Subscribe to
Notifications
Subscribe to
Notifications
ਜੰਮੂ-ਕਸ਼ਮੀਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਇੱਥੇ ਮੰਗਲਵਾਰ ਸਵੇਰੇ ਵੱਡਾ ਹਾਦਸਾ ਵਾਪਰਿਆ ਹੈ।
ਜੰਮੂ-ਸ੍ਰੀਨਗਰ (Jammu-Srinagar) ਰਾਸ਼ਟਰੀ ਰਾਜਮਾਰਗ ‘ਤੇ ਝੱਜਰ ਕੋਟਲੀ ਨੇੜੇ ਯਾਤਰੀਆਂ ਨਾਲ ਭਰੀ ਬੱਸ ਖਾਈ ‘ਚ ਡਿੱਗ ਗਈ।
ਬੱਸ
ਵੈਸ਼ਨੋ ਦੇਵੀ (Vaishno Devi) ਲਈ ਸਵਾਰੀਆਂ ਲੈ ਕੇ ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਸੀ। ਹਾਦਸੇ ‘ਚ 10 ਯਾਤਰੀਆਂ ਦੀ ਮੌਤ ਹੋ ਗਈ ਜਦਕਿ 55 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਜੰਮੂ ਦੇ ਡੀਸੀ ਨੇ ਦੱਸਿਆ ਕਿ ਬੱਸ ਦੇ ਡੂੰਘੀ ਖੱਡ ‘ਚ ਡਿੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ। ਗੰਭੀਰ ਜ਼ਖ਼ਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
75 ਯਾਤਰੀ ਸਨ ਬੱਸ ‘ਚ ਸਵਾਰ
ਹਾਦਸੇ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਕੁੱਲ 75 ਯਾਤਰੀ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸੀਆਰਪੀਐਫ ਅਤੇ ਪੁਲਿਸ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਕੁਝ ਯਾਤਰੀਆਂ ਦੇ ਬੱਸ ਹੇਠਾਂ ਦੱਬੇ ਹੋਣ ਦਾ ਵੀ ਖਦਸ਼ਾ ਹੈ। ਇਸ ਦੇ ਲਈ ਮੌਕੇ ‘ਤੇ ਕਰੇਨ ਬੁਲਾਈ ਗਈ। ਮੌਤ ਦਾ ਸਹੀ ਅੰਕੜਾ ਬੱਸ ਨੂੰ ਬਾਹਰ ਕੱਢਣ ਤੋਂ ਬਾਅਦ ਹੀ ਸਾਹਮਣੇ ਆਵੇਗਾ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ , ਲੇਟੇਸਟ ਵੇੱਬ ਸਟੋਰੀ , NRI ਨਿਊਜ਼ , ਮਨੋਰੰਜਨ ਦੀ ਖਬਰ , ਵਿਦੇਸ਼ ਦੀ ਬ੍ਰੇਕਿੰਗ ਨਿਊਜ਼ , ਪਾਕਿਸਤਾਨ ਦਾ ਹਰ ਅਪਡੇਟ , ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ