Ahmedabad Accident: ਗੁਜਰਾਤ ਦੇ ਅਹਿਮਦਾਬਾਦ ‘ਚ ਇਸਕਾਨ ਬ੍ਰਿਜ ‘ਤੇ ਵੱਡਾ ਹਾਦਸਾ, ਬੇਕਾਬੂ ਕਾਰ ਨੇ ਭੀੜ ਨੂੰ ਕੁਚਲਿਆ, 9 ਲੋਕਾਂ ਦੀ ਮੌਤ

tv9-punjabi
Updated On: 

20 Jul 2023 09:02 AM

ਗੁਜਰਾਤ ਦੇ ਅਹਿਮਦਾਬਾਦ 'ਚ ਇਸਕਾਨ ਬ੍ਰਿਜ 'ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਇੱਥੇ ਇੱਕ ਬੇਕਾਬੂ ਕਾਰ ਨੇ ਭੀੜ ਨੂੰ ਕੁਚਲ ਦਿੱਤਾ। ਇਸ ਘਟਨਾ 'ਚ 9 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 15-20 ਲੋਕ ਜ਼ਖਮੀ ਦੱਸੇ ਜਾ ਰਹੇ ਹਨ।

Ahmedabad Accident: ਗੁਜਰਾਤ ਦੇ ਅਹਿਮਦਾਬਾਦ ਚ ਇਸਕਾਨ ਬ੍ਰਿਜ ਤੇ ਵੱਡਾ ਹਾਦਸਾ, ਬੇਕਾਬੂ ਕਾਰ ਨੇ ਭੀੜ ਨੂੰ ਕੁਚਲਿਆ, 9 ਲੋਕਾਂ ਦੀ ਮੌਤ
Follow Us On
Ahmedabad Car Accident: ਗੁਜਰਾਤ ਦੇ ਅਹਿਮਦਾਬਾਦ (Ahmedabad) ‘ਚ ਇਸਕਾਨ ਬ੍ਰਿਜ ‘ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਇੱਥੇ ਤੇਜ਼ ਰਫਤਾਰ ਕਾਰ ਨੇ ਭੀੜ ਨੂੰ ਕੁਚਲ ਦਿੱਤਾ। ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਜਦਕਿ 15 ਤੋਂ 20 ਲੋਕ ਜ਼ਖਮੀ ਹੋ ਗਏ। ਇਸ ਤੋਂ ਪਹਿਲਾਂ ਥਾਰ ਅਤੇ ਟਰੱਕ ਦੀ ਟੱਕਰ ਹੋ ਗਈ ਸੀ, ਜਿਸ ਨੂੰ ਦੇਖਣ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ ਸੀ। ਉਦੋਂ ਅਚਾਨਕ ਇੱਕ ਕਾਰ ਆਈ ਅਤੇ ਭੀੜ ਦੇ ਉੱਪਰ ਚੜ੍ਹ ਗਈ। ਇਸ ਹਾਦਸੇ ਵਿੱਚ ਦੋ ਪੁਲਿਸ (Police) ਮੁਲਾਜ਼ਮਾਂ ਦੀ ਵੀ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਸੜਕ ‘ਤੇ ਪਏ ਲੋਕ ਦਰਦ ਨਾਲ ਚੀਕਾਂ ਮਾਰਦੇ ਦੇਖੇ ਗਏ। ਸੂਚਨਾ ਮਿਲਦੇ ਹੀ ਪ੍ਰਸ਼ਾਸਨਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ। ਹਸਪਤਾਲ ‘ਚ ਉਨਾਂ ਦਾ ਇਲਾਜ ਚੱਲ ਰਿਹਾ ਹੈ। ਇੱਕ ਤੇਜ਼ ਰਫ਼ਤਾਰ ਕਾਰ ਭੀੜ ‘ਤੇ ਚੜ੍ਹ ਗਈ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਕਰਨ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋ ਗਏ ਹਨ।

ਇਸ ਤਰ੍ਹਾਂ ਹੋਇਆ ਹਾਦਸਾ

ਜਾਣਕਾਰੀ ਮੁਤਾਬਕ ਇਹ ਭਿਆਨਕ ਹਾਦਸਾ ਬੀਤੀ ਰਾਤ ਕਰੀਬ 1.15 ਵਜੇ ਸਰਖੇਜ-ਗਾਂਧੀਨਗਰ ਹਾਈਵੇਅ ‘ਤੇ ਅਹਿਮਦਾਬਾਦ ਦੇ ਇਸਕੋਨ ਪੁਲ ‘ਤੇ ਵਾਪਰਿਆ। ਇਹ ਸੜਕ ਜ਼ਿਆਦਾਤਰ ਵਿਅਸਤ ਹੈ। ਕਾਰ ਅਤੇ ਟਰੱਕ ਦੀ ਟੱਕਰ ਨੂੰ ਦੇਖਣ ਲਈ ਲੋਕ ਇੱਥੇ ਇਕੱਠੇ ਹੋਏ ਸਨ ਕਿ ਅਚਾਨਕ ਬੇਕਾਬੂ ਕਾਰ ਨੇ ਭੀੜ ਨੂੰ ਕੁਚਲ ਦਿੱਤਾ, ਜਿਸ ਵਿੱਚ 9 ਲੋਕਾਂ ਦੀ ਮੌਤ 15 ਤੋਂ 20 ਲੋਕ ਜ਼ਖਮੀ ਹੋ ਗਏ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ