Bhagwant Mann Meet With Kejriwal: ਦਿੱਲੀ ਪਹੁੰਚੇ ਮੁੱਖਮੰਤਰੀ ਭਗਵੰਤ ਮਾਨ, ਕੇਜਰੀਵਾਲ ਨਾਲ ਕਰਨਗੇ ਮੁਲਾਕਾਤ
Bhagwant Mann Meet With Kejriwal: ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਪੰਜਾਬ ਦੇ ਮੁੱਖਮੰਤਰੀ ਰਾਜਧਾਨੀ ਦਿੱਲੀ ਪਹੁੰਚ ਗਏ ਹਨ। ਜਾਣਕਾਰੀ ਹੈ ਕਿ ਉਹ ਤਿਹਾੜ ਜੇਲ੍ਹ ਦੇ ਬਾਹਰ ਅਰਵਿੰਦ ਕੇਜਰੀਵਾਲ ਨੂੰ ਰਿਸੀਵ ਕਰਨ ਵੀ ਪਹੁੰਚ ਸਕਦੇ ਹਨ।
Bhagwant Mann Meet With Kejriwal: ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਉਣ ਜਾ ਰਹੇ ਹਨ। ਦਰਅਸਲ ਉਹਨਾਂ ਨੂੰ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੀ ਜਾ ਚੁੱਕੀ ਹੈ। 2 ਜੱਜਾਂ ਦੀ ਬੈਂਚ ਨੇ ਸਹਿਮਤੀ ਨਾਲ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ। ਹਾਲਾਂਕਿ ਸੀਬੀਆਈ ਵੱਲੋਂ ਕੇਜਰੀਵਾਲ ਦੀ ਜ਼ਮਾਨਤ ਦਾ ਵਿਰੋਧ ਕੀਤਾ ਗਿਆ ਸੀ।
ਸੀਬੀਆਈ ਦੇ ਵਿਰੋਧ ਕਰਨ ਤੇ ਸੁਪਰੀਮ ਕੋਰਟ ਵੱਲੋਂ ਸੰਸਥਾ ਦੀ ਕਾਰਜ ਪ੍ਰਣਾਲੀ ਤੇ ਵੀ ਸਵਾਲ ਖੜ੍ਹੇ ਕੀਤੇ ਗਏ। ਆਪਣਾ ਫੈਸਲਾ ਸੁਣਾਉਂਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਸੀਬੀਆਈ ਨੂੰ ਆਪਣੇ ਤੋਤੇ ਦੇ ਅਕਸ (ਛਵੀ) ਤੋਂ ਬਾਹਰ ਆਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਤਿਹਾੜ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਕੇਜਰੀਵਾਲ ਨੂੰ ਰਾਹਤ ਦਿੰਦਿਆਂ ਜਸਟਿਸ ਭੂਈਆਂ ਨੇ ਕਿਹਾ ਕਿ ਸੀਬੀਆਈ ਪਿੰਜਰੇ ਵਿੱਚ ਬੰਦ ਤੋਤਾ ਨਹੀਂ ਹੈ। ਸੀਬੀਆਈ ਨੂੰ ਆਪਣੀ ਜਾਂਚ ਅਤੇ ਕਾਰਵਾਈ ਰਾਹੀਂ ਸਾਬਤ ਕਰਨਾ ਚਾਹੀਦਾ ਹੈ ਕਿ ਇਹ ਇੱਕ ਨਿਰਪੱਖ ਸੰਸਥਾ ਹੈ।
177 ਦਿਨਾਂ ਬਾਅਦ ਮਿਲੀ ਜ਼ਮਾਨਤ
ਅਰਵਿੰਦ ਕੇਜਰੀਵਾਲ 177 ਦਿਨਾਂ ਬਾਅਦ ਜ਼ਮਾਨਤ ਤੇ ਬਾਹਰ ਆ ਰਹੇ ਹਨ। ਇਸ ਤੋਂ ਪਹਿਲਾਂ ਉਹਨਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ ਸੀ। ਉਸ ਵੇਲੇ ਸੁਪਰੀਮ ਕੋਰਟ ਨੇ ਸ਼ਰਤ ਰੱਖੀ ਸੀ ਕਿ ਉਹ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਖੁਦ ਸਰੇਂਡਰ ਕਰ ਦੇਣਗੇ। ਹੋਇਆ ਵੀ ਅਜਿਹਾ ਹੀ ਚੋਣਾਂ ਤੋਂ ਬਾਅਦ ਖੁਦ ਕੇਜਰੀਵਾਲ ਨੇ ਸਰੇਂਡਰ ਕਰ ਦਿੱਤਾ ਸੀ।
ਜੇਲ੍ਹ ਵਿੱਚੋਂ CBI ਨੇ ਕੀਤਾ ਗ੍ਰਿਫ਼ਤਾਰ
ਅਰਵਿੰਦ ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮਾਰਚ 2024 ਵਿੱਚ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਕੇਜਰੀਵਾਲ ਨੂੰ ਮਨੀ ਲਾਂਡਰਿੰਗ ਦੇ ਇਲਜ਼ਾਮ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਕੇਜਰੀਵਾਲ ਦਿੱਲੀ ਦੇ ਪਹਿਲੇ ਮੁੱਖ ਮੰਤਰੀ ਸਨ ਜਿਨ੍ਹਾਂ ਨੂੰ ਅਹੁਦੇ ‘ਤੇ ਰਹਿੰਦੇ ਹੋਏ ਗ੍ਰਿਫਤਾਰ ਕੀਤਾ ਗਿਆ ਸੀ।
‘ਆਪ’ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਸਿਆਸੀ ਕਾਰਵਾਈ ਦੱਸਿਆ ਸੀ। ਕੇਜਰੀਵਾਲ ਦੀ ਗ੍ਰਿਫਤਾਰੀ ਅਜਿਹੇ ਸਮੇਂ ਹੋਈ ਹੈ ਜਦੋਂ ‘ਆਪ’ ਦੇ ਟਾਪ-3 ਨੇਤਾ ਜੇਲ ‘ਚ ਸਨ। ਇਨ੍ਹਾਂ ਵਿੱਚ ਮਨੀਸ਼ ਸਿਸੋਦੀਆ, ਸਤੇਂਦਰ ਜੈਨ ਅਤੇ ਸੰਜੇ ਸਿੰਘ ਦੇ ਨਾਂ ਸ਼ਾਮਿਲ ਹਨ।
ਇਹ ਵੀ ਪੜ੍ਹੋ
ਜੂਨ 2024 ਵਿੱਚ ਕੇਜਰੀਵਾਲ ਨੇ ਇਸ ਮਾਮਲੇ ਵਿੱਚ ਈਡੀ ਦੀ ਗ੍ਰਿਫ਼ਤਾਰੀ ਖ਼ਿਲਾਫ਼ ਦਿੱਲੀ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਲੈ ਲਈ ਸੀ, ਪਰ ਫਿਰ ਸੀਬੀਆਈ ਨੇ ਕੇਸ ਵਿੱਚ ਦਾਖ਼ਲ ਹੋ ਗਈ। ਸੀਬੀਆਈ ਨੇ ਜੂਨ 2024 ਵਿੱਚ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ।