Jammu and Kashmir ‘ਚ ਵੱਡਾ ਹਾਦਸਾ, ਵੈਸ਼ਨੋ ਦੇਵੀ ਜਾ ਰਹੀ ਬੱਸ ਖਾਈ ‘ਚ ਡਿੱਗੀ, 10 ਦੀ ਮੌਤ, 55 ਜ਼ਖ਼ਮੀ
ਹਾਦਸੇ 'ਚ 7 ਯਾਤਰੀਆਂ ਦੀ ਮੌਤ ਹੋ ਗਈ ਜਦਕਿ 12 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਬੱਸ ਵੈਸ਼ਨੋ ਦੇਵੀ ਲਈ ਸਵਾਰੀਆਂ ਲੈ ਕੇ ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਸੀ।
ਜੰਮੂ-ਕਸ਼ਮੀਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਇੱਥੇ ਮੰਗਲਵਾਰ ਸਵੇਰੇ ਵੱਡਾ ਹਾਦਸਾ ਵਾਪਰਿਆ ਹੈ। ਜੰਮੂ-ਸ੍ਰੀਨਗਰ (Jammu-Srinagar) ਰਾਸ਼ਟਰੀ ਰਾਜਮਾਰਗ ‘ਤੇ ਝੱਜਰ ਕੋਟਲੀ ਨੇੜੇ ਯਾਤਰੀਆਂ ਨਾਲ ਭਰੀ ਬੱਸ ਖਾਈ ‘ਚ ਡਿੱਗ ਗਈ।
ਬੱਸ ਵੈਸ਼ਨੋ ਦੇਵੀ (Vaishno Devi) ਲਈ ਸਵਾਰੀਆਂ ਲੈ ਕੇ ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਸੀ। ਹਾਦਸੇ ‘ਚ 10 ਯਾਤਰੀਆਂ ਦੀ ਮੌਤ ਹੋ ਗਈ ਜਦਕਿ 55 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
#WATCH | J&K | A bus from Amritsar to Katra fell into a gorge in Jammu. As per Jammu DC, 7 peopled died and 4 critically injured; 12 others also sustained injuries.
Visuals from the spot. pic.twitter.com/iSse58ovos
— ANI (@ANI) May 30, 2023
ਇਹ ਵੀ ਪੜ੍ਹੋ
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਜੰਮੂ ਦੇ ਡੀਸੀ ਨੇ ਦੱਸਿਆ ਕਿ ਬੱਸ ਦੇ ਡੂੰਘੀ ਖੱਡ ‘ਚ ਡਿੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ। ਗੰਭੀਰ ਜ਼ਖ਼ਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
75 ਯਾਤਰੀ ਸਨ ਬੱਸ ‘ਚ ਸਵਾਰ
ਹਾਦਸੇ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਕੁੱਲ 75 ਯਾਤਰੀ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸੀਆਰਪੀਐਫ ਅਤੇ ਪੁਲਿਸ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਕੁਝ ਯਾਤਰੀਆਂ ਦੇ ਬੱਸ ਹੇਠਾਂ ਦੱਬੇ ਹੋਣ ਦਾ ਵੀ ਖਦਸ਼ਾ ਹੈ। ਇਸ ਦੇ ਲਈ ਮੌਕੇ ‘ਤੇ ਕਰੇਨ ਬੁਲਾਈ ਗਈ। ਮੌਤ ਦਾ ਸਹੀ ਅੰਕੜਾ ਬੱਸ ਨੂੰ ਬਾਹਰ ਕੱਢਣ ਤੋਂ ਬਾਅਦ ਹੀ ਸਾਹਮਣੇ ਆਵੇਗਾ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ