Karnataka Elections: BJP ਨੂੰ ਵੱਡਾ ਝਟਕਾ, ਸਾਬਕਾ ਸੀਐਮ ਜਗਦੀਸ਼ ਸ਼ੇਟਾਰ ਕਾਂਗਰਸ ‘ਚ ਹੋਏ ਸ਼ਾਮਿਲ
Jagadish Shettar joins Congress: ਸਾਬਕਾ ਮੁੱਖ ਮੰਤਰੀ ਜਗਦੀਸ਼ ਸ਼ੇਟਾਰ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਜਗਦੀਸ਼ ਸ਼ੇਟਾਰ ਲਿੰਗਾਇਤ ਭਾਈਚਾਰੇ ਤੋਂ ਆਉਣ ਵਾਲੇ ਪ੍ਰਮੁੱਖ ਨੇਤਾਵਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਐਤਵਾਰ ਨੂੰ ਹੀ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਕਰਨਾਟਕਾ BJP ਨੂੰ ਵੱਡਾ ਝਟਕਾ, ਸਾਬਕਾ ਸੀਐਮ ਜਗਦੀਸ਼ ਸ਼ੇਟਾਰ ਕਾਂਗਰਸ ‘ਚ ਹੋਏ ਸ਼ਾਮਿਲ।
ਕਰਨਾਟਕਾ। ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ( BJP) ਦੇ ਸੀਨੀਅਰ ਨੇਤਾ ਜਗਦੀਸ਼ ਸ਼ੇਟਾਰ ਕਾਂਗਰਸ ‘ਚ ਸ਼ਾਮਿਲ ਹੋ ਗਏ ਹਨ। ਉਹ ਬੰਗਲੌਰ ਸਥਿਤ ਪਾਰਟੀ ਦੇ ਦਫ਼ਤਰ ਪੁੱਜੇ, ਜਿੱਥੇ ਉਹ ਕਾਂਗਰਸ ਵਿੱਚ ਸ਼ਾਮਿਲ ਹੋ ਗਏ। ਉਨ੍ਹਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਉਦੋਂ ਤੋਂ ਸ਼ੁਰੂ ਹੋ ਗਈਆਂ ਜਦੋਂ ਉਨ੍ਹਾਂ ਨੇ ਭਾਜਪਾ ਵਿਧਾਇਕ ਵਜੋਂ ਅਸਤੀਫਾ ਦੇ ਦਿੱਤਾ ਅਤੇ ਐਤਵਾਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਰਸਮੀ ਤੌਰ ‘ਤੇ ਮੁਲਾਕਾਤ ਕੀਤੀ।
ਇਸ ਦੌਰਾਨ ਕਰਨਾਟਕ ਕਾਂਗਰਸ ਦੇ ਪ੍ਰਧਾਨ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਹੈ ਕਿ ਜਗਦੀਸ਼ ਸ਼ੇਟਾਰ ਨੂੰ ਪਾਰਟੀ ਦੇ ਸਿਧਾਂਤਾਂ ਅਤੇ ਲੀਡਰਸ਼ਿਪ ਨਾਲ ਸਹਿਮਤ ਹੋਣਾ ਹੋਵੇਗਾ। ਦੇਸ਼ ਨੂੰ ਇਕਜੁੱਟ ਕਰਨ ਲਈ ਉਨਾਂ ਦੀ ਕੋਸ਼ਿਸ਼ ਹੈ ਪਰ ਦੇਸ਼ ਨੂੰ ਇੱਕਜੁਟ ਸਿਰਫ ਕਾਂਗਰਸ ਹੀ ਕਰ ਸਕਦੀ ਹੈ।