Manipur ਵਾਇਰਲ ਵੀਡੀਓ ਮਾਮਲੇ ਵਿੱਚ ਪੁਲਿਸ ਦਾ ਵੱਡਾ ਐਕਸ਼ਨ, 14 ਲੋਕਾਂ ਦੀ ਹੋਈ ਪਛਾਣ, ਹੁਣ ਤੱਕ 7 ਮੁਲਜ਼ਮ ਗ੍ਰਿਫਤਾਰ

Published: 

25 Jul 2023 07:06 AM

Manipur Violence: ਮਣੀਪੁਰ 'ਚ ਔਰਤਾਂ ਨਾਲ ਬੇਰਹਿਮੀ ਦੇ ਮਾਮਲੇ 'ਚ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ ਅਤੇ 19 ਜੁਲਾਈ ਨੂੰ ਸਾਹਮਣੇ ਆਈ 26 ਸੈਕਿੰਡ ਦੀ ਵੀਡੀਓ ਤੋਂ ਹੁਣ ਤੱਕ 14 ਲੋਕਾਂ ਦੀ ਪਛਾਣ ਹੋ ਚੁੱਕੀ ਹੈ, ਜਿਨ੍ਹਾਂ 'ਚੋਂ 7 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Manipur ਵਾਇਰਲ ਵੀਡੀਓ ਮਾਮਲੇ ਵਿੱਚ ਪੁਲਿਸ ਦਾ ਵੱਡਾ ਐਕਸ਼ਨ, 14 ਲੋਕਾਂ ਦੀ ਹੋਈ ਪਛਾਣ, ਹੁਣ ਤੱਕ 7 ਮੁਲਜ਼ਮ ਗ੍ਰਿਫਤਾਰ
Follow Us On

Manipur Police action on Viral Video: ਮਣੀਪੁਰ ਵਿੱਚ ਔਰਤਾਂ ਨਾਲ ਬੇਰਹਿਮੀ ਦੇ ਮਾਮਲਿਆਂ ਵਿੱਚ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ। ਪੁਲਿਸ (Police) ਨੇ ਇਸ ਮਾਮਲੇ ‘ਚ 14 ਹੋਰ ਲੋਕਾਂ ਦੀ ਪਛਾਣ ਕਰ ਲਈ ਹੈ, ਜਦਕਿ ਹੁਣ ਤੱਕ ਇਸ ਮਾਮਲੇ ‘ਚ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇੱਕ ਪਾਸੇ, ਸਦਨ ਅਤੇ ਕੇਂਦਰ ਵਿੱਚ ਵਿਰੋਧੀ ਧਿਰ ਮਣੀਪੁਰ ਨੂੰ ਲੈ ਕੇ ਆਰ ਪਾਰ ਦੀ ਲੜਾਈ ਲੜਨ ਦੀ ਮੂਡ ਵਿੱਚ ਹਨ। ਦੂਜੇ ਪਾਸੇ ਮਨੀਪੁਰ ਵਿੱਚ ਔਰਤਾਂ ਨਾਲ ਬੇਰਹਿਮੀ ਦੇ ਮਾਮਲੇ ਵਿੱਚ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ।ਮਣੀਪੁਰ ਪੁਲਿਸ ਨੇ ਦੋ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਵੀਡੀਓ ਦੇ ਮਾਮਲੇ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

4 ਮਈ ਨੂੰ ਕਾਂਗਪੋਕਪੀ ਜ਼ਿਲੇ ‘ਚ ਵਾਪਰੀ ਘਟਨਾ ਦੀ ਮਣੀਪੁਰ ਵਾਇਰਲ ਵੀਡੀਓ (Manipur viral video) ਦੇ ਸਬੰਧ ‘ਚ ਪੁਲਸ ਪਹਿਲਾਂ ਹੀ 6 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਇਨ੍ਹਾਂ ਦੋਵਾਂ ਔਰਤਾਂ ਦਾ ਕਥਿਤ ਤੌਰ ‘ਤੇ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ ਅਤੇ 19 ਜੁਲਾਈ ਨੂੰ ਇਸ ਘਟਨਾ ਦੀ 26 ਸੈਕਿੰਡ ਦੀ ਵੀਡੀਓ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਪੁਲਿਸ ਹਰਕਤ ‘ਚ ਨਜ਼ਰ ਆ ਰਹੀ ਹੈ।

ਮਣੀਪੁਰ ਹਿੰਸਾ ਚ ਹੁਣ ਤੱਕ 160 ਲੋਕਾਂ ਦੀ ਮੌਤ

ਮਣੀਪੁਰ ਵਿੱਚ ਅਨੁਸੂਚਿਤ ਜਨਜਾਤੀ ਦਾ ਦਰਜਾ ਦੇਣ ਦੀ ਮੇਤੀ ਭਾਈਚਾਰੇ ਦੀ ਮੰਗ ਦੇ ਵਿਰੋਧ ਵਿੱਚ 3 ਮਈ ਨੂੰ ਪਹਾੜੀ ਜ਼ਿਲ੍ਹਿਆਂ ਵਿੱਚ ਇੱਕ ‘ਕਬਾਇਲੀ ਏਕਤਾ ਮਾਰਚ’ ਦਾ ਆਯੋਜਨ ਕੀਤਾ ਗਿਆ ਸੀ। ਉਸ ਤੋਂ ਬਾਅਦ ਸੂਬੇ ਵਿੱਚ ਭੜਕੀ ਨਸਲੀ ਹਿੰਸਾ ਵਿੱਚ 160 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੀਤੀ ਮਨੀਪੁਰ ਦੀ ਆਬਾਦੀ ਦਾ ਲਗਭਗ 53 ਪ੍ਰਤੀਸ਼ਤ ਬਣਦੇ ਹਨ ਅਤੇ ਜ਼ਿਆਦਾਤਰ ਇੰਫਾਲ ਘਾਟੀ ਵਿੱਚ ਰਹਿੰਦੇ ਹਨ, ਜਦੋਂ ਕਿ ਨਾਗਾ ਅਤੇ ਕੂਕੀ ਵਰਗੇ ਆਦਿਵਾਸੀ 40 ਪ੍ਰਤੀਸ਼ਤ ਬਣਦੇ ਹਨ ਅਤੇ ਪਹਾੜੀ ਜ਼ਿਲ੍ਹਿਆਂ ਵਿੱਚ ਰਹਿੰਦੇ ਹਨ।

ਮਣੀਪੁਰ ਹਿੰਸਾ ਨੂੰ ਲੈ ਕੇ ਸੰਸਦ ‘ਚ ਗਤੀਰੋਧ ਜਾਰੀ

ਮਣੀਪੁਰ ਹਿੰਸਾ ਨੂੰ ਲੈ ਕੇ ਸੰਸਦ ਵਿੱਚ ਗਤੀਰੋਧ ਜਾਰੀ ਹੈ ਅਤੇ ਅੱਜ ਵੀ ਹੰਗਾਮਾ ਹੋਣ ਦੀਆਂ ਸੰਭਾਵਨਾਵਾਂ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਵੀ ਸੰਸਦ ‘ਚ ਭਾਰੀ ਹੰਗਾਮਾ ਹੋਇਆ ਸੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੰਸਦ ‘ਚ ਹੰਗਾਮੇ ਦਰਮਿਆਨ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਮਨੀਪੁਰ ‘ਤੇ ਚਰਚਾ ਕਰਨ ਲਈ ਤਿਆਰ ਨਹੀਂ ਹੈ।

ਸਾਨੂੰ ਸਰਕਾਰ ਨੂੰ ਸਵਾਲ ਪੁੱਛਣ ਦਾ ਹੱਕ ਹੈ। ਇਸ ‘ਤੇ ਅਮਿਤ ਸ਼ਾਹ (Amit Shah) ਨੇ ਕਿਹਾ ਕਿ ਅਸੀਂ ਗੱਲਬਾਤ ਲਈ ਤਿਆਰ ਹਾਂ। ਵਿਰੋਧੀ ਧਿਰ ਚਰਚਾ ਕਿਉਂ ਨਹੀਂ ਹੋਣ ਦੇਣਾ ਚਾਹੁੰਦੀ? ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਵੀ ਵਿਰੋਧੀ ਧਿਰ ‘ਤੇ ਹਮਲਾ ਬੋਲਦਿਆਂ ਕਿਹਾ ਕਿ ਵਿਰੋਧੀ ਧਿਰ ਮਣੀਪੁਰ ‘ਤੇ ਚਰਚਾ ਤੋਂ ਭੱਜ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬੰਗਾਲ ਅਤੇ ਰਾਜਸਥਾਨ ‘ਤੇ ਕਾਂਗਰਸ ਕਿਉਂ ਚੁੱਪ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version