹੀ ਹੈ।
ਕੇਜਰਾਵੀਲ ਝੁਕਣਗੇ ਨਹੀਂ-ਸੰਜੇ ਸਿੰਘ
ਦੂਜੇ ਪਾਸੇ ਪਾਰਟੀ ਦੇ ਇੱਕ ਹੋਰ ਦਿੱਗਜ ਆਗੂ ਸੰਜੇ ਸਿੰਘ ਨੇ ਕਿਹਾ ਹੈ ਕਿ ਭਾਵੇਂ ਕੁਝ ਵੀ ਹੋ ਜਾਵੇ, ਅਰਵਿੰਦ ਕੇਜਰੀਵਾਲ ਨਹੀਂ ਝੁਕਣਗੇ। ਉਹ ਦੇਸ਼ ਲਈ ਲੜਦੇ ਰਹਿਣਗੇ ਅਤੇ ਸਮੂਹ ਵਰਕਰਾਂ ਦਾ ਸਮਰਥਨ ਵੀ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸਿਹਤ ਸਿੱਖਿਆ ਮਾਡਲ ਦੀ ਬਜਾਏ ਸਜ਼ਾ ਦਿੱਤੀ ਜਾ ਰਹੀ ਹੈ, ਪਰ ਇਹ ਲੜਾਈ ਜਾਰੀ ਰਹੇਗੀ। ਸੰਜੇ ਸਿੰਘ ਨੇ ਇਹ ਵੀ ਕਿਹਾ ਹੈ ਕਿ ਪੂਰੇ ਦੇਸ਼ ਵਿੱਚ ਅਰਵਿੰਦ ਕੇਜਰੀਵਾਲ ਹੀ ਇੱਕ ਅਜਿਹਾ ਵਿਅਕਤੀ ਹੈ ਜੋ ਭਾਜਪਾ ਨੂੰ ਚੁਣੌਤੀ ਦੇ ਰਿਹਾ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ