AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹੁਣ ਦਰਗਾਹਾਂ ਅਤੇ ਮਸਜਿਦਾਂ ‘ਚ ਮਨਾਈ ਜਾਵੇਗੀ ‘ਦੀਵਾਲੀ’, ਭਾਜਪਾ ਦੇ ਘੱਟ ਗਿਣਤੀ ਮੋਰਚੇ ਦਾ ਐਲਾਨ

ਘੱਟ ਗਿਣਤੀ ਮੋਰਚਾ ਦੇ ਕੌਮੀ ਪ੍ਰਧਾਨ ਜਮਾਲ ਸਿੱਦੀਕੀ ਨੇ ਕਿਹਾ ਕਿ 12 ਤੋਂ 22 ਜਨਵਰੀ ਤੱਕ ਘੱਟ ਗਿਣਤੀ ਮੋਰਚਾ ਦੇਸ਼ ਭਰ ਵਿੱਚ ਰਾਮਲੱਲਾ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਘੱਟ ਗਿਣਤੀ ਸਮਾਜ ਵਿੱਚ ਜਾਗਰੂਕਤਾ ਅਤੇ ਭਾਈਚਾਰਕ ਸਾਂਝ ਵਧਾਉਣ ਲਈ ਇਹ ਕੰਮ ਕਰੇਗਾ। ਜਮਾਲ ਸਿੱਦੀਕੀ ਨੇ ਦੱਸਿਆ ਕਿ ਇਸ ਦੇ ਲਈ ਉਹ ਖੁਦ ਦਿੱਲੀ ਦੀ ਨਿਜ਼ਾਮੂਦੀਨ ਦਰਗਾਹ ਅਤੇ ਜਾਮਾ ਮਸਜਿਦ ਇਲਾਕੇ 'ਚ ਜਾਣਗੇ ਅਤੇ ਲੋਕਾਂ 'ਚ ਦੀਵੇ ਜਗਾਉਣ ਸਬੰਧੀ ਸਮੱਗਰੀ ਵੰਡਣਗੇ।

ਹੁਣ ਦਰਗਾਹਾਂ ਅਤੇ ਮਸਜਿਦਾਂ 'ਚ ਮਨਾਈ ਜਾਵੇਗੀ 'ਦੀਵਾਲੀ', ਭਾਜਪਾ ਦੇ ਘੱਟ ਗਿਣਤੀ ਮੋਰਚੇ ਦਾ ਐਲਾਨ
tv9-punjabi
| Updated On: 07 Jan 2024 12:10 PM IST
Share
ਜਿੱਥੇ ਇੱਕ ਪਾਸੇ ਯੂਪੀ ਦੇ ਅਯੁੱਧਿਆ ‘ਚ ਬਣ ਰਹੇ ਨਵੇਂ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਦੀਆਂ ਤਿਆਰੀਆਂ ਹੋ ਰਹੀਆਂ ਹਨ ਤਾਂ ਉਸ ਵਿਚਾਲੇ ਹੀ ਭਾਜਪਾ ਦੇ ਘੱਟ ਗਿਣਤੀ ਮੋਰਚਾ ਵੱਲੋਂ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਦੇ ਤਹਿਤ ਮੰਦਰ ਚ ਹੋਣ ਵਾਲੇ ਪ੍ਰੋਗਰਾਮ ਤੋਂ ਪਹਿਲਾਂ ਦਿੱਲੀ ਦੀ ਨਿਜ਼ਾਮੁਦੀਨ ਔਲੀਆ ਦਰਗਾਹ ਅਤੇ ਜਾਮਾ ਮਸਜਿਦ ‘ਚ ਵੀ ਦੀਵੇ ਜਗਾਏ ਜਾਣਗੇ। ਇਸ ਤੋਂ ਇਲਾਵਾ ਕੁਤੁਬ ਮੀਨਾਰ ਇਲਾਕੇ ਸਮੇਤ ਦਿੱਲੀ ਭਰ ਦੀਆਂ ਕਰੀਬ 36 ਦਰਗਾਹਾਂ ਅਤੇ ਪ੍ਰਸਿੱਧ ਮਸਜਿਦਾਂ ਵਿੱਚ ਦੀਵਾਲੀ ਮਨਾਉਣ ਦੀ ਯੋਜਨਾ ਬਣਾਈ ਗਈ ਹੈ। ਘੱਟ ਗਿਣਤੀ ਮੋਰਚਾ ਦੇ ਕੌਮੀ ਪ੍ਰਧਾਨ ਜਮਾਲ ਸਿੱਦੀਕੀ ਨੇ ਕਿਹਾ ਕਿ 12 ਤੋਂ 22 ਜਨਵਰੀ ਤੱਕ ਘੱਟ ਗਿਣਤੀ ਮੋਰਚਾ ਦੇਸ਼ ਭਰ ਵਿੱਚ ਰਾਮਲੱਲਾ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਘੱਟ ਗਿਣਤੀ ਸਮਾਜ ਵਿੱਚ ਜਾਗਰੂਕਤਾ ਅਤੇ ਭਾਈਚਾਰਕ ਸਾਂਝ ਵਧਾਉਣ ਲਈ ਇਹ ਕੰਮ ਕਰੇਗਾ। ਜਮਾਲ ਸਿੱਦੀਕੀ ਨੇ ਦੱਸਿਆ ਕਿ ਇਸ ਦੇ ਲਈ ਉਹ ਖੁਦ ਦਿੱਲੀ ਦੀ ਨਿਜ਼ਾਮੂਦੀਨ ਦਰਗਾਹ ਅਤੇ ਜਾਮਾ ਮਸਜਿਦ ਇਲਾਕੇ ‘ਚ ਜਾਣਗੇ ਅਤੇ ਲੋਕਾਂ ‘ਚ ਦੀਵੇ ਜਗਾਉਣ ਸਬੰਧੀ ਸਮੱਗਰੀ ਵੰਡਣਗੇ। ਹਰ ਕਿਸੇ ਦੀ ਪਸੰਦ ਹਨ ਮਰਿਯਾਦਾ ਪੁਰਸ਼ੋਤਮ ਭਾਜਪਾ ਘੱਟ ਗਿਣਤੀ ਮੋਰਚਾ ਦੇ ਮੀਡੀਆ ਕੋਆਰਡੀਨੇਟਰ ਯਾਸਿਰ ਜਿਲਾਨੀ ਅਨੁਸਾਰ ਮਰਿਯਾਦਾ ਪੁਰਸ਼ੋਤਮ ਰਾਮ ਸਾਰੇ 140 ਕਰੋੜ ਭਾਰਤੀਆਂ ਲਈ ਪੂਜਣਯੋਗ ਹਨ, ਇਸ ਲਈ ਉਹ ਸਾਰੇ ਘੱਟ ਗਿਣਤੀ ਇਲਾਕਿਆਂ ਵਿੱਚ ਮੁਸਲਿਮ ਲੋਕਾਂ ਵਿੱਚ ਸ਼ਾਂਤੀ ਅਤੇ ਸਦਭਾਵਨਾ ਫੈਲਾਉਣ ਲਈ ਜਾਗਰੂਕਤਾ ਫੈਲਾਉਣ ਜਾ ਰਹੇ ਹਾਂ। ਭਾਜਪਾ ਘੱਟ ਗਿਣਤੀ ਮੋਰਚਾ ਦਾ ਮੰਨਣਾ ਹੈ ਕਿ ਦੀਵਾ ਜਗਾਉਣ ਦਾ ਮਕਸਦ ਦੇਸ਼ ਅਤੇ ਦੁਨੀਆ ‘ਚ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦੇਣਾ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...