Bihar Vidhansabha Election: ਬਿਹਾਰ ਵਿੱਚ 6 ਅਤੇ 11 ਨਵੰਬਰ ਨੂੰ ਦੋ ਪੜਾਅ ਵਿੱਚ ਵੋਟਿੰਗ, 14 ਨੂੰ ਆਉਣਗੇ ਨਤੀਜੇ
Bihar Vidhansabha Election Date: ਬਿਹਾਰ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬਿਹਾਰ ਵਿਧਾਨ ਸਭਾ ਚੋਣਾਂ ਦੋ ਪੜਾਵਾਂ ਵਿੱਚ ਹੋਣਗੀਆਂ। 6 ਅਤੇ 11 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ। 243 ਮੈਂਬਰੀ ਬਿਹਾਰ ਵਿਧਾਨ ਸਭਾ ਦਾ ਕਾਰਜਕਾਲ 22 ਨਵੰਬਰ ਨੂੰ ਖਤਮ ਹੋ ਰਿਹਾ ਹੈ।
ਬਿਹਾਰ ਵਿੱਚ 6 ਅਤੇ 11 ਨਵੰਬਰ ਨੂੰ ਵੋਟਿੰਗ,
Bihar Vidhansabha Election: ਬਿਹਾਰ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬਿਹਾਰ ਵਿਧਾਨ ਸਭਾ ਚੋਣਾਂ ਦੋ ਪੜਾਅ ਵਿੱਚ ਹੋਣਗੀਆਂ। 6 ਅਤੇ 11 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ। 243 ਮੈਂਬਰੀ ਬਿਹਾਰ ਵਿਧਾਨ ਸਭਾ ਦਾ ਕਾਰਜਕਾਲ 22 ਨਵੰਬਰ ਨੂੰ ਖਤਮ ਹੋ ਰਿਹਾ ਹੈ। ਇਹ ਪਹਿਲੀ ਵਾਰ ਹੈ ਜਦੋਂ ਬਿਹਾਰ ਵਿੱਚ ਦੋ ਪੜਾਵਾਂ ਵਿੱਚ ਚੋਣਾਂ ਹੋਣਗੀਆਂ। 2005 ਤੋਂ ਬਾਅਦ ਅਜਿਹਾ ਨਹੀਂ ਹੋਇਆ ਹੈ। 2020 ਵਿੱਚ ਤਿੰਨ ਪੜਾਵਾਂ ਵਿੱਚ ਵੋਟਾਂ ਪਈਆਂ ਸਨ, ਜਦੋਂ ਕਿ 2015 ਵਿੱਚ ਪੰਜ ਪੜਾਵਾਂ ਵਿੱਚ ਵੋਟਾਂ ਪਈਆਂ ਸਨ।
ਕਦੋਂ ਕਿੰਨੀਆਂ ਸੀਟਾਂ ‘ਤੇ ਵੋਟਿੰਗ?
6 ਨਵੰਬਰ ਨੂੰ 121 ਸੀਟਾਂ ਲਈ ਵੋਟਿੰਗ ਹੋਵੇਗੀ।
11 ਨਵੰਬਰ ਨੂੰ 122 ਸੀਟਾਂ ਲਈ ਵੋਟਿੰਗ ਹੋਵੇਗੀ।
ਪੀਸੀ ਦੌਰਾਨ ਚੋਣ ਕਮਿਸ਼ਨ ਨੇ ਕੀ ਕਿਹਾ?
ਪੀਸੀ ਦੌਰਾਨ, ਚੋਣ ਕਮਿਸ਼ਨ ਨੇ ਕਿਹਾ ਕਿ ਜਿਸ ਕਿਸੇ ਦਾ ਨਾਮ ਰਹਿ ਗਿਆ ਹੈ ਤਾਂ ਨਾਮਜ਼ਦਗੀ ਤੋਂ 10 ਦਿਨ ਪਹਿਲਾਂ ਤੱਕ ਆਪਣਾ ਨਾਮ ਜੋੜ ਸਕਦਾ ਹੈ।
ਨਾਮਜ਼ਦਗੀ ਦਾਖਲ ਹੋਣ ਤੋਂ ਬਾਅਦ ਕੋਈ ਵੀ ਨਾਮ ਨਹੀਂ ਜੋੜਿਆ ਜਾ ਸਕਦਾ।
ਇਹ ਵੀ ਪੜ੍ਹੋ
24 ਜੂਨ ਤੋਂ ਵੋਟਰ ਸੂਚੀ ਦਾ ਸ਼ੁੱਧੀਕਰਨ ਕੀਤਾ ਗਿਆ। 30 ਸਤੰਬਰ ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਗਈ ਸੀ।
ਚੋਣ ਕਮਿਸ਼ਨ ਨੇ ਕਿਹਾ ਕਿ ਇਸ ਵਾਰ ਬਿਹਾਰ ਚੋਣਾਂ ਸੁਚਾਰੂ ਅਤੇ ਸਰਲ ਹੋਣਗੀਆਂ। ਉਨ੍ਹਾਂ ਕਿਹਾ ਕਿ ਚੋਣਾਂ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ।
